23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਰਾਜਾ ਸਾਹਿਬ ਦੇ ਜਨਮ ਅਸਥਾਨ ’ਤੇ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਸੰਬੰਧੀ ਮੀਟਿੰਗ

ਨਵਾਂਸ਼ਹਿਰ, 23 ਨਵੰਬਰ (ਜਸਬੀਰ ਸਿੰਘ ਨੂਰਪੁਰ)-ਗੁਰਦੁਆਰਾ ਜਨਮ ਸਥਾਨ ਰਾਜਾ ਸਾਹਿਬ ਨਾਨਕੇ ਘਰ ਪਿੰਡ ਬੱਲੋਵਾਲ ਦੀ ਪ੍ਰਬੰਧਕ ਕਮੇਟੀ ਦੀ ਇੱਕ ਇਕੱਤਰਤਾ ਗੁਰਦੁਆਰਾ ਸਾਹਿਬ ਵਿਖੇ ਹੋਈ। ਇਹ ਇਕੱਤਰਤਾ ਗੁਰੂ ਰਵਿਦਾਸ ਜੀ ਦੇ 650 ਸਾਲਾ ਪ੍ਰਕਾਸ਼ ਪੁਰਬ ਅਤੇ ਨਾਭ ਕੰਵਲ ਰਾਜਾ ਸਾਹਿਬ ਜੀ ਦੇ 165 ਸਾਲਾ ਜਨਮ ਦਿਵਸ ਨੂੰ ਸਮਰਪਿਤ ਸਾਲ 2027 ਦੇ ਫਰਵਰੀ ਮਹੀਨੇ ਵਿੱਚ ਕਰਵਾਏ ਜਾ ਰਹੇ ਸਮਾਗਮਾਂ ਸਬੰਧੀ ਵਿਚਾਰ ਚਰਚਾ ਕਰਨ ਲਈ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 24-11-2026
ਨਵਾਂਸ਼ਹਿਰ, 23 ਨਵੰਬਰ (ਜਸਬੀਰ ਸਿੰਘ ਨੂਰਪੁਰ)-ਗੁਰਦੁਆਰਾ ਜਨਮ ਸਥਾਨ ਰਾਜਾ ਸਾਹਿਬ ਨਾਨਕੇ ਘਰ ਪਿੰਡ ਬੱਲੋਵਾਲ ਦੀ ਪ੍ਰਬੰਧਕ ਕਮੇਟੀ ਦੀ ਇੱਕ ਇਕੱਤਰਤਾ ਗੁਰਦੁਆਰਾ ਸਾਹਿਬ ਵਿਖੇ ਹੋਈ। ਇਹ ਇਕੱਤਰਤਾ ਗੁਰੂ ਰਵਿਦਾਸ ਜੀ ਦੇ 650 ਸਾਲਾ ਪ੍ਰਕਾਸ਼ ਪੁਰਬ ਅਤੇ ਨਾਭ ਕੰਵਲ ਰਾਜਾ ਸਾਹਿਬ ਜੀ ਦੇ 165 ਸਾਲਾ ਜਨਮ ਦਿਵਸ ਨੂੰ ਸਮਰਪਿਤ ਸਾਲ 2027 ਦੇ ਫਰਵਰੀ ਮਹੀਨੇ ਵਿੱਚ ਕਰਵਾਏ ਜਾ ਰਹੇ ਸਮਾਗਮਾਂ ਸਬੰਧੀ ਵਿਚਾਰ ਚਰਚਾ ਕਰਨ ਲਈ ਕੀਤੀ ਗਈ। ਇਸ ਇਕੱਤਰਤਾ ਵਿੱਚ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸਮੁੱਚੇ ਮੈਂਬਰਾਂ ਨੇ ਸਾਂਝੇ ਰੂਪ ਵਿੱਚ ਫੈਸਲਾ ਕੀਤਾ ਕਿ ਗੁਰੂ ਰਵਿਦਾਸ ਜੀ ਦਾ 650 ਸਾਲਾ ਪ੍ਰਕਾਸ਼ ਪੁਰਬ ਅਤੇ ਨਾਭ ਕਮਲ ਰਾਜਾ ਸਾਹਿਬ ਜੀ ਦਾ 165 ਸਾਲਾ ਜਨਮ ਦਿਵਸ ਇਕੱਠਿਆਂ ਇੱਕ ਵਿਸ਼ਾਲ ਸਲਾਨਾ ਜੋੜ ਮੇਲੇ ਦੇ ਰੂਪ ਵਿੱਚ ਮਨਾਇਆ ਜਾਵੇਗਾ। ਸ. ਸੁਰਜੀਤ ਸਿੰਘ ਪ੍ਰਧਾਨ ਨੇ ਦੱਸਿਆ ਕਿ ਗੁਰੂ ਰਵਿਦਾਸ ਅਤੇ ਨਾਭ ਕਮਲ ਰਾਜਾ ਸਾਹਿਬ ਜੀ ਨੇ ਸਮਾਜ ਨੂੰ ਸਰਬ ਸਾਂਝੀਵਾਲਤਾ ਦਾ ਸੁਨੇਹਾ ਦਿੱਤਾ ਅਤੇ ਜਾਤ ਪਾਤ ਤੋਂ ਉੱਪਰ ਉੱਠ ਕੇ ਇੱਕਜੁੱਟ ਹੋ ਕੇ ਸਮਾਜ ਦੇ ਵਿੱਚ ਮਨੁੱਖਤਾ ਦੇ ਭਲੇ ਵਾਸਤੇ ਵਿਚਰਨ ਦਾ ਸੁਨੇਹਾ ਦਿੱਤਾ। ਉਨ੍ਹਾਂ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸਬੰਧੀ ਸਮਾਗਮ 9 ਫਰਵਰੀ 2027 ਤੋਂ ਆਰੰਭ ਹੋਣਗੇ ਅਤੇ 19 ਫਰਵਰੀ 2027 ਤੱਕ ਚੱਲਣਗੇ। ਇਹਨਾਂ 10 ਦਿਨਾਂ ਵਿੱਚ ਪ੍ਰਭਾਤ ਫੇਰੀਆਂ ਸਜਾਈਆਂ ਜਾਣਗੀਆਂ ਗੁਰਮਤਿ ਸਮਾਗਮ ਸਜਾਏ ਜਾਣਗੇ। ਢਾਡੀ ਦਰਬਾਰ ਸਜਾਏ ਜਾਣਗੇ ਮਹਾਨ ਨਗਰ ਕੀਰਤਨ ਸਜਾਇਆ ਜਾਵੇਗਾ ਅਤੇ ਇਹਨਾਂ ਮਹਾਨ ਰਹਿਬਰਾਂ ਦੀ ਵਿਚਾਰਧਾਰਾਂ ਨੂੰ ਸੰਗਤਾਂ ਵਿੱਚ ਪ੍ਰਚਾਰਨ ਅਤੇ ਪ੍ਰਸਾਰਨ ਦਾ ਹਰ ਸੰਭਵ ਯਤਨ ਕੀਤਾ ਜਾਵੇਗਾ। ਉਹਨਾਂ ਇਲਾਕੇ ਦੀਆਂ ਸੰਗਤਾਂ ਨੂੰ ਬੇਨਤੀ ਕੀਤੀ ਕਿ ਇਹਨਾਂ ਸਮਾਗਮਾਂ ਵਿੱਚ ਵੱਡੀ ਗਿਣਤੀ ਦੇ ਵਿੱਚ ਸ਼ਮੂਲੀਅਤ ਕਰਕੇ ਇਹਨਾਂ ਸਮਾਗਮਾਂ ਦੀ ਰੌਣਕ ਨੂੰ ਵਧਾਉਣ। ਇਸ ਸਮੇਂ ਸੁਰਜੀਤ ਸਿੰਘ, ਮੱਖਣ ਸਿੰਘ, ਸੁਦਾਗਰ ਸਿੰਘ, ਅਮਰੀਕ ਸਿੰਘ ਬੱਲੋਵਾਲ, ਕ੍ਰਿਸ਼ਨ ਲਾਲ, ਸੰਦੀਪ ਕੁਮਾਰ, ਸੋਡੀ ਲਾਲ, ਗੁਰਵਿੰਦਰ ਸਿੰਘ, ਤੀਰਥ ਸਿੰਘ, ਅਜੀਤ ਸਿੰਘ, ਨਰਿੰਦਰ ਸਿੰਘ, ਸੁਖਵਿੰਦਰ ਸਿੰਘ, ਧਨਪਤ ਰਾਏ, ਜਸਵੀਰ ਸਿੰਘ ਨੰਬਰਦਾਰ, ਹੈੱਡ ਗ੍ਰੰਥੀ ਸੁਜਾਨ ਸਿੰਘ, ਲੰਗਰ ਇੰਚਾਰਜ ਇੰਦਰਜੀਤ ਸਿੰਘ, ਮਾਸਟਰ ਅਰਜਨ ਦੇਵ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਿੰਬਲ ਮਜਾਰਾ ਸਕੂਲ ਦਾ ਸਾਲਾਨਾ ਇਨਾਮ ਵੰਡ ਸਮਾਗਮ ਮਨਾਇਆ ਅਗਲੀ ਖ਼ਬਰ ਵਿਧਾਇਕ ਸੰਤੋਸ਼ ਕਟਾਰੀਆ ਨੇ ਲੋਕ ਮਿਲਣੀ ਦੌਰਾਨ ਸੁਣੀਆਂ ਹਲਕਾ ਵਾਸੀਆਂ ਦੀਆਂ ਸਮੱਸਿਆਵਾਂ
Ad Position 24