23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਸਿੱਖ ਨੈਸ਼ਨਲ ਕਾਲਜ ਬੰਗਾ ਵਿਖੇ ਕੌਮੀ ਏਕਤਾ ਹਫਤੇ ਨੂੰ ਸਮਰਪਿਤ ਜਾਗਰੂਕਤਾ ਸਮਾਗਮ ਕਰਵਾਇਆ

ਬੰਗਾ, 23 ਨਵੰਬਰ ( ਸੁਰਿੰਦਰ ਸਿੰਘ ਕਰਮ ਲਧਾਣਾ)-ਸਿੱਖ ਨੈਸ਼ਨਲ ਕਾਲਜ ਬੰਗਾ ਵਿਖੇ ਕਾਲਜ ਦੇ ਪ੍ਰਿੰਸੀਪਲ ਡਾ. ਇੰਦੂ ਰੱਤੀ ਦੀ ਅਗਵਾਈ ਅਤੇ ਪ੍ਰੋਗਰਾਮ ਅਫ਼ਸਰ ਡਾ.

Ad Position 21
No active advertisement
ਸਿੱਖ ਨੈਸ਼ਨਲ ਕਾਲਜ ਬੰਗਾ ਵਿਖੇ ਜਾਗਰੂਕਤਾ ਸਮਾਗਮ ਦੌਰਾਨ ਪ੍ਰਣ ਲੈਂਦੇ ਹੋਏ ਪ੍ਰਿੰਸੀਪਲ ਡਾ. ਇੰਦੂ ਰੱਤੀ ਤੇ ਵਿਦਿਆਰਥੀ। 24-11-2026
ਬੰਗਾ, 23 ਨਵੰਬਰ ( ਸੁਰਿੰਦਰ ਸਿੰਘ ਕਰਮ ਲਧਾਣਾ)-ਸਿੱਖ ਨੈਸ਼ਨਲ ਕਾਲਜ ਬੰਗਾ ਵਿਖੇ ਕਾਲਜ ਦੇ ਪ੍ਰਿੰਸੀਪਲ ਡਾ. ਇੰਦੂ ਰੱਤੀ ਦੀ ਅਗਵਾਈ ਅਤੇ ਪ੍ਰੋਗਰਾਮ ਅਫ਼ਸਰ ਡਾ. ਜੋਤੀ ਪ੍ਰਕਾਸ਼ ਦੇ ਵਿਸ਼ੇਸ਼ ਸਹਿਯੋਗ ਸਦਕਾ ਕੌਮੀ ਏਕਤਾ ਹਫ਼ਤੇ ਨੂੰ ਸਮਰਪਿਤ ਇੱਕ ਜਾਗਰੂਕਤਾ ਸਮਾਗਮ ਕਰਵਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਾਲਜ ਦੇ ਪ੍ਰਿੰਸੀਪਲ ਡਾ. ਇੰਦੂ ਰੱਤੀ ਨੇ ਕਿਹਾ ਕਿ ਕੌਮੀ ਏਕਤਾ ਕਿਸੇ ਵੀ ਦੇਸ਼ ਦੀ ਤਰੱਕੀ, ਖੁਸ਼ਹਾਲੀ ਅਤੇ ਮਜ਼ਬੂਤੀ ਦਾ ਆਧਾਰ ਹੁੰਦੀ ਹੈ। ਭਾਰਤ ਵਰਗੇ ਵਿਭਿੰਨਤਾ ਭਰਪੂਰ ਦੇਸ਼ ਵਿੱਚ ਵੱਖ-ਵੱਖ ਧਰਮਾਂ, ਭਾਸ਼ਾਵਾਂ, ਸੱਭਿਆਚਾਰਾਂ ਅਤੇ ਭਾਈਚਾਰਿਆਂ ਦੇ ਲੋਕਾਂ ਦਾ ਆਪਸੀ ਸਦਭਾਵਨਾ ਅਤੇ ਭਾਈਚਾਰਕ ਸਾਂਝ ਨਾਲ ਰਹਿਣਾ ਬੇਹੱਦ ਜ਼ਰੂਰੀ ਹੈ। ਇਸ ਮੌਕੇ ਸਮੂਹ ਹਾਜ਼ਰੀਨ ਵੱਲੋਂ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਬਣਾਈ ਰੱਖਣ, ਆਪਸੀ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਅਤੇ ਮਿਲ-ਜੁਲ ਕੇ ਰਹਿਣ ਦਾ ਸੰਕਲਪ ਵੀ ਲਿਆ ਗਿਆ। ਇਸ ਦੇ ਨਾਲ ਹੀ ਐਨ.ਐਸ.ਐਸ. ਵਲੰਟੀਅਰਾਂ ਨੇ ਆਪਣੇ ਆਲੇ-ਦੁਆਲੇ ਦੇ ਲੋਕਾਂ ਨੂੰ ਕੌਮੀ ਏਕਤਾ, ਸਮਾਜਿਕ ਸਦਭਾਵਨਾ ਅਤੇ ਆਪਸੀ ਭਾਈਚਾਰੇ ਦੀ ਮਹੱਤਤਾ ਪ੍ਰਤੀ ਜਾਗਰੂਕ ਕਰਨ ਦਾ ਪ੍ਰਣ ਲਿਆ। ਸਮਾਗਮ ਦੇ ਸੰਚਾਲਕ ਪ੍ਰੋ. ਤਵਿੰਦਰ ਕੌਰ ਨੇ ਕਿਹਾ ਕਿ ਸਮਾਗਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿੱਚ ਕੌਮੀ ਏਕਤਾ ਦੀ ਭਾਵਨਾ ਪੈਦਾ ਕਰਨਾ ਅਤੇ ਉਨ੍ਹਾਂ ਨੂੰ ਸਮਾਜ ਵਿੱਚ ਸਦਭਾਵਨਾ, ਸਹਿਣਸ਼ੀਲਤਾ ਤੇ ਭਾਈਚਾਰਕ ਸਾਂਝ ਦੇ ਸੰਦੇਸ਼ ਦਾ ਵਾਹਕ ਬਣਨ ਲਈ ਪ੍ਰੇਰਿਤ ਕਰਨਾ ਸੀ। ਇਸ ਮੌਕੇ ਪੋ੍ਰਗਰਾਮ ਅਫ਼ਸਰ ਡਾ. ਨਿਰਮਲਜੀਤ ਕੌਰ ਅਤੇ ਵਲੰਟੀਅਰ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅਜੋਕੀ ਸਿਆਸਤ ਸੋਸ਼ਲ ਮੀਡੀਆ ’ਤੇ ਰੀਲਾਂ ਪਾਉਣ ਅਤੇ ਪੋਸਟਰਾਂ ਤੱਕ ਹੋਈ ਸੀਮਤ ਅਗਲੀ ਖ਼ਬਰ ਸਿੰਬਲ ਮਜਾਰਾ ਸਕੂਲ ਦਾ ਸਾਲਾਨਾ ਇਨਾਮ ਵੰਡ ਸਮਾਗਮ ਮਨਾਇਆ
Ad Position 24