ਚੱਕਦਾਨਾ ਵਿਖੇ ਦੂਸਰਾ ਵਿਰਸਾ ਸੰਭਾਲ ਗਤਕਾ ਮੁਕਾਬਲੇ 28 ਨੂੰ
ਉੜਾਪੜ/ਲਸਾੜਾ, 23 ਨਵੰਬਰ (ਲਖਵੀਰ ਸਿੰਘ ਖੁਰਦ) - ਸੋਵਰਣ ਗੱਤਕਾ ਅਖਾੜਾ ਅਤੇ ਗੁਰਮਤਿ ਵਿੱਦਿਆਲਾ ਚੱਕਦਾਨਾ ਵਲੋਂ 28 ਨਵੰਬਰ ਨੂੰ ਸ਼ਾਮ 3 ਵਜੇ ਤੋਂ ਦੇਰ ਰਾਤ ਤੱਕ ਗੁਰਦੁਆਰਾ ਸਿੰਘ ਸਭਾ ਦੇ ਅੱਗੇ ਖੁੱਲੇ੍ਹ ਪੰਡਾਲ ਵਿੱਚ ਗੱਤਕਾ ਮੁਕਾਬਲੇ ਕਰਾਏ ਜਾਣਗੇ। ਇਸ ਸਬੰਧੀ ਪ੍ਰਬੰਧਕਾਂ ਵਲੋਂ ਕਮਿੳੂਨਿਟੀ ਹਾਲ ਵਿਖੇ ਪੋਸਟਰ ਜਾਰੀ ਕੀਤਾ ਗਿਆ।
ਉੜਾਪੜ/ਲਸਾੜਾ, 23 ਨਵੰਬਰ (ਲਖਵੀਰ ਸਿੰਘ ਖੁਰਦ) - ਸੋਵਰਣ ਗੱਤਕਾ ਅਖਾੜਾ ਅਤੇ ਗੁਰਮਤਿ ਵਿੱਦਿਆਲਾ ਚੱਕਦਾਨਾ ਵਲੋਂ 28 ਨਵੰਬਰ ਨੂੰ ਸ਼ਾਮ 3 ਵਜੇ ਤੋਂ ਦੇਰ ਰਾਤ ਤੱਕ ਗੁਰਦੁਆਰਾ ਸਿੰਘ ਸਭਾ ਦੇ ਅੱਗੇ ਖੁੱਲੇ੍ਹ ਪੰਡਾਲ ਵਿੱਚ ਗੱਤਕਾ ਮੁਕਾਬਲੇ ਕਰਾਏ ਜਾਣਗੇ। ਇਸ ਸਬੰਧੀ ਪ੍ਰਬੰਧਕਾਂ ਵਲੋਂ ਕਮਿੳੂਨਿਟੀ ਹਾਲ ਵਿਖੇ ਪੋਸਟਰ ਜਾਰੀ ਕੀਤਾ ਗਿਆ। ਵਧੇਰੇ ਜਾਣਕਾਰੀ ਦਿੰਦਿਆਂ ਇਸ ਪ੍ਰੋਗਰਾਮ ਦੇ ਪ੍ਰਬੰਧਕਾਂ ਭਾਈ ਕੁਲਵਿੰਦਰ ਸਿੰਘ, ਭਾਈ ਰਵਿੰਦਰ ਸਿੰਘ ਨੇ ਦੱਸਿਆ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਇਸ ਸਮਾਗਮ ਵਿੱਚ ਸਦੇ ਹੋਏ ਅਖਾੜਿਆਂ ਦੀਆਂ ਟੀਮਾਂ ਨੂੰ ਹੀ ਸਮਾਂ ਦਿੱਤਾ ਜਾਵੇਗਾ। ਇਸ ਸਮਾਗਮ ਲਈ ਗ੍ਰਾਮ ਪੰਚਾਇਤ, ਨੌਜਵਾਨ ਸਭਾ, ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਐਨ. ਆਰ. ਆਈ ਵੀਰਾਂ ਵਲੋਂ ਵਿਸ਼ੇਸ਼ ਸਹਿਯੋਗ ਦਿੱਤਾ ਜਾ ਰਿਹਾ ਹੈ। ਇਸ ਸਮਾਗਮ ਵਿੱਚ ਬਾਬਾ ਸਰਬਜੋਤ ਸਿੰਘ ਬੇਦੀ ਊਨਾ ਸਾਹਿਬ ਵਾਲੇ, ਸੰਤ ਬਾਬਾ ਸਤਨਾਮ ਸਿੰਘ ਕਿਲ੍ਹਾ ਅਨੰਦਗੜ੍ਹ ਸਾਹਿਬ, ਬਾਬਾ ਨਰੰਗ ਸਿੰਘ, ਬਾਬਾ ਨਛੱਤਰ ਸਿੰਘ ਅਲਾਚੌਰ ਵਾਲਿਆਂ ਸਮੇਤ ਹੋਰ ਵੀ ਮਹਾਂਪੁਰਸ਼ ਪਹੁੁੰਚ ਕੇ ਗੱਤਕਾ ਟੀਮਾਂ ਨੂੰ ਅਸ਼ੀਰਵਾਦ ਦੇਣਗੇ। ਇਸ ਮੌਕੇ ਸਾਬਕਾ ਸਰਪੰਚ ਮਨਜੀਤ ਸਿੰਘ, ਬੀਬੀ ਗੁਰਮੀਤ ਕੌਰ, ਮਨਜਿੰਦਰ ਸਿੰਘ ਆਦਿ ਵੀ ਹਾਜਰ ਸਨ।