23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਵਿਧਾਨ ਸਭਾ ਹਲਕਾ ਬੰਗਾ ਦੇ ਕਾਂਗਰਸੀ ਅਹੁਦੇਦਾਰਾਂ ਵਲੋਂ ਪਰਗਟ ਸਿੰਘ ਨਾਲ ਮੁਲਾਕਾਤ

ਮੁਕੰਦਪੁਰ, 23 ਨਵੰਬਰ (ਅਮਰੀਕ ਕਟਾਰੀਆ) - ਵਿਧਾਨ ਸਭਾ ਹਲਕਾ ਬੰਗਾ ਦੇ ਕਾਂਗਰਸੀ ਆਗੂ ਡਾਕਟਰ ਨਰੰਜਣ ਪਾਲ ਹੀਉਂ, ਰਾਮ ਦਾਸ ਸਿੰਘ ਬਲਾਕ ਪ੍ਰਧਾਨ ਔੜ ਅਤੇ ਡਾਕਟਰ ਸ਼ਾਦੀ ਲਾਲ ਬਲਾਕ ਪ੍ਰਧਾਨ ਐਸ. ਸੀ ਡਿਪਾਰਟਮੈਂਟ ਵੱਲੋਂ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਪਦਮ ਸ਼੍ਰੀ ਸਰਦਾਰ ਪਰਗਟ ਸਿੰਘ ਨਾਲ ਮੁਲਾਕਾਤ ਕਰਕੇ ਵਿਧਾਨ ਸਭਾ ਹਲਕਾ ਬੰਗਾ ਦੀ ਰਾਜਨੀਤਿਕ ਸਥਿਤੀ ਸਬੰਧੀ ਵਿਸਥਾਰ ਪੂਰਵਕ ਗੱਲਬਾਤ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 24-11-2026
ਮੁਕੰਦਪੁਰ, 23 ਨਵੰਬਰ (ਅਮਰੀਕ ਕਟਾਰੀਆ) - ਵਿਧਾਨ ਸਭਾ ਹਲਕਾ ਬੰਗਾ ਦੇ ਕਾਂਗਰਸੀ ਆਗੂ ਡਾਕਟਰ ਨਰੰਜਣ ਪਾਲ ਹੀਉਂ, ਰਾਮ ਦਾਸ ਸਿੰਘ ਬਲਾਕ ਪ੍ਰਧਾਨ ਔੜ ਅਤੇ ਡਾਕਟਰ ਸ਼ਾਦੀ ਲਾਲ ਬਲਾਕ ਪ੍ਰਧਾਨ ਐਸ. ਸੀ ਡਿਪਾਰਟਮੈਂਟ ਵੱਲੋਂ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਪਦਮ ਸ਼੍ਰੀ ਸਰਦਾਰ ਪਰਗਟ ਸਿੰਘ ਨਾਲ ਮੁਲਾਕਾਤ ਕਰਕੇ ਵਿਧਾਨ ਸਭਾ ਹਲਕਾ ਬੰਗਾ ਦੀ ਰਾਜਨੀਤਿਕ ਸਥਿਤੀ ਸਬੰਧੀ ਵਿਸਥਾਰ ਪੂਰਵਕ ਗੱਲਬਾਤ ਕੀਤੀ ਗਈ। ਕਾਂਗਰਸ ਆਗੂਆਂ ਦੇ ਵਫ਼ਦ ਵਲੋਂ ਕਾਂਗਰਸ ਹਾਈਕਮਾਨ ਨੂੰ ਬੇਨਤੀ ਕਰਦਿਆਂ ਕਿਹਾ ਗਿਆ ਹੈ ਕਿ ਵਿਧਾਨ ਸਭਾ ਹਲਕਾ ਬੰਗਾ ਦੇ ਉਮੀਦਵਾਰ ਦੀ ਚੋਣ ਜਲਦੀ ਕਰਨ ਉਪਰੰਤ ਪਹਿਲੀ ਹੀ ਲਿਸਟ ਵਿੱਚ ਜਾਰੀ ਕੀਤੀ ਜਾਵੇ। ਡਾਕਟਰ ਨਰੰਜਣ ਪਾਲ ਹੀਂਉ ਮੀਤ ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹੀਦ ਭਗਤ ਸਿੰਘ ਨਗਰ ਨੇ ਦੱਸਿਆ ਕਿ ਬੰਗਾ ਵਿਧਾਨ ਸਭਾ ਹਲਕਾ ਕਾਂਗਰਸ ਦੀ ਰਵਾਇਤੀ ਸੀਟ ਹੋਣ ਕਾਰਨ, ਕਾਂਗਰਸ ਦੀ ਟਿਕਟ ’ਤੇ ਚੋਣ ਲੜਨ ਵਾਲਿਆਂ ਦੀ ਕਤਾਰ ਬਹੁਤ ਲੰਬੀ ਹੋ ਚੁੱਕੀ ਹੈ। ਪੰਜਾਬ ਵਿੱਚ ਇਸ ਵੇਲੇ ਕਾਂਗਰਸ ਪਾਰਟੀ ਦੇ ਹੱਕ ਵਿੱਚ ਹਵਾ ਨੂੰ ਦੇਖਦਿਆਂ ਇਥੋਂ ਕਾਂਗਰਸ ਉਮੀਦਵਾਰ ਦੇ ਦਾਅਵੇਦਾਰਾਂ ਦੀ ਗਿਣਤੀ ਵਿੱਚ ਵੀ ਬਹੁਤ ਵਾਧਾ ਹੋ ਚੁੱਕਾ ਹੈ ਜਿਨ੍ਹਾਂ ਵਿੱਚ ਹਲਕੇ ਤੋਂ ਬਾਹਰਲੇ ਦਾਅਵੇਦਾਰਾਂ ਦੀ ਗਿਣਤੀ ਵੀ ਜਿਆਦਾ ਹੋਣ ਕਰਕੇ ਕਾਂਗਰਸੀ ਵਰਕਰਾਂ ਵਿੱਚ ਭੰਬਲ਼ਭੂਸਾ ਬਣਿਆ ਹੋਇਆ ਹੈ। ਸਾਰੇ ਆਗੂਆਂ ਵੱਲੋਂ ਪ੍ਰਧਾਨ ਸਾਹਿਬ ਨੂੰ ਬੇਨਤੀ ਕੀਤੀ ਗਈ ਕਿ ਬੰਗਾ ਵਿਧਾਨ ਸਭਾ ਦੀ ਸੀਟ ਲਈ ਉਮੀਦਵਾਰ ਦੀ ਚੋਣ ਜਲਦੀ ਤੋਂ ਜਲਦੀ ਕਰਕੇ ਪਹਿਲੀ ਹੀ ਲਿਸਟ ਵਿੱਚ ਸ਼ਾਮਲ ਕਰਕੇ ਚੋਣ ਮੈਦਾਨ ਵਿੱਚ ਉਤਾਰਿਆ ਜਾਵੇ ਤਾਂ ਜੋ ਕਿ ਇਹ ਸੀਟ ਜਿੱਤ ਕੇ ਕਾਂਗਰਸ ਦੀ ਝੋਲੀ ਪਾਈ ਪਈ ਜਾ ਸਕੇ। ਸਰਦਾਰ ਪਰਗਟ ਸਿੰਘ ਵੱਲੋਂ ਭਰੋਸਾ ਦਿਵਾਇਆ ਗਿਆ ਪਾਰਟੀ ਵੱਲੋਂ ਉਮੀਦਵਾਰ ਦੀ ਚੋਣ ਜਲਦੀ ਤੋਂ ਜਲਦੀ ਕੀਤੀ ਜਾਵੇਗੀ ਅਤੇ ਪਾਰਟੀ ਆਗੂਆਂ ਅਤੇ ਵਰਕਰਾਂ ਨੂੰ ਪਾਰਟੀ ਹਿੱਤ ਕੰਮ ਕਰਨ ਦੀ ਹਦਾਇਤ ਵੀ ਕੀਤੀ ਗਈ। ਇਸ ਮੌਕੇ ਸੇਵਾ ਮੁਕਤ ਡਾਕਟਰ ਨਰੰਜਣ ਪਾਲ ਹੀਂਉ ਸੀਨੀਅਰ ਮੈਡੀਕਲ ਅਫਸਰ, ਰਾਮਦਾਸ ਸਿੰਘ ਬਲਾਕ ਪ੍ਰਧਾਨ ਔੜ, ਡਾਕਟਰ ਸ਼ਾਦੀ ਲਾਲ ਬਲਾਕ ਪ੍ਰਧਾਨ ਐਸ. ਸੀ ਡਿਪਾਰਟਮੈਂਟ, ਨੰਬਰਦਾਰ ਲਛਮਣ ਸਿੰਘ ਸਲਾਰਪੁਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅਮਰਦੀਪ ਸਕੂਲ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ ਅਗਲੀ ਖ਼ਬਰ ਮਾਤਾ ਚੰਨਣ ਕੌਰ ਨੂੰ ਹਜ਼ਾਰਾਂ ਸੇਜਲ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਇਗੀ
Ad Position 24