23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਅਮਰਦੀਪ ਸਕੂਲ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ

ਮੁਕੰਦਪੁਰ, 23 ਨਵੰਬਰ (ਅਮਰੀਕ ਸਿੰਘ ਢੀਂਡਸਾ)-ਅਮਰਦੀਪ ਸੈਕੰਡਰੀ ਸਕੂਲ ਮੁਕੰਦਪੁਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਇੱਕ ਵਿਸ਼ੇਸ਼ ਅਸੈਂਬਲੀ ਦਾ ਪ੍ਰਬੰਧ ਕੀਤਾ ਗਿਆ। ਗਿਆਰ੍ਹਵੀਂ ਜਮਾਤ (ਆਰਟਸ) ਦੀ ਵਿਦਿਆਰਥਣ ਵੰਦਨਾ ਕੌਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਮਹਾਨ ਸਿੱਖਿਆਵਾਂ ਅਤੇ ਉਨ੍ਹਾਂ ਦੇ ਜੀਵਨ ਫਲਸਫ਼ੇ ਸਬੰਧੀ ਆਪਣੇ ਵਿਚਾਰ ਪੇਸ਼ ਕੀਤੇ।

Ad Position 21
No active advertisement
ਅਜੀਤ ਡੈਸਕ 24-11-2026
ਮੁਕੰਦਪੁਰ, 23 ਨਵੰਬਰ (ਅਮਰੀਕ ਸਿੰਘ ਢੀਂਡਸਾ)-ਅਮਰਦੀਪ ਸੈਕੰਡਰੀ ਸਕੂਲ ਮੁਕੰਦਪੁਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਇੱਕ ਵਿਸ਼ੇਸ਼ ਅਸੈਂਬਲੀ ਦਾ ਪ੍ਰਬੰਧ ਕੀਤਾ ਗਿਆ। ਗਿਆਰ੍ਹਵੀਂ ਜਮਾਤ (ਆਰਟਸ) ਦੀ ਵਿਦਿਆਰਥਣ ਵੰਦਨਾ ਕੌਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਮਹਾਨ ਸਿੱਖਿਆਵਾਂ ਅਤੇ ਉਨ੍ਹਾਂ ਦੇ ਜੀਵਨ ਫਲਸਫ਼ੇ ਸਬੰਧੀ ਆਪਣੇ ਵਿਚਾਰ ਪੇਸ਼ ਕੀਤੇ। ਉਸ ਨੇ ਗੁਰੂ ਸਾਹਿਬ ਵੱਲੋਂ ਦਿੱਤੇ ਗਏ ਸਰਬੱਤ ਦੇ ਭਲੇ, ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ ਦੇ ਸੰਦੇਸ਼ ਤੋਂ ਵਿਦਿਆਰਥੀਆਂ ਨੂੰ ਜਾਣੂੰ ਕਰਵਾਇਆ। ਇਸ ਉਪਰੰਤ ਸਕੂਲ ਪ੍ਰਿੰਸੀਪਲ ਪਰਮਜੀਤ ਕੌਰ ਨੇ ਸਮੂਹ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਗੁਰਪੁਰਬ ਦੀ ਵਧਾਈ ਦਿੱਤੀ। ਉਨ੍ਹਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮਹਾਨ ਫਲਸਫ਼ੇ, ਸਮਾਨਤਾ, ਸਾਂਝੀਵਾਲਤਾ, ਮਨੁੱਖਤਾ ਅਤੇ ਸੇਵਾ ਭਾਵਨਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਲਈ ਪ੍ਰੇਰਿਤ ਕੀਤਾ। ਇਸ ਵਿਸ਼ੇਸ਼ ਅਸੈਂਬਲੀ ਦਾ ਪ੍ਰਬੰਧ ਲੈਕਚਰਾਰ ਰਾਜਵਿੰਦਰ ਸਿੰਘ ਅਤੇ ਲੈਕਚਰਾਰ ਰਣਜੀਤ ਸਿੰਘ ਵੱਲੋਂ ਕੀਤਾ ਗਿਆ। ਅੰਤ ਵਿੱਚ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਦੇ ਦਰਸਾਏ ਮਾਰਗ ’ਤੇ ਚੱਲਣ ਅਤੇ ਸਮਾਜ ਵਿੱਚ ਪਿਆਰ, ਸਦਭਾਵਨਾ ਤੇ ਭਾਈਚਾਰਕ ਸਾਂਝ ਬਣਾਈ ਰੱਖਣ ਦਾ ਸੰਦੇਸ਼ ਦਿੱਤਾ ਗਿਆ। ਇਸ ਮੌਕੇ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਸੰਧਵਾਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਵਿਧਾਨ ਸਭਾ ਹਲਕਾ ਬੰਗਾ ਦੇ ਕਾਂਗਰਸੀ ਅਹੁਦੇਦਾਰਾਂ ਵਲੋਂ ਪਰਗਟ ਸਿੰਘ ਨਾਲ ਮੁਲਾਕਾਤ
Ad Position 24