ਚੌਧਰੀ ਹੁਸਨ ਲਾਲ ਕਾਂਗਰਸ ਆਗੂ ਵਲੋਂ ਬਹਿਰਾਮ ’ਚ ਵਰਕਰਾਂ ਨਾਲ ਮੀਟਿੰਗ
ਬਹਿਰਾਮ, 24 ਨਵੰਬਰ (ਨਛੱਤਰ ਸਿੰਘ ਬਹਿਰਾਮ)-ਆਉਂਦੀਆ ਵਿਧਾਨ ਸਭਾ ਚੋਣਾਂ ਕਾਂਗਰਸ ਪਾਰਟੀ ਜਿੱਤੇਗੀ ਤੇ ਪੰਜਾਬ ਵਿੱਚ ਆਪਣੀ ਸਰਕਾਰ ਬਣਾਵੇਗੀ। ਇਹ ਸ਼ਬਦ ਵਿਧਾਨ ਸਭਾ ਹਲਕਾ ਬੰਗਾ ਤੋਂ ਕਾਂਗਰਸ ਪਾਰਟੀ ਦੀ ਟਿਕਟ ਦੇ ਦਾਅਵੇਦਾਰ ਰਿਟਾ.
ਬਹਿਰਾਮ, 24 ਨਵੰਬਰ (ਨਛੱਤਰ ਸਿੰਘ ਬਹਿਰਾਮ)-ਆਉਂਦੀਆ ਵਿਧਾਨ ਸਭਾ ਚੋਣਾਂ ਕਾਂਗਰਸ ਪਾਰਟੀ ਜਿੱਤੇਗੀ ਤੇ ਪੰਜਾਬ ਵਿੱਚ ਆਪਣੀ ਸਰਕਾਰ ਬਣਾਵੇਗੀ। ਇਹ ਸ਼ਬਦ ਵਿਧਾਨ ਸਭਾ ਹਲਕਾ ਬੰਗਾ ਤੋਂ ਕਾਂਗਰਸ ਪਾਰਟੀ ਦੀ ਟਿਕਟ ਦੇ ਦਾਅਵੇਦਾਰ ਰਿਟਾ. ਆਈ.ਏ.ਐੱਸ ਅਫਸਰ ਚੌਧਰੀ ਹੁਸਨ ਲਾਲ ਨੇ ਹਲਕੇ ਦੇ ਪਿੰਡ ਮੰਢਾਲੀ, ਕੁਲਥਮ, ਸਰਹਾਲਾ ਰਾਣੂੰਆਂ, ਚੱਕਗੁਰੂ ਵਰਕਰਾਂ ਨਾਲ ਮੀਟਿੰਗਾ ਕਰਨ ਤੋਂ ਬਆਦ ਬਹਿਰਾਮ ਵਿਖੇ ਕਿਹਾ ਕਿ ਪੰਜਾਬ ਦੇ ਲੋਕ ਮੌਜੂਦਾ ਸਰਕਾਰ ਦੀ ਕਾਰਗੁਜ਼ਾਰੀ ਤੋਂ ਨਿਰਾਸ਼ ਹਨ ਅਤੇ ਇੱਕ ਅਜਿਹੀ ਸਰਕਾਰ ਚਾਹੰਦੇ ਹਨ ਜੋ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਮਝੇ ਅਤੇ ਉਨ੍ਹਾਂ ਦੇ ਹੱਲ ਲਈ ਜ਼ਮੀਨੀ ਪੱਧਰ ‘ਤੇ ਕੰਮ ਕਰੇ, ਉਹ ਸਿਰਫ ਤੇ ਸਿਰਫ ਕਾਂਗਰਸ ਪਾਰਟੀ ਹੈ। ਉਨ੍ਹਾ ਹੋਰ ਕਿਹਾ ਕਿ ਪਿੰਡਾਂ ਵਿੱਚ ਲੋਕਾਂ ਵਲੋਂ ਵਧੀਆ ਹੁੰਗਾਰਾ ਮਿਲ ਰਿਹਾ ਹੈ। ਇਸ ਮੌਕੇ ਰਾਜਿੰਦਰ ਸ਼ਰਮਾਂ ਜ਼ਿਲ੍ਹਾ ਮੀਤ ਪ੍ਰਧਾਨ, ਅਮਰਜੀਤ ਕਲਸੀ ਬਲਾਕ ਪ੍ਰਧਾਨ ਸੇਵਾ ਦਲ, ਬੁੱਧ ਰਾਮ ਜੱਖੂ ਬਹਿਰਾਮ, ਸੰਦੀਪ ਕੁਮਾਰ, ਸੋਹਣ ਲਾਲ, ਜਗਦੀਸ਼ ਕੁਮਾਰ, ਗੁਰਬਖਸ਼ ਰਾਮ, ਗੁਰਦੀਪ ਸਿੰਘ, ਮੱਖਣ ਠੇਕੇਦਾਰ, ਜੋਗਿੰਦਰ ਰਾਮ, ਦਿਲਬਾਗ ਸਿੰਘ, ਅਮਰੀਕ ਸਿੰਘ, ਚਮਨ ਲਾਲ, ਕੁੰਦਨ ਲਾਲ ਆਦਿ ਹਾਜ਼ਰ ਸਨ।