24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਸ਼ਾਮ ਵੇਲੇ ਲੱਗਦੇ ਲੰਬੇ ਬਿਜਲੀ ਕੱਟਾਂ ਨੇ ਆਮ ਲੋਕਾਂ ਦਾ ਜਿਊਣਾ ਕੀਤਾ ਮੁਹਾਲ

ਮਜਾਰੀ/ਸਾਹਿਬਾ, 24 ਨਵੰਬਰ (ਨਿਰਮਲਜੀਤ ਸਿੰਘ ਚਾਹਲ) - ਦਿਨ ਛਿਪਦੇ ਹੀ ਲੱਗ ਰਹੇ ਲੰਬੇ ਬਿਜਲੀ ਦੇ ਕੱਟਾਂ ਕਾਰਨ ਆਮ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਬਿਜਲੀ ਦੀ ਅਣਐਲਾਨੀ ਕਟੌਤੀ ਨੂੰ ਲੈ ਕੇ ਦੁਕਾਨਦਾਰਾਂ, ਕਿਸਾਨਾਂ ਅਤੇ ਮਜ਼ਦੂਰ ਵਰਗ ਵਿੱਚ ਸਰਕਾਰ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 25-11-2026
ਮਜਾਰੀ/ਸਾਹਿਬਾ, 24 ਨਵੰਬਰ (ਨਿਰਮਲਜੀਤ ਸਿੰਘ ਚਾਹਲ) - ਦਿਨ ਛਿਪਦੇ ਹੀ ਲੱਗ ਰਹੇ ਲੰਬੇ ਬਿਜਲੀ ਦੇ ਕੱਟਾਂ ਕਾਰਨ ਆਮ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਬਿਜਲੀ ਦੀ ਅਣਐਲਾਨੀ ਕਟੌਤੀ ਨੂੰ ਲੈ ਕੇ ਦੁਕਾਨਦਾਰਾਂ, ਕਿਸਾਨਾਂ ਅਤੇ ਮਜ਼ਦੂਰ ਵਰਗ ਵਿੱਚ ਸਰਕਾਰ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ। ਲੋਕਾਂ ਦਾ ਕਹਿਣਾ ਹੈ ਕਿ ਸਰਕਾਰ ਵੱਲੋਂ 24 ਘੰਟੇ ਨਿਰਵਿਘਨ ਬਿਜਲੀ ਸਪਲਾਈ ਦੇਣ ਦੇ ਕੀਤੇ ਜਾ ਰਹੇ ਦਾਅਵੇ ਜ਼ਮੀਨੀ ਪੱਧਰ ’ਤੇ ਖੋਖਲੇ ਸਾਬਤ ਹੋ ਰਹੇ ਹਨ। ਇਸ ਸਬੰਧੀ ਲੋਕਾਂ ਨੇ ਦੱਸਿਆ ਕਿ ਰੋਜ਼ਾਨਾ ਦਿਨ ਛਿਪਦੇ ਸਮੇਂ ਲੰਬੇ ਬਿਜਲੀ ਕੱਟ ਲੱਗਣ ਕਾਰਨ ਉਨ੍ਹਾਂ ਦੇ ਰੋਜ਼ਾਨਾ ਦੇ ਕੰਮਕਾਜ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੇ ਹਨ। ਦੁਕਾਨਦਾਰਾਂ ਨੂੰ ਦੁਕਾਨਾਂ ’ਤੇ ਗਾਹਕਾਂ ਦਾ ਕੰਮ ਕਰਨ ਵਿੱਚ ਮੁਸ਼ਕਲ ਆਉਂਦੀ ਹੈ, ਜਦਕਿ ਮਜ਼ਦੂਰ ਵਰਗ ਨੂੰ ਵੀ ਘਰਾਂ ਵਿੱਚ ਰੋਜ਼ਾਨਾ ਦੇ ਕੰਮ ਨਿਪਟਾਉਣ ਵਿੱਚ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਬਿਜਲੀ ਬੰਦ ਹੋਣ ਕਾਰਨ ਬੱਚਿਆਂ ਦੀ ਪੜ੍ਹਾਈ ਵੀ ਪ੍ਰਭਾਵਿਤ ਹੁੰਦੀ ਹੈ ਅਤੇ ਘਰੇਲੂ ਕੰਮਕਾਜ ਵੀ ਠੱਪ ਹੋ ਕੇ ਰਹਿ ਜਾਂਦੇ ਹਨ। ਲੋਕਾਂ ਨੇ ਕਿਹਾ ਕਿ ਇਸ ਸਮੇਂ ਸਰਦੀ ਦਾ ਮੌਸਮ ਹੋਣ ਕਾਰਨ ਪੱਖੇ, ਕੂਲਰ ਅਤੇ ਏ.ਸੀ. ਬੰਦ ਪਏ ਹਨ। ਇਸੇ ਤਰ੍ਹਾਂ ਕਿਸਾਨਾਂ ਦੀਆਂ ਖੇਤੀਬਾੜੀ ਮੋਟਰਾਂ ਵੀ ਬੰਦ ਹਨ, ਫਿਰ ਵੀ ਬਿਜਲੀ ਦੇ ਲੰਬੇ ਕੱਟ ਲਗਾਉਣ ਦੀ ਕੋਈ ਸਮਝ ਨਹੀਂ ਆਉਂਦੀ। ਲੋਕਾਂ ਦਾ ਸਵਾਲ ਹੈ ਕਿ ਜਦੋਂ ਬਿਜਲੀ ਦੀ ਖਪਤ ਵੀ ਗਰਮੀਆਂ ਦੇ ਮੁਕਾਬਲੇ ਘੱਟ ਹੈ ਅਤੇ ਖੇਤੀਬਾੜੀ ਮੋਟਰਾਂ ਵੀ ਨਹੀਂ ਚੱਲ ਰਹੀਆਂ ਤਾਂ ਫਿਰ ਆਮ ਲੋਕਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਕਿਉਂ ਨਹੀਂ ਦਿੱਤੀ ਜਾ ਰਹੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਲੋਕਾਂ ਨੂੰ ਬਿਹਤਰ ਸਹੂਲਤਾਂ ਦੇਣ ਅਤੇ 24 ਘੰਟੇ ਬਿਜਲੀ ਸਪਲਾਈ ਦੇਣ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾਂਦੇ ਹਨ, ਪਰ ਅਸਲੀਅਤ ਇਹ ਹੈ ਕਿ ਸ਼ਾਮ ਦੇ ਸਮੇਂ ਲੱਗਦੇ ਲੰਬੇ ਬਿਜਲੀ ਕੱਟਾਂ ਨੇ ਲੋਕਾਂ ਦਾ ਜਿਊਣਾ ਮੁਹਾਲ ਕਰ ਦਿੱਤਾ ਹੈ। ਲੋਕਾਂ ਨੇ ਬਿਜਲੀ ਵਿਭਾਗ ਦੇ ਉੱਚ ਅਧਿਕਾਰੀਆਂ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਬਿਨਾਂ ਕਿਸੇ ਠੋਸ ਕਾਰਨ ਤੋਂ ਲਗਾਏ ਜਾ ਰਹੇ ਲੰਬੇ ਬਿਜਲੀ ਕੱਟਾਂ ਨੂੰ ਤੁਰੰਤ ਬੰਦ ਕੀਤਾ ਜਾਵੇ ਅਤੇ ਲੋਕਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਮੁਹੱਈਆ ਕਰਵਾਈ ਜਾਵੇ।
Ad Position 22
No active advertisement
ਪਿਛਲੀ ਖ਼ਬਰ ਸੀ.ਪੀ.ਆਈ.ਐਮ ਦੀ ਸੰਗਰੂਰ ਰੈਲੀ ਹੋਵੇਗੀ ਇਤਿਹਾਸਕ -ਸੇਖੋਂ ਅਗਲੀ ਖ਼ਬਰ ਅਕਾਲੀ - ਭਾਜਪਾ ਗੱਠਜੋੜ ਪੰਜਾਬ ਦੇ ਵਿਕਾਸ ਲਈ ਇਤਿਹਾਸਕ ਫ਼ੈਸਲਾ-ਜਸਪ੍ਰੀਤ ਸਿੰਘ ਰਾਣਾ
Ad Position 24