24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਬਣਖੰਡੀ ਸਾਹਿਬ ਅਟਾਲ ਮਜਾਰਾ ਵਿਖੇ ਸਾਲਾਨਾ ਅਖੰਡ ਪਾਠਾਂ ਦੀ ਲੜੀ ਦੇ ਭੋਗ ਪਾਏ

ਸੜੋਆ, 24 ਨਵੰਬਰ (ਹਰਮੇਲ ਸਹੂੰਗੜਾ) - ਬਾਬਾ ਬਣਖੰਡੀ ਸਾਹਿਬ ਪਿੰਡ ਅਟਾਲ ਮਜਾਰਾ ਵਿਖੇ ਇੱਕ ਮਹੀਨੇ ਤੋਂ ਲਗਾਤਾਰ ਚੱਲ ਰਹੀ ਅਖੰਡ ਪਾਠ ਸਾਹਿਬਾਂ ਦੀ ਲੜੀ ਦੇ ਪਾਠਾਂ ਦੇ ਭੋਗ ਪਾਏ ਗਏ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪ੍ਰਬੰਧਕ ਨੇ ਦੱਸਿਆ ਹੈ ਕਿ ਹਰ ਸਾਲ ਦੀ ਤਰ੍ਹਾਂ ਅਖੰਡ ਪਾਠ ਸਾਹਿਬ ਪਿੰਡ ਦੀ ਸੁੱਖ ਸ਼ਾਂਤੀ ਵਾਸਤੇ ਬਾਬਾ ਬਣਖੰਡੀ ਸਥਾਨ ’ਤੇ ਰਖਾਏ ਜਾਂਦੇ ਹਨ ਅਤੇ ਸਮੂਹ ਨਗਰ ਵੱਲੋਂ ਮਿਲ ਕੇ ਲਗਾਤਾਰ ਇੱਕ ਮਹੀਨਾ ਸੇਵਾ ਭਾਵਨਾ ਨਾਲ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 25-11-2026
ਸੜੋਆ, 24 ਨਵੰਬਰ (ਹਰਮੇਲ ਸਹੂੰਗੜਾ) - ਬਾਬਾ ਬਣਖੰਡੀ ਸਾਹਿਬ ਪਿੰਡ ਅਟਾਲ ਮਜਾਰਾ ਵਿਖੇ ਇੱਕ ਮਹੀਨੇ ਤੋਂ ਲਗਾਤਾਰ ਚੱਲ ਰਹੀ ਅਖੰਡ ਪਾਠ ਸਾਹਿਬਾਂ ਦੀ ਲੜੀ ਦੇ ਪਾਠਾਂ ਦੇ ਭੋਗ ਪਾਏ ਗਏ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪ੍ਰਬੰਧਕ ਨੇ ਦੱਸਿਆ ਹੈ ਕਿ ਹਰ ਸਾਲ ਦੀ ਤਰ੍ਹਾਂ ਅਖੰਡ ਪਾਠ ਸਾਹਿਬ ਪਿੰਡ ਦੀ ਸੁੱਖ ਸ਼ਾਂਤੀ ਵਾਸਤੇ ਬਾਬਾ ਬਣਖੰਡੀ ਸਥਾਨ ’ਤੇ ਰਖਾਏ ਜਾਂਦੇ ਹਨ ਅਤੇ ਸਮੂਹ ਨਗਰ ਵੱਲੋਂ ਮਿਲ ਕੇ ਲਗਾਤਾਰ ਇੱਕ ਮਹੀਨਾ ਸੇਵਾ ਭਾਵਨਾ ਨਾਲ ਕੀਤੀ ਗਈ। ਭੋਗ ਤੋਂ ਉਪਰੰਤ ਗਿਆਨੀ ਬਲਬੀਰ ਸਿੰਘ ਸਹੂੰਗੜੇ ਵਾਲਿਆਂ ਦੇ ਜਥੇ ਵਲੋਂ ਸੰਗਤਾਂ ਨੂੰ ਕੀਰਤਨ ਰਾਹੀਂ ਨਿਹਾਲ ਕੀਤਾ। ਉਹਨਾਂ ਤੋਂ ਬਾਅਦ ਇੰਟਰਨੈਸ਼ਨਲ ਗੋਲਡ ਮੈਡਲਿਸਟ ਢਾਡੀ ਜਥਾ ਗਿਆਨੀ ਜਸਮੇਰ ਸਿੰਘ ਬਾਂਠ ਮੋਰਿੰਡੇ ਵਾਲਿਆਂ ਨੇ ਕਰੀਬ ਡੇਢ ਘੰਟਾ ਸੰਗਤਾਂ ਨੂੰ ਸਿੱਖਾਂ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਬਾਰੇ ਇਤਿਹਾਸ ਸੁਣਾ ਕੇ ਨਿਹਾਲ ਕੀਤਾ। ਇਸ ਦੌਰਾਨ ਚਾਹ ਪਕੌੜੇ ਅਤੇ ਗੁਰੂ ਕੇ ਅਤੁੱਟ ਲੰਗਰ ਵੀ ਵਰਤਾਏ ਗਏ। ਇਸ ਮੌਕੇ ਹੋਰਨਾਂ ਤੋਂ ਇਲਾਵਾ ਹਰਬੰਸ ਸਿੰਘ ਕਾਨੂੰਗੋ, ਜਰਨੈਲ ਸਿੰਘ, ਬਹਾਦਰ ਸਿੰਘ, ਗੋਪਾਲ ਕ੍ਰਿਸ਼ਨ, ਜੋਗਿੰਦਰ ਸਿੰਘ ਅਟਵਾਲ, ਸ਼ਿੰਗਾਰਾ ਸਿੰਘ ਫੌਜੀ, ਜੁਝਾਰ ਸਿੰਘ, ਸਰਪੰਚ ਕੁਲਵਿੰਦਰ ਕੌਰ, ਸੁਰਜੀਤ ਸਿੰਘ ਨੰਬਰਦਾਰ, ਸੁਰਿੰਦਰ ਸਿੰਘ ਦੀਪਾ, ਬਲਜਿੰਦਰ ਸਿੰਘ ਪੰਜਾਬ ਪੁਲਿਸ, ਰਿਟਾਇਰ ਥਾਣੇਦਾਰ ਮਹਿੰਦਰ ਸਿੰਘ, ਸੁਖਬੀਰ ਸਿੰਘ ਪ੍ਰਿੰਸੀਪਲ, ਮਾਸਟਰ ਜੋਗਿੰਦਰ ਸਿੰਘ, ਮੱਖਣ ਸਿੰਘ, ਜੰਗ ਸਿੰਘ, ਪਿਆਰਾ ਸਿੰਘ ਬੈਂਸ ਅਤੇ ਸੰਗਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਫਗਵਾੜਾ ਖੰਡ ਮਿੱਲ ਅੱਗੇ ਕਿਸਾਨਾਂ ਵਲੋਂ ਰੋਸ ਧਰਨਾ ਭਲਕੇ-ਦਵਿੰਦਰ ਸਿੰਘ ਸੰਧੂ ਅਗਲੀ ਖ਼ਬਰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸਮੂਹ ਸੰਗਤਾਂ ਨੂੰ ਮੁਬਾਰਕਾਂ-ਦਿਲਬਾਗ ਸਿੰਘ ਬਾਗੀ
Ad Position 24