24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਗੁੱਜਰ ਸਮਾਜ ਕਲਿਆਣ ਪ੍ਰੀਸ਼ਦ ਵਲੋਂ ਹੋਣਹਾਰ ਵਿਦਿਆਰਥੀ ਤੇ ਹੋਣਹਾਰ ਨੌਜਵਾਨ ਸਨਮਾਨਿਤ

ਪੋਜੇਵਾਲ ਸਰਾਂ, 24 ਨਵੰਬਰ (ਨਵਾਂਗਰਾਈਂ)-ਗੁੱਜਰ ਸਮਾਜ ਕਲਿਆਣ ਪ੍ਰੀਸ਼ਦ, ਚੰਡੀਗੜ੍ਹ ਵਲੋਂ ‘ਹੋਣਹਾਰ ਵਿਦਿਆਰਥੀਆਂ ਅਤੇ ਪ੍ਰਾਪਤੀਕਰਤਾਵਾਂ ਦੇ ਸਨਮਾਨ ਲਈ ਸਨਮਾਨ ਸਮਾਗਮ’ (ਜੋ ਹਰ ਦੋ ਸਾਲਾਂ ਬਾਅਦ ਕਰਵਾਇਆ ਜਾਂਦਾ ਹੈ) ਦਾ ਪ੍ਰਬੰਧ ਕੀਤਾ ਗਿਆ। ਵੱਖ-ਵੱਖ ਵਿੱਦਿਅਕ ਅਤੇ ਪੇਸ਼ੇਵਰ ਖੇਤਰਾਂ ਨਾਲ ਸੰਬੰਧਿਤ ਲਗਪਗ 150 ਹੋਣਹਾਰ ਵਿਦਿਆਰਥੀਆਂ, ਖਿਡਾਰੀਆਂ ਅਤੇ ਪ੍ਰਾਪਤੀਕਰਤਾਵਾਂ ਨੂੰ ਉਨ੍ਹਾਂ ਦੀਆਂ ਸ਼ਾਨਦਾਰ ਪ੍ਰਾਪਤੀਆਂ, ਸਮਰਪਣ ਅਤੇ ਸਖ਼ਤ ਮਿਹਨਤ ਲਈ ਸਨਮਾਨਿਤ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 25-11-2026
ਪੋਜੇਵਾਲ ਸਰਾਂ, 24 ਨਵੰਬਰ (ਨਵਾਂਗਰਾਈਂ)-ਗੁੱਜਰ ਸਮਾਜ ਕਲਿਆਣ ਪ੍ਰੀਸ਼ਦ, ਚੰਡੀਗੜ੍ਹ ਵਲੋਂ ‘ਹੋਣਹਾਰ ਵਿਦਿਆਰਥੀਆਂ ਅਤੇ ਪ੍ਰਾਪਤੀਕਰਤਾਵਾਂ ਦੇ ਸਨਮਾਨ ਲਈ ਸਨਮਾਨ ਸਮਾਗਮ’ (ਜੋ ਹਰ ਦੋ ਸਾਲਾਂ ਬਾਅਦ ਕਰਵਾਇਆ ਜਾਂਦਾ ਹੈ) ਦਾ ਪ੍ਰਬੰਧ ਕੀਤਾ ਗਿਆ। ਵੱਖ-ਵੱਖ ਵਿੱਦਿਅਕ ਅਤੇ ਪੇਸ਼ੇਵਰ ਖੇਤਰਾਂ ਨਾਲ ਸੰਬੰਧਿਤ ਲਗਪਗ 150 ਹੋਣਹਾਰ ਵਿਦਿਆਰਥੀਆਂ, ਖਿਡਾਰੀਆਂ ਅਤੇ ਪ੍ਰਾਪਤੀਕਰਤਾਵਾਂ ਨੂੰ ਉਨ੍ਹਾਂ ਦੀਆਂ ਸ਼ਾਨਦਾਰ ਪ੍ਰਾਪਤੀਆਂ, ਸਮਰਪਣ ਅਤੇ ਸਖ਼ਤ ਮਿਹਨਤ ਲਈ ਸਨਮਾਨਿਤ ਕੀਤਾ ਗਿਆ। ਹਰਿਆਣਾ ਦੇ ਖੁਰਾਕ ਅਤੇ ਸਿਵਲ ਸਪਲਾਈ ਅਤੇ ਛਪਾਈ ਤੇ ਸਟੇਸ਼ਨਰੀ ਮੰਤਰੀ, ਰਾਜੇਸ਼ ਨਾਗਰ ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਇਸ ਤੋਂ ਇਲਾਵਾ, ਸੇਵਾਮੁਕਤ ਡੀ.ਜੀ.ਪੀ. ਡਾ. ਕੇ.ਪੀ. ਸਿੰਘ, ਮਹਿਮੂਦ ਅਹਿਮਦ ਚੌਧਰੀ ਅਤੇ ਹਰਿਆਣਾ ਦੇ ਵਧੀਕ ਐਡਵੋਕੇਟ ਜਨਰਲ ਆਰ.ਕੇ. ਅੰਬਾਵਤਾ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰ ਸਨ। ਸਮਾਗਮ ਦੀ ਸ਼ੁਰੂਆਤ ਵਿੱਚ ਮੁੱਖ ਮਹਿਮਾਨ ਦਾ ਸਵਾਗਤ ਫੁੱਲਾਂ ਦੇ ਗੁਲਦਸਤੇ, ਯਾਦਗਾਰੀ ਚਿੰਨ੍ਹ ਅਤੇ ਲੋਈ (ਸ਼ਾਲ) ਭੇਟ ਕਰਕੇ ਕੀਤਾ ਗਿਆ। ਇਸ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਹਰਿਆਣਾ ਦੇ ਖੁਰਾਕ ਅਤੇ ਸਿਵਲ ਸਪਲਾਈ ਅਤੇ ਛਪਾਈ ਤੇ ਸਟੇਸ਼ਨਰੀ ਮੰਤਰੀ, ਰਾਜੇਸ਼ ਨਾਗਰ ਨੇ ਕਿਹਾ ਕਿ ਗੁੱਜਰ ਕਲਿਆਣ ਪ੍ਰੀਸ਼ਦ ਦੇ ਕੰਮਾਂ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਸਿੱਖਿਆ ਤੋਂ ਬਿਨਾਂ ਕੋਈ ਸਮਾਜ ਤਰੱਕੀ ਨਹੀਂ ਕਰ ਸਕਦਾ, ਉਹਨਾਂ ਕਿਹਾ ਸਮਾਜ ਦੇ ਹੋਣਹਾਰ ਨੌਜਵਾਨਾਂ ਨੂੰ ਉਤਸ਼ਾਹਿਤ ਕਰਨ ਲਈ ਗੁੱਜਰ ਸਮਾਜ ਕਲਿਆਣ ਪ੍ਰੀਸ਼ਦ ਚੰਡੀਗੜ੍ਹ ਪਿਛਲੇ ਕਈ ਸਾਲਾਂ ਤੋਂ ਜੋ ਉਪਰਾਲੇ ਕਰ ਰਿਹਾ ਹੈ ,ਉਸ ਨਾਲ ਨੌਜਵਾਨ ਪ੍ਰਤਿਭਾ ਨੂੰ ਨਾ ਸਿਰਫ ਉਤਸ਼ਾਹ ਮਿਲਦਾ ਹੈ ਬਲਕਿ ਵੱਖ ਵੱਖ ਰਾਜਾਂ ਦੇ ਸਮਾਜ ਦੇ ਹੋਣਹਾਰ ਵਿਦਿਆਰਥੀਆਂ ਨੂੰ ਆਪਸ ਵਿੱਚ ਮਿਲਣ ਦਾ ਮੌਕਾ ਮਿਲਦਾ ਹੈ ਜਿਸ ਨਾਲ ਇਹਨਾਂ ਵਿੱਚ ਆਪਸੀ ਪਿਆਰ ਤੇ ਭਾਈ ਚਾਰਾ ਵੀ ਵੱਧਦਾ ਹੈ ਅਤੇ ਸਮਾਜ ਵਿੱਚ ਏਕਤਾ ਵੀ ਵੱਧਦੀ ਹੈ। ਇਸ ਮੌਕੇ ਸਨਮਾਨਿਤ ਹੋਣ ਵਾਲੀਆਂ ਪ੍ਰਮੁੱਖ ਸ਼ਖਸੀਅਤਾਂ ਵਿੱਚ ਪੰਜਾਬ ਦੇ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਅਸ਼ੋਕ ਚੌਹਾਨ, ਆਈ.ਏ.ਐਸ. ਅਧਿਕਾਰੀ ਕ੍ਰਿਤਿਕਾ ਚੌਧਰੀ ਅਤੇ ਡਾ. ਕੋਹੀ-ਏ-ਸਫਾ, ਡਾ. ਜਸ਼ਨ ਚੌਧਰੀ, ਐਚ.ਸੀ.ਐਸ. ਅਧਿਕਾਰੀ ਨੀਰਜ ਖਟਾਨਾ ਅਤੇ ਐਚ.ਪੀ.ਐਸ.ਸੀ. ਦੁਆਰਾ ਚੁਣੇ ਗਏ ਨੌਂ ਸਹਾਇਕ ਪ੍ਰੋਫ਼ੈਸਰ ਸ਼ਾਮਲ ਸਨ। ਇਨ੍ਹਾਂ ਪ੍ਰਾਪਤੀਕਰਤਾਵਾਂ ਨੂੰ ਮੁੱਖ ਮਹਿਮਾਨ ਰਾਜੇਸ਼ ਨਾਗਰ, ਐਚ.ਪੀ.ਐਸ.ਸੀ. ਦੇ ਸਾਬਕਾ ਚੇਅਰਮੈਨ ਮਨਬੀਰ ਸਿੰਘ ਭਡਾਨਾ ਅਤੇ ਗੁੱਜਰ ਸਮਾਜ ਕਲਿਆਣ ਪਰਿਸ਼ਦ, ਚੰਡੀਗੜ੍ਹ ਦੇ ਪ੍ਰਧਾਨ ਕਰਨਲ ਸੰਤ ਰਾਮ ਮੀਲੂ ਦੁਆਰਾ ਯਾਦਗਾਰੀ ਚਿੰਨ੍ਹ ਅਤੇ ਲੋਈ (ਸ਼ਾਲ) ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪਰਿਸ਼ਦ ਦੀ ‘ਡਾਇਰੈਕਟਰੀ 2026’ ਵੀ ਜਾਰੀ ਕੀਤੀ ਗਈ। ਇਸ ਤੋਂ ਇਲਾਵਾ, ਹੋਣਹਾਰ ਵਿਦਿਆਰਥੀਆਂ ਅਤੇ ਖਿਡਾਰੀਆਂ ਨੂੰ ਯਾਦਗਾਰੀ ਚਿੰਨ੍ਹ ਅਤੇ ਹਰੇਕ ਨੂੰ ਤਿੰਨ-ਤਿੰਨ ਹਜ਼ਾਰ ਰੁਪਏ ਦੀ ਰਾਸ਼ੀ ਦਿੱਤੀ ਗਈ। ਸਮਾਗਮ ਦੇ ਅੰਤ ਵਿੱਚ ਸਾਰਿਆਂ ਲਈ ਦੁਪਹਿਰ ਦੇ ਖਾਣੇ ਦਾ ਪ੍ਰਬੰਧ ਸੀ, ਜਿਸ ਤੋਂ ਬਾਅਦ ਪਰਿਸ਼ਦ ਦੀ ‘ਜਨਰਲ ਬਾਡੀ’ (ਆਮ ਸਭਾ) ਦੀ ਮੀਟਿੰਗ ਹੋਈ। ਜਨਰਲ ਸਕੱਤਰ ਨਰਿੰਦਰ ਮੀਲੂ ਨੇ ਸਾਲ 2024-25 ਅਤੇ 2025-26 ਲਈ ਪਰਿਸ਼ਦ ਦਾ ਲੇਖਾ-ਜੋਖਾ (ਬੈਲੇਂਸ ਸ਼ੀਟ) ਪੇਸ਼ ਕੀਤਾ, ਜਿਸ ਨੂੰ ਕਮੇਟੀ ਵੱਲੋਂ ਮਨਜ਼ੂਰੀ ਦਿੱਤੀ ਗਈ। ਮੰਚ ਸੰਚਾਲਨ ਬ੍ਰਿਜ ਪਾਲ ਚੌਧਰੀ ਨੇ ਕੀਤਾ। ਅੰਤ ਵਿੱਚ ਮੀਟਿੰਗ ਚੇਅਰਮੈਨ ਨੂੰ ਧੰਨਵਾਦ ਦੇ ਮਤੇ ਨਾਲ ਸਮਾਪਤ ਹੋਈ। ਨਰਿੰਦਰ ਮੀਲੂ ਜਨਰਲ ਸਕੱਤਰ ਨੇ ਇਸ ਸਮਾਗਮ ਨੂੰ ਸਫਲ਼ ਬਣਾਉਣ ਲਈ ਸੱਭ ਦਾ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਜਥੇ. ਗੁਰਬਖਸ਼ ਸਿੰਘ ਖ਼ਾਲਸਾ ਦੀ ਤੀਜੀ ਵਾਰ ਚੋਣ ਸਿੱਖ ਸੰਗਤ ਦੇ ਵਿਸ਼ਵਾਸ ਦਾ ਪ੍ਰਤੀਕ-ਸਿਮਰਜੀਤ ਸਿੰਘ ਅਗਲੀ ਖ਼ਬਰ ਪਿੰਡ ਉਸਮਾਨਪੁਰ ਵਿਖੇ ਗੁਰੂ ਨਾਨਕ ਪੁਰਬ ਸੰਬੰਧੀ ਨਗਰ ਕੀਰਤਨ ਸਜਾਇਆ
Ad Position 24