ਅਕਾਲੀ-ਭਾਜਪਾ ਦੇ ਮੁੜ ਗੱਠਜੋੜ ਤੋਂ ਪਹਿਲਾਂ ਅਕਾਲੀ ਦਲ ਕਿਸਾਨਾਂ ਦੀਆਂ ਕੁਰਬਾਨੀਆਂ ਦਾ ਹਿਸਾਬ ਦੇਵੇ-ਰਸ਼ਪਾਲ ਸਿੰਘ ਮੰਡੇਰ
ਮਜਾਰੀ/ਸਾਹਿਬਾ, 24 ਨਵੰਬਰ (ਨਿਰਮਲਜੀਤ ਸਿੰਘ ਚਾਹਲ)-ਅਕਾਲੀ ਦਲ ਅਤੇ ਭਾਜਪਾ ਵਿਚਕਾਰ ਮੁੜ ਗੱਠਜੋੜ ਨਾਲ ਸਿਆਸੀ ਮਾਹੌਲ ਗਰਮਾਉਣਾ ਸ਼ੁਰੂ ਹੋ ਗਿਆ ਹੈ। ਇਸ ਸਬੰਧੀ ਆਪਣਾ ਪ੍ਰਤੀਕਰਮ ਦਿੰਦਿਆਂ ‘ਆਪ’ ਦੇ ਸੀਨੀਅਰ ਆਗੂ ਰਸ਼ਪਾਲ ਸਿੰਘ ਮੰਡੇਰ ਨੇ ਕਸਬਾ ਮਜਾਰੀ ਵਿਖੇ ਅਜੀਤ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਕਾਲੀ ਦਲ ਨੂੰ ਭਾਜਪਾ ਨਾਲ ਮੁੜ ਗੱਠਜੋੜ ਕਰਨ ਤੋਂ ਪਹਿਲਾਂ ਕਿਸਾਨ ਅੰਦੋਲਨ ਦੌਰਾਨ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ 700 ਤੋਂ ਵੱਧ ਕਿਸਾਨਾਂ ਦੀਆਂ ਸ਼ਹਾਦਤਾਂ ਦਾ ਹਿਸਾਬ ਦੇਣਾ ਪਵੇਗਾ।
ਮਜਾਰੀ/ਸਾਹਿਬਾ, 24 ਨਵੰਬਰ (ਨਿਰਮਲਜੀਤ ਸਿੰਘ ਚਾਹਲ)-ਅਕਾਲੀ ਦਲ ਅਤੇ ਭਾਜਪਾ ਵਿਚਕਾਰ ਮੁੜ ਗੱਠਜੋੜ ਨਾਲ ਸਿਆਸੀ ਮਾਹੌਲ ਗਰਮਾਉਣਾ ਸ਼ੁਰੂ ਹੋ ਗਿਆ ਹੈ। ਇਸ ਸਬੰਧੀ ਆਪਣਾ ਪ੍ਰਤੀਕਰਮ ਦਿੰਦਿਆਂ ‘ਆਪ’ ਦੇ ਸੀਨੀਅਰ ਆਗੂ ਰਸ਼ਪਾਲ ਸਿੰਘ ਮੰਡੇਰ ਨੇ ਕਸਬਾ ਮਜਾਰੀ ਵਿਖੇ ਅਜੀਤ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਕਾਲੀ ਦਲ ਨੂੰ ਭਾਜਪਾ ਨਾਲ ਮੁੜ ਗੱਠਜੋੜ ਕਰਨ ਤੋਂ ਪਹਿਲਾਂ ਕਿਸਾਨ ਅੰਦੋਲਨ ਦੌਰਾਨ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ 700 ਤੋਂ ਵੱਧ ਕਿਸਾਨਾਂ ਦੀਆਂ ਸ਼ਹਾਦਤਾਂ ਦਾ ਹਿਸਾਬ ਦੇਣਾ ਪਵੇਗਾ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਕੁਰਬਾਨੀਆਂ ਨੂੰ ਭੁਲਾ ਕੇ ਸਿਆਸੀ ਗੱਠਜੋੜ ਕਰਨਾ ਕਿਸਾਨਾਂ ਦੇ ਜਖਮਾਂ ’ਤੇ ਲੂਣ ਛਿੜਕਣ ਬਰਾਬਰ ਹੈ। ਰਸ਼ਪਾਲ ਸਿੰਘ ਮੰਡੇਰ ਨੇ ਕਿਹਾ ਕਿ ਅਕਾਲੀ ਦਲ ਦੇ ਆਗੂਆਂ ਨੂੰ ਲੋਕਾਂ ਸਾਹਮਣੇ ਇਹ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਜਦੋਂ ਕੇਂਦਰ ਸਰਕਾਰ ਵੱਲੋਂ ਖੇਤੀ ਕਾਨੂੰਨ ਲਿਆਂਦੇ ਗਏ ਸਨ ਤਾਂ ਉਸ ਸਮੇਂ ਅਕਾਲੀ ਦਲ ਦੀ ਕੀ ਭੂਮਿਕਾ ਰਹੀ ਅਤੇ ਬਾਅਦ ਵਿੱਚ ਪਾਰਟੀ ਵੱਲੋਂ ਲਏ ਗਏ ਸਿਆਸੀ ਫ਼ੈਸਲਿਆਂ ਦਾ ਕੀ ਆਧਾਰ ਸੀ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਆਗੂ ਪਹਿਲਾਂ ਕਿਸਾਨਾਂ ਦੀਆਂ ਕੁਰਬਾਨੀਆਂ, ਖੇਤੀ ਕਾਨੂੰਨਾਂ ਅਤੇ ਬੰਦੀ ਸਿੰਘਾਂ ਦੀ ਰਿਹਾਈ ਬਾਰੇ ਆਪਣਾ ਪੱਖ ਸਪੱਸ਼ਟ ਕਰਨ, ਉਸ ਤੋਂ ਬਾਅਦ ਹੀ ਭਾਜਪਾ ਨਾਲ ਮੁੜ ਗੱਠਜੋੜ ਦੀ ਗੱਲ ਕਰਨ।