ਨੌਰਾ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ
ਪੱਲੀ ਝਿੱਕੀ, 24 ਨਵੰਬਰ (ਕੁਲਦੀਪ ਸਿੰਘ ਪਾਬਲਾ)-ਗੁਰਦੁਆਰਾ ਦੇਹਰਾ ਬਾਬਾ ਗੁਲਾਬ ਸਿੰਘ ਪਿੰਡ ਨੌਰਾ ਵਿਖੇ ਉੱਘੇ ਸਮਾਜ ਸੇਵੀ ਸ: ਚੈਨ ਸਿੰਘ ਬੋਲਾ ਤੇ ਮਾਤਾ ਮਹਿੰਦਰ ਕੌਰ ਬੋਲਾ (ਇੰਡੀਆ ਬਜਾਰ ਟਰਾਂਟੋ) ਕੈਨੇਡਾ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤੇ ਆਪਣੇ ਪਿਤਾ ੳੂਧਮ ਸਿੰਘ ਅਤੇ ਸਪੁੱਤਰ ਸੁਖਮਿੰਦਰ ਸਿੰਘ ਬੋਲਾ ਦੀ ਯਾਦ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਵਿਖੇ ਲੜੀਵਾਰ ਦੋ ਅਰੰਭ ਕੀਤੇ ਗਏ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਇਸ ਉਪਰੰਤ ਸਮਾਗਮਾਂ ਦੌਰਾਨ ਰਾਗੀ ਜਥੇ ਵੱਲੋਂ ਕੀਰਤਨ ਅਤੇ ਕਥਾ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ।
ਪੱਲੀ ਝਿੱਕੀ, 24 ਨਵੰਬਰ (ਕੁਲਦੀਪ ਸਿੰਘ ਪਾਬਲਾ)-ਗੁਰਦੁਆਰਾ ਦੇਹਰਾ ਬਾਬਾ ਗੁਲਾਬ ਸਿੰਘ ਪਿੰਡ ਨੌਰਾ ਵਿਖੇ ਉੱਘੇ ਸਮਾਜ ਸੇਵੀ ਸ: ਚੈਨ ਸਿੰਘ ਬੋਲਾ ਤੇ ਮਾਤਾ ਮਹਿੰਦਰ ਕੌਰ ਬੋਲਾ (ਇੰਡੀਆ ਬਜਾਰ ਟਰਾਂਟੋ) ਕੈਨੇਡਾ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤੇ ਆਪਣੇ ਪਿਤਾ ੳੂਧਮ ਸਿੰਘ ਅਤੇ ਸਪੁੱਤਰ ਸੁਖਮਿੰਦਰ ਸਿੰਘ ਬੋਲਾ ਦੀ ਯਾਦ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਵਿਖੇ ਲੜੀਵਾਰ ਦੋ ਅਰੰਭ ਕੀਤੇ ਗਏ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਇਸ ਉਪਰੰਤ ਸਮਾਗਮਾਂ ਦੌਰਾਨ ਰਾਗੀ ਜਥੇ ਵੱਲੋਂ ਕੀਰਤਨ ਅਤੇ ਕਥਾ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਦੌਰਾਨ ਗੁਰਦੁਆਰਾ ਦੇਹਰਾ ਬਾਬਾ ਗੁਲਾਬ ਸਿੰਘ ਦੀ ਕਮੇਟੀ ਵੱਲੋਂ ਸ: ਚੈਨ ਸਿੰਘ ਬੋਲਾ ਅਤੇ ਮਾਤਾ ਮਹਿੰਦਰ ਕੌਰ ਬੋਲਾ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਸਮਾਗਮ ਦੌਰਾਨ ਕਿਲਾ ਸ਼੍ਰੀ ਅਨੰਦਗੜ੍ਹ ਸਾਹਿਬ ਦੇ ਬਾਬਾ ਜਰਨੈਲ ਸਿੰਘ ਵੱਲੋਂ ਹਾਜ਼ਰੀ ਲਗਵਾਈ ਗਈ। ਇਸ ਦੌਰਾਨ ਗੁਰੂ ਦੇ ਲੰਗਰ ਅਤੁੱਟ ਵਰਤਾਏ ਗਏ। ਇਸ ਮੌਕੇ ਸਰਪੰਚ ਦਿਲਬਾਗ ਸਿੰਘ, ਸੁਖਜਿੰਦਰ ਸਿੰਘ ਪੰਚ, ਮਿੱਤ ਸਿੰਘ ਪੰਚ ਸਮੂਹ ਨਗਰ ਨਿਵਾਸੀ ਅਤੇ ਸਮੂਹ ਰਿਸ਼ਤੇਦਾਰ ਆਦਿ ਹਾਜਰ ਸਨ।