25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਪੋਲੀਓ ਰੋਕੂ ਬੂੰਦਾਂ ਪਿਲਾਉਂਦੇ ਹੋਏ ਸਿਹਤ ਕਰਮਚਾਰੀ ਸਿਹਤ ਵਿਭਾਗ ਨੇ ਪੋਲੀਓ ਰੋਕੂ ਬੂੰਦਾਂ ਪਿਲਾ ਕੇ 100 ਫੀਸਦੀ ਤੋਂ ਵੱਧ ਟੀਚਾ ਕੀਤਾ ਹਾਸਿਲ

ਨਵਾਂਸ਼ਹਿਰ, 25 ਨਵੰਬਰ (ਦੀਦਾਰ ਸਿੰਘ ਸ਼ੇਤਰਾ)-ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ ਦੀ ਰਹਿਨੁਮਾਈ ਹੇਠ ਸਿਹਤ ਵਿਭਾਗ ਸ਼ਹੀਦ ਭਗਤ ਸਿੰਘ ਨਗਰ ਵਲੋਂ ਚਲਾਈ ਗਈ ਤਿੰਨ ਦਿਨਾ ਉਪ ਰਾਸ਼ਟਰੀ ਪਲਸ ਪੋਲੀਓ ਮੁਹਿੰਮ ਦੇ ਤੀਜੇ ਅਤੇ ਆਖਰੀ ਦਿਨ ਮੰਗਲਵਾਰ ਨੂੰ ਜ਼ੀਰੋ ਤੋਂ ਪੰਜ ਸਾਲ ਤੱਕ ਦੀ ਉਮਰ ਦੇ 10,042 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ।

Ad Position 21
No active advertisement
ਅਜੀਤ ਡੈਸਕ 26-11-2026
ਨਵਾਂਸ਼ਹਿਰ, 25 ਨਵੰਬਰ (ਦੀਦਾਰ ਸਿੰਘ ਸ਼ੇਤਰਾ)-ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ ਦੀ ਰਹਿਨੁਮਾਈ ਹੇਠ ਸਿਹਤ ਵਿਭਾਗ ਸ਼ਹੀਦ ਭਗਤ ਸਿੰਘ ਨਗਰ ਵਲੋਂ ਚਲਾਈ ਗਈ ਤਿੰਨ ਦਿਨਾ ਉਪ ਰਾਸ਼ਟਰੀ ਪਲਸ ਪੋਲੀਓ ਮੁਹਿੰਮ ਦੇ ਤੀਜੇ ਅਤੇ ਆਖਰੀ ਦਿਨ ਮੰਗਲਵਾਰ ਨੂੰ ਜ਼ੀਰੋ ਤੋਂ ਪੰਜ ਸਾਲ ਤੱਕ ਦੀ ਉਮਰ ਦੇ 10,042 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ। ਇਸ ਤਰ੍ਹਾਂ ਜ਼ਿਲ੍ਹਾ ਸਿਹਤ ਵਿਭਾਗ ਨੇ ਨਿਰਧਾਰਤ ਟੀਚੇ ਤੋਂ ਵੱਧ ਪ੍ਰਾਪਤੀ ਕਰਦਿਆਂ 100.05 ਫੀਸਦੀ ਟੀਚਾ ਸਫਲਤਾਪੂਰਵਕ ਹਾਸਲ ਕੀਤਾ। ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ ਨੇ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁਹਿੰਮ ਦੇ ਪਹਿਲੇ ਦਿਨ 32,910, ਦੂਜੇ ਦਿਨ 14,08 5 ਅਤੇ ਤੀਜੇ ਤੇ ਆਖਰੀ ਦਿਨ 10,042 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ। ਉਨ੍ਹਾਂ ਸਿਹਤ ਕਰਮਚਾਰੀਆਂ, ਭਾਈਵਾਲ ਵਿਭਾਗਾਂ ਦੇ ਅਧਿਕਾਰੀਆਂ ਅਤੇ ਨੁਮਾਇੰਦਿਆਂ, ਜ਼ਿਲ੍ਹਾ ਵਾਸੀਆਂ, ਗੈਰ-ਸਰਕਾਰੀ ਸੰਗਠਨਾਂ, ਨਰਸਿੰਗ ਕਾਲਜਾਂ ਦੇ ਵਿਦਿਆਰਥੀਆਂ ਅਤੇ ਵਲੰਟੀਅਰਾਂ ਦਾ ਤਹਿਦਿਲੋਂ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਬਲਾਚੌਰ ਦੀ ਸੀਟ ਭਾਰੀ ਬਹੁਮਤ ਨਾਲ ਜਿੱਤਾਂਗੇ-ਤਿਲਕ ਰਾਜ ਸੂਦ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦਾ ਆਪਸੀ ਗੱਠਜੋੜ ਪੰਜਾਬ ਵਾਸੀਆਂ ਲਈ ਚੰਗਾ ਸੁਨੇਹਾ-ਹਨੀ ਟੌਸਾਂ
Ad Position 24