ਬਲਾਚੌਰ ਦੀ ਸੀਟ ਭਾਰੀ ਬਹੁਮਤ ਨਾਲ ਜਿੱਤਾਂਗੇ-ਤਿਲਕ ਰਾਜ ਸੂਦ
ਸੜੋਆ, 25 ਨਵੰਬਰ (ਸਹੂੰਗੜਾ)-ਬਲਾਕ ਸੜੋਆ ਕਾਂਗਰਸ ਦੇ ਪ੍ਰਧਾਨ ਤਿਲਕ ਰਾਜ ਸੂਦ ਨੇ ਗੱਲਬਾਤ ਕਰਦੇ ਕਿਹਾ ਕਿ ਪੰਜਾਬ ਅੰਦਰ 2027 ਵਿੱਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ’ਚ ਕਾਂਗਰਸ ਪਾਰਟੀ ਆਪਣੀ ਸਰਕਾਰ ਬਣਾਵੇਗੀ ਅਤੇ ਹਲਕਾ ਬਲਾਚੌਰ ਤੋਂ ਕਾਂਗਰਸ ਦੀ ਸੀਟ ਭਾਰੀ ਬਹੁਮਤ ਨਾਲ ਜਿੱਤਾਂਗੇ। ਉਹਨਾਂ ਕਿਹਾ ਕਿ ਹਲਕਾ ਬਲਾਚੌਰ ਤੇ ਨਵਾਂਸ਼ਹਿਰ ਦੇ ਵਿੱਚ ਕਾਂਗਰਸ ਪਾਰਟੀ ਨੇ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸਦ ਚੋਣਾਂ ਭਾਰੀ ਬਹੁਮਤ ਨਾਲ ਜਿੱਤੀਆਂ ਹਨ ਅਤੇ ਇਹਨਾਂ ਦੋਨਾਂ ਥਾਵਾਂ ‘ਤੇ ਕਾਂਗਰਸ ਨੇ ਆਪਣੇ ਸੰਮਤੀ ਦੇ ਚੇਅਰਮੈਨ ਵੀ ਬਣਾਏ ਹਨ।
ਅਜੀਤ ਡੈਸਕ
26-11-2026