25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਡਾ. ਸੁੱਖੀ ਵਲੋਂ ਗੜੁੱਪੜ ਵਿਖੇ ਨਵੇਂ ਉਸਾਰੇ ਗਏ ‘ਹੈਲਥ ਐਂਡ ਵੈਲਨੈੱਸ ਸੈਂਟਰ’ ਦਾ ਉਦਘਾਟਨ

ਨਵਾਂਸ਼ਹਿਰ/ਔੜ, 25 ਨਵੰਬਰ (ਜਸਬੀਰ ਸਿੰਘ ਨੂਰਪੁਰ, ਗੁਰਨਾਮ ਸਿੰਘ ਸੈਣੀ)-ਪੇਂਡੂ ਖੇਤਰਾਂ ਵਿੱਚ ਜਨਤਕ ਸਿਹਤ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਮਿਆਰੀ ਸਿਹਤ ਸੇਵਾਵਾਂ ਤੱਕ ਪਹੁੰਚ ਬਿਹਤਰ ਬਣਾਉਣ ਦੇ ਚੱਲ ਰਹੇ ਯਤਨਾਂ ਦੇ ਹਿੱਸੇ ਵਜੋਂ ਵਿਧਾਇਕ ਡਾ. ਸੁਖਵਿੰਦਰ ਸੁੱਖੀ ਨੇ ਪਿੰਡ ਗੜੁੱਪੜ ਵਿਖੇ ਨਵੇਂ ਉਸਾਰੇ ਗਏ ‘ ਹੈਲਥ ਐਂਡ ਵੈਲਨੈੱਸ ਸੈਂਟਰ’ ਦਾ ਉਦਘਾਟਨ ਕੀਤਾ।

Ad Position 21
No active advertisement
ਅਜੀਤ ਡੈਸਕ 26-11-2026
ਨਵਾਂਸ਼ਹਿਰ/ਔੜ, 25 ਨਵੰਬਰ (ਜਸਬੀਰ ਸਿੰਘ ਨੂਰਪੁਰ, ਗੁਰਨਾਮ ਸਿੰਘ ਸੈਣੀ)-ਪੇਂਡੂ ਖੇਤਰਾਂ ਵਿੱਚ ਜਨਤਕ ਸਿਹਤ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਮਿਆਰੀ ਸਿਹਤ ਸੇਵਾਵਾਂ ਤੱਕ ਪਹੁੰਚ ਬਿਹਤਰ ਬਣਾਉਣ ਦੇ ਚੱਲ ਰਹੇ ਯਤਨਾਂ ਦੇ ਹਿੱਸੇ ਵਜੋਂ ਵਿਧਾਇਕ ਡਾ. ਸੁਖਵਿੰਦਰ ਸੁੱਖੀ ਨੇ ਪਿੰਡ ਗੜੁੱਪੜ ਵਿਖੇ ਨਵੇਂ ਉਸਾਰੇ ਗਏ ‘ ਹੈਲਥ ਐਂਡ ਵੈਲਨੈੱਸ ਸੈਂਟਰ’ ਦਾ ਉਦਘਾਟਨ ਕੀਤਾ। ਇਸ ਮੌਕੇ ਮੈਡੀਕਲ ਸਪੈਸ਼ਲਿਸਟ ਡਾ. ਹਰਕੇਸ਼ ਕੁਮਾਰ, ਬਲਾਕ ਐਕਸਟੈਂਸ਼ਨ ਐਜੂਕੇਟਰ ਹਰਪ੍ਰੀਤ ਸਿੰਘ, ਹੈਲਥ ਇੰਸਪੈਕਟਰ ਬਲਵੰਤ ਰਾਮ, ਹੈਲਥ ਵਰਕਰ ਸੱਚਦੀਪ ਸਿੰਘ, ਵਿਨੋਦ ਕੁਮਾਰ, ਗੁਰਦਰਸ਼ਨ ਸੰਧੂ, ਏ.ਐਨ.ਐਮ ਰਣਜੀਤ ਕੌਰ, ਰਾਜਵਿੰਦਰ ਕੌਰ ਅਤੇ ਆਸ਼ਾ ਪੂਨਮ, ਪਰਮਜੀਤ, ਸੀਤਾ ਅਤੇ ਸੱਤਿਆ ਮੌਜੂਦ ਸਨ। ਇਹ ਨਵਾਂ ਕੇਂਦਰ ਮੁੱਢਲੀਆਂ ਸਿਹਤ ਸੇਵਾਵਾਂ ਦੇਣ ਨੂੰ ਹੋਰ ਮਜ਼ਬੂਤ ਕਰੇਗਾ ਅਤੇ ਸਥਾਨਕ ਲੋਕਾਂ ਨੂੰ ਉਨ੍ਹਾਂ ਦੇ ਨੇੜੇ ਹੀ ਜ਼ਰੂਰੀ ਸਿਹਤ ਸਹੂਲਤਾਂ ਪ੍ਰਦਾਨ ਕਰੇਗਾ। ਏ.ਐਨ.ਐਮ ਰਣਜੀਤ ਕੌਰ ਜੋ ਇਸ ਕੇਂਦਰ ਵਿੱਚ ਨਿਯਮਤ ਤੌਰ ‘ਤੇ ‘ਮਮਤਾ ਦਿਵਸ’ ਦੇ ਸੈਸ਼ਨ ਕਰਦੇ ਆ ਰਹੇ ਹਨ, ਅੱਗੇ ਵੀ ਮਾਵਾਂ ਅਤੇ ਬੱਚਿਆਂ ਲਈ ਜ਼ਰੂਰੀ ਸਿਹਤ ਸੇਵਾਵਾਂ ਪ੍ਰਦਾਨ ਕਰਨਾ ਜਾਰੀ ਰੱਖਣਗੇ। ਇਸ ਮੌਕੇ ‘ਤੇ ਸੋਹਣ ਲਾਲ ਢੰਡਾ, ਗੜੁੱਪੜ ਦੇ ਸਰਪੰਚ ਸਤਵਿੰਦਰ ਸਿੰਘ, ਸਰਪੰਚ ਔੜ ਕਮਲਜੀਤ ਬੱਬੀ, ਡਾ. ਵਕੀਲ ਚੰਦ ਕਪਿਲਾ ਬਲਾਕ ਸੰਮਤੀ ਮੈਂਬਰ ਅਤੇ ਪਿੰਡ ਦੇ ਹੋਰ ਮੁੱਖ ਵਿਅਕਤੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਕ੍ਰਿਸ਼ੀ ਵਿਗਿਆਨ ਕੇਂਦਰ ਨੇ ਪਰਾਲੀ ਸੰਭਾਲ ਸੰਬੰਧੀ ਲਗਾਇਆ ਜਾਗਰੂਕਤਾ ਕੈਂਪ ਅਗਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ ਪੰਜਾਬ ਲਈ ਹੋਵੇਗਾ ਲਾਹੇਵੰਦ ਸਾਬਤ-ਦਲਜੀਤ ਸਿੰਘ ਮਾਣੇਵਾਲ
Ad Position 24