25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਕ੍ਰਿਸ਼ੀ ਵਿਗਿਆਨ ਕੇਂਦਰ ਨੇ ਪਰਾਲੀ ਸੰਭਾਲ ਸੰਬੰਧੀ ਲਗਾਇਆ ਜਾਗਰੂਕਤਾ ਕੈਂਪ

ਨਵਾਂਸ਼ਹਿਰ, 25 ਨਵੰਬਰ (ਦੀਦਾਰ ਸਿੰਘ ਸ਼ੇਤਰਾ)-ਕ੍ਰਿਸ਼ੀ ਵਿਗਿਆਨ ਕੇਂਦਰ ਲੰਗੜੋਆ ਵੱਲੋਂ ਝੋਨੇ ਦੀ ਪਰਾਲੀ ਪ੍ਰਬੰਧਨ ਮੁਹਿੰਮ ਤਹਿਤ ਪੀ. ਐੱਮ ਸ਼੍ਰੀ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਲਈ ਜਾਗਰੂਕਤਾ ਕੈਂਪ ਲਗਾਇਆ ਗਿਆ।

Ad Position 21
No active advertisement
ਅਜੀਤ ਡੈਸਕ 26-11-2026
ਨਵਾਂਸ਼ਹਿਰ, 25 ਨਵੰਬਰ (ਦੀਦਾਰ ਸਿੰਘ ਸ਼ੇਤਰਾ)-ਕ੍ਰਿਸ਼ੀ ਵਿਗਿਆਨ ਕੇਂਦਰ ਲੰਗੜੋਆ ਵੱਲੋਂ ਝੋਨੇ ਦੀ ਪਰਾਲੀ ਪ੍ਰਬੰਧਨ ਮੁਹਿੰਮ ਤਹਿਤ ਪੀ.ਐੱਮ ਸ਼੍ਰੀ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਲਈ ਜਾਗਰੂਕਤਾ ਕੈਂਪ ਲਗਾਇਆ ਗਿਆ। ਜਿਸ ਵਿੱਚ ਸਕੂਲ ਦੇ 108 ਵਿਦਿਆਰਥੀਆਂ ਨੇ ਭਾਗ ਲਿਆ। ਡਾ. ਪ੍ਰਦੀਪ ਕੁਮਾਰ ਐਸੋਸੀਏਟ ਡਾਇਰੈਕਟਰ ਸਿਖਲਾਈ ਦੀ ਅਗਵਾਈ ਹੇਠ ਲਗਾਏ ਗਏ ਇਸ ਕੈਂਪ ਨੂੰ ਸੰਬੋਧਨ ਕਰਦਿਆਂ ਡਾ. ਜਸਵਿੰਦਰ ਕੁਮਾਰ ਸਹਾਇਕ ਪ੍ਰੋਫੈਸਰ ਫਸਲ ਵਿਗਿਆਨ ਨੇ ਪਰਾਲੀ ਦੀ ਸਾਂਭ-ਸੰਭਾਲ ਦੀ ਵਿਦਿਆਰਥੀਆਂ ਲਈ ਮਹੱਤਤਾ ਬਾਰੇ ਦੱਸਿਆ। ਉਨ੍ਹਾਂ ਨਾਲ ਹੀ ਪਰਾਲੀ ਦੀ ਰਹਿੰਦ-ਖੂੰਹਦ ਨੂੰ ਖੇਤ ਵਿੱਚ ਹੀ ਮਿਲਾਉਣ ਦੇ ਫਾਇਦੇ ਅਤੇ ਸੰਬੰਧਿਤ ਮਸ਼ੀਨਰੀ ਬਾਰੇ ਵਿਦਿਆਰਥੀਆਂ ਨੂੰ ਵੱਡਮੁੱਲੀ ਜਾਣਕਾਰੀ ਦਿੱਤੀ ਅਤੇ ਐਨ.ਐਸ.ਐਸ ਦੇ ਵਿਦਿਆਰਥੀਆਂ ਨੂੰ ਵਾਤਾਵਰਨ ਸਾਫ਼-ਸੁਥਰਾ ਰੱਖਣ ਸਬੰਧੀ ਸੁਨੇਹਾ ਪਿੰਡਾਂ ਵਿੱਚ ਜਾ ਕੇ ਘਰ-ਘਰ ਪਹੁੰਚਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਹੋਣ ਵਾਲੇ ਨੁਕਸਾਨਾਂ ਪ੍ਰਤੀ ਵਿਦਿਆਰਥੀਆਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਭਾਸ਼ਣ, ਕਵਿਤਾ ਅਤੇ ਪੇਂਟਿੰਗ ਦੇ ਮੁਕਾਬਲੇ ਵੀ ਕਰਵਾਏ ਗਏ। ਇਸ ਮੌਕੇ ਸਕੂਲ ਦੀਆਂ ਵਿਦਿਆਰਥਣਾਂ ਨੇ ‘ਪਰਾਲੀ ਦੀ ਸਾਂਭ ਸੰਭਾਲ’ ਸਬੰਧੀ ‘ਇੱਕ ਨਾਟਕ’ ਵੀ ਪੇਸ਼ ਕੀਤਾ। ਸਤਨਾਮ ਸਿੰਘ ਬਾਇਓਲੋਜੀ ਲੈਕਚਰਾਰ ਨੇ ਕੇ.ਵੀ.ਕੇ ਦੀ ਟੀਮ ਦਾ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਖ਼ਾਲਸਾ ਸਕੂਲ ਔੜ ਵਿਖੇ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਡਾ. ਸੁੱਖੀ ਵਲੋਂ ਗੜੁੱਪੜ ਵਿਖੇ ਨਵੇਂ ਉਸਾਰੇ ਗਏ ‘ਹੈਲਥ ਐਂਡ ਵੈਲਨੈੱਸ ਸੈਂਟਰ’ ਦਾ ਉਦਘਾਟਨ
Ad Position 24