25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

30 ਤੱਕ ਸਵੈ-ਗਣਨਾ ਜ਼ਰੂਰ ਮੁਕੰਮਲ ਕਰਨ ਜ਼ਿਲ੍ਹਾ ਵਾਸੀ-ਡਿਪਟੀ ਕਮਿਸ਼ਨਰ

ਨਵਾਂਸ਼ਹਿਰ, 25 ਨਵੰਬਰ (ਜਸਬੀਰ ਸਿੰਘ ਨੂਰਪੁਰ)-ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਜਨਗਣਨਾ ਦੇ ਦੂਜੇ ਪੜਾਅ ਤਹਿਤ ਆਨਲਾਈਨ ਸਵੈ-ਗਣਨਾ ਦੀ ਪ੍ਰਕਿਰਿਆ 16 ਨਵੰਬਰ ਤੋਂ ਸ਼ੁਰੂ ਹੋ ਚੁੱਕੀ ਹੈ, ਜੋ ਕਿ 30 ਨਵੰਬਰ ਤੱਕ ਜਾਰੀ ਰਹੇਗੀ। ਇਸ ਉਪਰੰਤ 1 ਦਸੰਬਰ ਤੋਂ 4 ਜਨਵਰੀ ਤੱਕ ਗਿਣਤੀਕਾਰਾਂ ਵੱਲੋਂ ਘਰ-ਘਰ ਜਾ ਕੇ ਜਨਗਣਨਾ ਕੀਤੀ ਜਾਵੇਗੀ।

Ad Position 21
No active advertisement
ਅਜੀਤ ਡੈਸਕ 26-11-2026
ਨਵਾਂਸ਼ਹਿਰ, 25 ਨਵੰਬਰ (ਜਸਬੀਰ ਸਿੰਘ ਨੂਰਪੁਰ)-ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਜਨਗਣਨਾ ਦੇ ਦੂਜੇ ਪੜਾਅ ਤਹਿਤ ਆਨਲਾਈਨ ਸਵੈ-ਗਣਨਾ ਦੀ ਪ੍ਰਕਿਰਿਆ 16 ਨਵੰਬਰ ਤੋਂ ਸ਼ੁਰੂ ਹੋ ਚੁੱਕੀ ਹੈ, ਜੋ ਕਿ 30 ਨਵੰਬਰ ਤੱਕ ਜਾਰੀ ਰਹੇਗੀ। ਇਸ ਉਪਰੰਤ 1 ਦਸੰਬਰ ਤੋਂ 4 ਜਨਵਰੀ ਤੱਕ ਗਿਣਤੀਕਾਰਾਂ ਵੱਲੋਂ ਘਰ-ਘਰ ਜਾ ਕੇ ਜਨਗਣਨਾ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਡਿਜੀਟਲ ਤਕਨੀਕ ਦੀ ਵਰਤੋਂ ਕਰਦਿਆਂ ਪਹਿਲੀ ਵਾਰ ਨਾਗਰਿਕਾਂ ਨੂੰ ਘਰ ਬੈਠੇ ਹੀ ਆਪਣੀ ਅਤੇ ਆਪਣੇ ਪਰਿਵਾਰ ਦੀ ਜਾਣਕਾਰੀ ਆਨਲਾਈਨ ਦਰਜ ਕਰਨ ਦੀ ਸਹੂਲਤ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਵਾਸੀ ਸਰਕਾਰ ਦੇ ਅਧਿਕਾਰਤ ਸਵੈ-ਗਣਨਾ ਪੋਰਟਲ ਜਾ ਕੇ ਜਾਂ ਕਿਊ.ਆਰ.ਕੋਡ ਸਕੈਨ ਕਰਕੇ ਆਪਣੇ ਪਰਿਵਾਰਕ ਮੈਂਬਰਾਂ ਦੇ ਵੇਰਵੇ ਆਸਾਨੀ ਨਾਲ ਭਰ ਸਕਦੇ ਹਨ। ਵੇਰਵੇ ਜਮ੍ਹਾਂ ਕਰਵਾਉਣ ਉਪਰੰਤ ਇੱਕ ਵਿਲੱਖਣ ‘ਸਵੈ-ਗਣਨਾ ਆਈ.ਡੀ’ ਪ੍ਰਾਪਤ ਹੋਵੇਗੀ, ਜਿਸ ਨੂੰ ਬਾਅਦ ਵਿੱਚ ਘਰ ਆਉਣ ਵਾਲੇ ਗਿਣਤੀਕਾਰ ਨਾਲ ਸਾਂਝਾ ਕਰਕੇ ਆਪਣੀ ਜਾਣਕਾਰੀ ਦੀ ਤਸਦੀਕ ਕਰਵਾਈ ਜਾ ਸਕੇਗੀ। ਉਨ੍ਹਾਂ ਨੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਸੂਝਵਾਨ ਨਾਗਰਿਕਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਸਹੀ ਅਤੇ ਸਟੀਕ ਅੰਕੜੇ ਹੀ ਸੂਬੇ ਅਤੇ ਦੇਸ਼ ਦੇ ਭਵਿੱਖੀ ਵਿਕਾਸ ਯੋਜਨਾਵਾਂ ਅਤੇ ਲੋਕ ਭਲਾਈ ਸਕੀਮਾਂ ਦਾ ਆਧਾਰ ਬਣਦੇ ਹਨ। ਇਸ ਲਈ ਹਰ ਜ਼ਿੰਮੇਵਾਰ ਨਾਗਰਿਕ 30 ਨਵੰਬਰ ਤੋਂ ਪਹਿਲਾਂ ਆਪਣੀ ਸਵੈ-ਗਣਨਾ ਜ਼ਰੂਰ ਮੁਕੰਮਲ ਕਰੇ ਤਾਂ ਜੋ ਇਸ ਰਾਸ਼ਟਰੀ ਕਾਰਜ ਨੂੰ ਸਮੇਂ ਸਿਰ ਅਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ।
Ad Position 22
No active advertisement
ਪਿਛਲੀ ਖ਼ਬਰ ਉੜਾਪੜ ਵਿਖੇ ਗੰਨਾ ਮਿੱਲ ਚਾਲੂ ਕਰਾਉਣ ਲਈ ਲਾਏ ਜਾ ਰਹੇ ਧਰਨੇ ਸੰਬੰਧੀ ਹੋਈ ਮੀਟਿੰਗ ਅਗਲੀ ਖ਼ਬਰ ਢਾਹਾਂ ਕਲੇਰਾਂ ਵਿਖੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਗੁਰਮਤਿ ਸਮਾਗਮ ਭਲਕੇ
Ad Position 24