25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਗੁਰਦੁਆਰਾ ਸਲਵਾਣਾ ਸਾਹਿਬ ਵਿਖੇ ਮਹੀਨਾਵਾਰ ਗੁਰਮਤਿ ਸਮਾਗਮ ਕਰਵਾਇਆ

ਔੜ/ਝਿੰਗੜਾਂ, 25 ਨਵੰਬਰ (ਕੁਲਦੀਪ ਸਿੰਘ ਝਿੰਗੜ)-ਗੁਰਦੁਆਰਾ ਸਲਵਾਣਾ ਸਾਹਿਬ ਮਾਲੋ ਮਜਾਰਾ ਵਿਖੇ ਅਤੇ ਪ੍ਰਭਾਤ ਫੇਰੀ ਦਾ ਸਵਾਗਤ ਅਤੇ ਮਹੀਨਾਵਾਰ ਗੁਰਮਤਿ ਸਮਾਗਮ ਮੁੱਖ ਪ੍ਰਬੰਧਕ ਜਥੇਦਾਰ ਬਾਬਾ ਨਿਹਾਲ ਸਿੰਘ ਮੁਖੀ ਮਿਸ਼ਲ ਸ਼ਹੀਦਾਂ ਤਰਨਾ ਦਲ ਹਰੀਆਂ ਵੇਲਾਂ ਅਤੇ ਮਾਤਾ ਯਸਪਾਲ ਕੌਰ ਦੀ ਰਹਿਨੁਮਾਈ ਹੇਠ ਕਰਵਾਇਆ ਗਿਆ। ਇਸ ਮੌਕੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਨਾਨਕ ਦਰਬਾਰ ਮਾਲੋ ਮਜਾਰਾ ਪ੍ਰਬੰਧਕਾਂ ਵੱਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਅੰਮ੍ਰਿਤ ਵੇਲੇ ਕੱਢੀ ਗਈ ਪ੍ਰਭਾਤ ਫੇਰੀ ਦਾ ਗੁਰਦੁਆਰਾ ਸਲਵਾਣਾ ਸਾਹਿਬ ਵਿਖੇ ਪੁੱਜਣ ‘ਤੇ ਗੁਰੂ ਘਰ ਦੇ ਸੇਵਾਦਾਰ ਭਾਈ ਜਬਰਜੰਗ ਸਿੰਘ ਅਤੇ ਸੰਗਤਾਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 26-11-2026
ਔੜ/ਝਿੰਗੜਾਂ, 25 ਨਵੰਬਰ (ਕੁਲਦੀਪ ਸਿੰਘ ਝਿੰਗੜ)-ਗੁਰਦੁਆਰਾ ਸਲਵਾਣਾ ਸਾਹਿਬ ਮਾਲੋ ਮਜਾਰਾ ਵਿਖੇ ਅਤੇ ਪ੍ਰਭਾਤ ਫੇਰੀ ਦਾ ਸਵਾਗਤ ਅਤੇ ਮਹੀਨਾਵਾਰ ਗੁਰਮਤਿ ਸਮਾਗਮ ਮੁੱਖ ਪ੍ਰਬੰਧਕ ਜਥੇਦਾਰ ਬਾਬਾ ਨਿਹਾਲ ਸਿੰਘ ਮੁਖੀ ਮਿਸ਼ਲ ਸ਼ਹੀਦਾਂ ਤਰਨਾ ਦਲ ਹਰੀਆਂ ਵੇਲਾਂ ਅਤੇ ਮਾਤਾ ਯਸਪਾਲ ਕੌਰ ਦੀ ਰਹਿਨੁਮਾਈ ਹੇਠ ਕਰਵਾਇਆ ਗਿਆ। ਇਸ ਮੌਕੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਨਾਨਕ ਦਰਬਾਰ ਮਾਲੋ ਮਜਾਰਾ ਪ੍ਰਬੰਧਕਾਂ ਵੱਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਅੰਮ੍ਰਿਤ ਵੇਲੇ ਕੱਢੀ ਗਈ ਪ੍ਰਭਾਤ ਫੇਰੀ ਦਾ ਗੁਰਦੁਆਰਾ ਸਲਵਾਣਾ ਸਾਹਿਬ ਵਿਖੇ ਪੁੱਜਣ ‘ਤੇ ਗੁਰੂ ਘਰ ਦੇ ਸੇਵਾਦਾਰ ਭਾਈ ਜਬਰਜੰਗ ਸਿੰਘ ਅਤੇ ਸੰਗਤਾਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਇਸ ਦੌਰਾਨ ਸੰਗਤਾਂ ਵਲੋਂ ਸ਼ਬਦ ਗਾਇਨ ਕਰ ਕੇ ਆਪਣੀ ਹਾਜ਼ਰੀ ਭਰੀ। ਇਸ ਮੌਕੇ ਗੁਰਮਤਿ ਸਮਾਗਮ ਦੌਰਾਨ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ ਅਤੇ ਸ੍ਰੀ ਸੁਖਮਨੀ ਸਾਹਿਬ ਜੀ ਦਾ ਸੰਗਤੀ ਰੂਪ ਵਿੱਚ ਪਾਠ ਕੀਤਾ ਗਿਆ। ਉਪਰੰਤ ਗੁਰਮਤਿ ਸੰਗੀਤ ਅਕੈਡਮੀ ਦੇ ਬੱਚਿਆਂ ਵੱਲੋਂ ਰਸਭਿੰਨਾ ਕੀਰਤਨ ਕੀਤਾ ਗਿਆ। ਉਥੇ ਪੰਥ ਦੇ ਮਹਾਨ ਕਥਾਵਾਚਕ ਭਾਈ ਦਲਵਿੰਦਰ ਸਿੰਘ ਅੱਪਰਾ ਵਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਚਰਨਾਂ ਨਾਲ ਜੋੜਿਆ। ਅੰਤ ਵਿੱਚ ਗੁਰੂ ਘਰ ਦੇ ਸੇਵਾਦਾਰ ਭਾਈ ਜਬਰਜੰਗ ਸਿੰਘ ਨੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦਿਆਂ ਉਨ੍ਹਾਂ ਸ੍ਰੀ ਗੁਰੂ ਨਾਨਕ ਦੇਵ ਜੀ ਵਲੋਂ ਦਿੱਤੇ ਸਰਬ ਸਾਂਝੀਵਾਲਤਾ ਦੇ ਮਹਾਨ ਉਪਦੇਸ਼ਾਂ ਤੋਂ ਸੰਗਤਾਂ ਨੂੰ ਜਾਣੂ ਕਰਵਾਇਆ। ਉਨ੍ਹਾਂ ਸੰਗਤਾਂ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਅਤੇ ਬਾਣੀ ਤੇ ਬਾਣੇ ਨਾਲ ਜੁੜਨ ਲਈ ਪ੍ਰੇਰਿਤ ਕਰਦਿਆਂ ਉਨ੍ਹਾਂ ਸਮਾਗਮ ਵਿੱਚ ਜੁੜ ਬੈਠੀਆਂ ਸੰਗਤਾਂ ਨੂੰ ਸਤਿਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਅਤੇ ਉਨ੍ਹਾਂ ਕੀਰਤਨੀ, ਕਥਾਵਾਚਕ ਅਤੇ ਦਾਨੀ ਸੇਵਾਦਾਰਾਂ ਨੂੰ ਗੁਰੂ ਜੀ ਦੀ ਬਖਸ਼ਿਸ਼ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ। ਇਸ ਮੌਕੇ ਰਾਜਵਿੰਦਰ ਕੌਰ ਖਾਲਸਾ, ਰਾਵਿੰਦਰ ਕੌਰ ਖਾਲਸਾ, ਏਕਮਜੋਤ ਸਿੰਘ, ਸਰਬਜੋਤ ਸਿੰਘ, ਹਰਮਨ ਸਿੰਘ, ਜੱਸਾ ਸਿੰਘ, ਜੱਸੀ ਸਿੰਘ, ਕੁਲਵਿੰਦਰ ਸਿੰਘ ਪੂੰਨੀਆ, ਕਾਕਾ ਸਿੰਘ, ਮਨਵੀਰ ਸਿੰਘ, ਅਰਮਾਨ ਸਿੰਘ, ਦੀਪ ਸਿੰਘ, ਰਘਵੀਰ ਸਿੰਘ, ਜਿੰਦਰ ਸਿੰਘ, ਗ੍ਰੰਥੀ ਜਰਨੈਲ ਸਿੰਘ, ਲਵਪ੍ਰੀਤ ਸਿੰਘ, ਸਤਨਾਮ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜਥੇਦਾਰ ਗੁਰਬਖਸ਼ ਸਿੰਘ ਖ਼ਾਲਸਾ ਨੂੰ ਮੀਤ ਪ੍ਰਧਾਨ ਬਣਾਉਣ ’ਤੇ ਸਿੱਖ ਆਗੂਆਂ ਵਲੋਂ ਸਵਾਗਤ ਅਗਲੀ ਖ਼ਬਰ ਸੁੱਧਾਮਾਜਰਾ ’ਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
Ad Position 24