26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਨਵਾਂਸ਼ਹਿਰ ’ਚ ਵਤਸਲਾ ਗੁਪਤਾ ਨੇ ਜ਼ਿਲ੍ਹਾ ਪੁਲਿਸ ਮੁਖੀ ਵਜੋਂ ਸੰਭਾਲਿਆ ਅਹੁਦਾ

ਨਵਾਂਸ਼ਹਿਰ, 26 ਨਵੰਬਰ (ਜਸਬੀਰ ਸਿੰਘ ਨੂਰਪੁਰ)-ਨਵਾਂਸ਼ਹਿਰ ਵਿਖੇ ਵਤਸਲਾ ਗੁਪਤਾ ਨੇ ਜ਼ਿਲ੍ਹਾ ਪੁਲਿਸ ਮੁਖੀ ਵਜੋਂ ਅਹੁਦਾ ਸੰਭਾਲਿਆ। ਪੁਲਿਸ ਦੀ ਟੁਕੜੀ ਨੇ ਉਹਨਾਂ ਦਾ ਵਿਸ਼ੇਸ਼ ਸਵਾਗਤ ਕੀਤਾ।

Ad Position 21
No active advertisement
ਅਜੀਤ ਡੈਸਕ 27-11-2026
ਨਵਾਂਸ਼ਹਿਰ, 26 ਨਵੰਬਰ (ਜਸਬੀਰ ਸਿੰਘ ਨੂਰਪੁਰ)-ਨਵਾਂਸ਼ਹਿਰ ਵਿਖੇ ਵਤਸਲਾ ਗੁਪਤਾ ਨੇ ਜ਼ਿਲ੍ਹਾ ਪੁਲਿਸ ਮੁਖੀ ਵਜੋਂ ਅਹੁਦਾ ਸੰਭਾਲਿਆ। ਪੁਲਿਸ ਦੀ ਟੁਕੜੀ ਨੇ ਉਹਨਾਂ ਦਾ ਵਿਸ਼ੇਸ਼ ਸਵਾਗਤ ਕੀਤਾ। ਵੱਖ-ਵੱਖ ਅਧਿਕਾਰੀਆਂ ਵੱਲੋਂ ਉਹਨਾਂ ਨੂੰ ਬੁੱਕੇ ਭੇਟ ਕੀਤੇ ਗਏ। ਮੈਡਮ ਵਤਸਲਾ ਗੁਪਤਾ ਨੇ ਆਖਿਆ ਕਿ ਜ਼ਿਲ੍ਹੇ ਅੰਦਰ ਨਸ਼ਾਖੋਰੀ ਗੈਂਗਵਾਦ ਨੂੰ ਖਤਮ ਕਰਨ ਲਈ ਉਹਨਾਂ ਵੱਲੋਂ ਵਿਸ਼ੇਸ਼ ਯਤਨ ਕੀਤੇ ਜਾਣਗੇ। ਪੰਜਾਬ ਸਰਕਾਰ ਵੱਲੋਂ ਚਲਾਈ ਨਸ਼ਾ ਵਿਰੋਧੀ ਮੁਹਿੰਮ ਤਹਿਤ ਸਾਰੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੂੰ ਲੈ ਕੇ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ। ਉਹਨਾਂ ਆਖਿਆ ਕਿ ਕਿਸੇ ਕੀਮਤ ’ਤੇ ਵੀ ਅਸੀਂ ਜ਼ਿਲ੍ਹੇ ਵਿੱਚ ਨਸ਼ਾ ਨਹੀਂ ਵਿਕਣ ਦਿਆਂਗੇ। ਉਹਨਾਂ ਆਖਿਆ ਕਿ ਜੋ ਵਿਅਕਤੀ ਗੈਂਗਸਟਰ ਬਣ ਚੁੱਕੇ ਹਨ, ਉਹਨਾਂ ਨੂੰ ਅਪੀਲ ਹੈ ਕਿ ਉਹ ਮੁੱਖ ਧਾਰਾ ਵਿੱਚ ਆ ਜਾਣ। ਉਹਨਾਂ ਆਖਿਆ ਕਿ ਕਿਸੇ ਵੀ ਸਮਾਜ ਵਿਰੋਧੀ ਅਨਸਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ। ਮੈਡਮ ਵਤਸਰਾ ਗੁਪਤਾ ਨੇ ਆਖਿਆ ਕਿ ਉਨ੍ਹਾਂ ਨੂੰ ਵੱਡਾ ਮਾਣ ਹੈ ਕਿ ਉਹ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ’ਚ ਜ਼ਿਲ੍ਹਾ ਪੁਲਿਸ ਮੁਖੀ ਵਜੋਂ ਅਹੁਦਾ ਸੰਭਾਲ ਰਹੇ ਹਨ ਅਤੇ ਇਹ ਉਹ ਜ਼ਿਲ੍ਹਾ ਹੈ ਜਿਸ ਨੇ ਦੇਸ਼ ਦੀ ਆਜ਼ਾਦੀ ਵਿੱਚ ਵੱਡਾ ਯੋਗਦਾਨ ਪਾਇਆ। ਉਹਨਾਂ ਆਖਿਆ ਕਿ ਸਾਨੂੰ ਸ਼ਹੀਦ ਭਗਤ ਸਿੰਘ ਦੇ ਜੀਵਨ ਤੋਂ ਪ੍ਰੇਰਨਾ ਮਿਲਦੀ ਹੈ। ਉਹਨਾਂ ਆਖਿਆ ਕਿ ਮੈਨੂੰ ਵੀ ਇਸ ਜ਼ਿਲ੍ਹੇ ਵਿੱਚ ਅਹੁਦਾ ਸੰਭਾਲਣ ਸਮੇਂ ਫਖਰ ਮਹਿਸੂਸ ਹੋਇਆ।
Ad Position 22
No active advertisement
ਪਿਛਲੀ ਖ਼ਬਰ ਸੁਖਬੀਰ ਦੀ ਵਪਾਰੀਆਂ ਨਾਲ ਹੋਣ ਵਾਲੀ ਮੀਟਿੰਗ ਮੁਲਤਵੀ ਅਗਲੀ ਖ਼ਬਰ ਗੁਰਦੁਆਰਾ ਸ਼ਹੀਦਾਂ ਤਲਵੰਡੀ ਅਰਾਈਆਂ ’ਚ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕੱਲ੍ਹ ਤੋਂ
Ad Position 24