ਸੁਖਬੀਰ ਦੀ ਵਪਾਰੀਆਂ ਨਾਲ ਹੋਣ ਵਾਲੀ ਮੀਟਿੰਗ ਮੁਲਤਵੀ
ਨਵਾਂਸ਼ਹਿਰ, 26 ਨਵੰਬਰ (ਜਸਬੀਰ ਸਿੰਘ ਨੂਰਪੁਰ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਦੀ ਬੰਗਾ ਵਿਖੇ ਵਪਾਰੀ ਵਰਗ ਦੀਆਂ ਸਮੱਸਿਆਵਾਂ ਸੁਣਨ ਅਤੇ ਉਨ੍ਹਾਂ ਨਾਲ ਵਿਚਾਰ-ਵਟਾਂਦਰਾ ਕਰਨ ਲਈ ਰੱਖੀ ਗਈ ਵਿਸ਼ੇਸ਼ ਮੀਟਿੰਗ ਜ਼ਰੂਰੀ ਰੁਝੇਵਿਆਂ ਕਾਰਨ ਫਿਲਹਾਲ ਮੁਲਤਵੀ ਕਰ ਦਿੱਤੀ ਗਈ ਹੈ।
ਨਵਾਂਸ਼ਹਿਰ, 26 ਨਵੰਬਰ (ਜਸਬੀਰ ਸਿੰਘ ਨੂਰਪੁਰ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਦੀ ਬੰਗਾ ਵਿਖੇ ਵਪਾਰੀ ਵਰਗ ਦੀਆਂ ਸਮੱਸਿਆਵਾਂ ਸੁਣਨ ਅਤੇ ਉਨ੍ਹਾਂ ਨਾਲ ਵਿਚਾਰ-ਵਟਾਂਦਰਾ ਕਰਨ ਲਈ ਰੱਖੀ ਗਈ ਵਿਸ਼ੇਸ਼ ਮੀਟਿੰਗ ਜ਼ਰੂਰੀ ਰੁਝੇਵਿਆਂ ਕਾਰਨ ਫਿਲਹਾਲ ਮੁਲਤਵੀ ਕਰ ਦਿੱਤੀ ਗਈ ਹੈ। ਇਸ ਸਬੰਧੀ ਸਾਂਝੇ ਤੌਰ ’ਤੇ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਬੰਗਾ ਦੇ ਹਲਕਾ ਇੰਚਾਰਜ ਡਾ. ਸਤਵਿੰਦਰਪਾਲ ਸਿੰਘ ਬਿੱਟੂ ਅਤੇ ਜ਼ਿਲ੍ਹਾ ਪ੍ਰਧਾਨ (ਟ੍ਰੇਡ ਵਿੰਗ, ਨਵਾਂਸ਼ਹਿਰ) ਸ. ਜਸਮੀਤ ਸਿੰਘ ਅਵੀ ਨਾਰੰਗ ਨੇ ਦੱਸਿਆ ਕਿ ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੂੰ ਅਚਾਨਕ ਐੱਨ.ਡੀ.ਏ. ਦੀ ਇੱਕ ਅਹਿਮ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਦਿੱਲੀ ਜਾਣਾ ਪੈ ਰਿਹਾ ਹੈ। ਇਸ ਜ਼ਰੂਰੀ ਰੁਝੇਵੇਂ ਕਾਰਨ ਬੰਗਾ ਵਿਖੇ ਵਪਾਰੀਆਂ ਨਾਲ ਹੋਣ ਵਾਲੀ ਮੀਟਿੰਗ ਨੂੰ ਫਿਲਹਾਲ ਅੱਗੇ ਪਾਉਣਾ ਪਿਆ ਹੈ।