ਅਜੇ ਮੰਗੂਪੁਰ ਦੀ ਅਗਵਾਈ ਹੇਠ ਕਾਂਗਰਸ ਦੀ ਸਥਿਤੀ ਦਿਨੋ-ਦਿਨ ਹੋ ਰਹੀ ਮਜ਼ਬੂਤ-ਜਿੰਦਰ ਧੌਲ
ਬਲਾਚੌਰ, 26 ਨਵੰਬਰ (ਨਰੇਸ਼ ਧੌਲ)-ਹਲਕਾ ਬਲਾਚੌਰ ਅੰਦਰ ਜ਼ਿਲ੍ਹਾ ਕਾਂਗਰਸ ਪ੍ਰਧਾਨ ਚੌਧਰੀ ਅਜੇ ਮੰਗੂਪੁਰ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਦੀ ਸਥਿਤੀ ਲਗਾਤਾਰ ਮਜ਼ਬੂਤ ਹੋ ਰਹੀ ਹੈ ਅਤੇ ਪਾਰਟੀ ਦੇ ਵਰਕਰਾਂ ਤੇ ਆਗੂਆਂ ’ਚ ਨਵਾਂ ਜੋਸ਼ ਅਤੇ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਲੋਕਾਂ ਨਾਲ ਲਗਾਤਾਰ ਸੰਪਰਕ, ਵਰਕਰਾਂ ਦੀ ਮਿਹਨਤ ਅਤੇ ਪਾਰਟੀ ਦੀਆਂ ਨੀਤੀਆਂ ਪ੍ਰਤੀ ਲੋਕਾਂ ਦਾ ਵਿਸ਼ਵਾਸ ਕਾਂਗਰਸ ਦੀ ਮਜ਼ਬੂਤੀ ਦਾ ਅਹਿਮ ਆਧਾਰ ਬਣ ਰਿਹਾ ਹੈ।
ਬਲਾਚੌਰ, 26 ਨਵੰਬਰ (ਨਰੇਸ਼ ਧੌਲ)-ਹਲਕਾ ਬਲਾਚੌਰ ਅੰਦਰ ਜ਼ਿਲ੍ਹਾ ਕਾਂਗਰਸ ਪ੍ਰਧਾਨ ਚੌਧਰੀ ਅਜੇ ਮੰਗੂਪੁਰ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਦੀ ਸਥਿਤੀ ਲਗਾਤਾਰ ਮਜ਼ਬੂਤ ਹੋ ਰਹੀ ਹੈ ਅਤੇ ਪਾਰਟੀ ਦੇ ਵਰਕਰਾਂ ਤੇ ਆਗੂਆਂ ’ਚ ਨਵਾਂ ਜੋਸ਼ ਅਤੇ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਲੋਕਾਂ ਨਾਲ ਲਗਾਤਾਰ ਸੰਪਰਕ, ਵਰਕਰਾਂ ਦੀ ਮਿਹਨਤ ਅਤੇ ਪਾਰਟੀ ਦੀਆਂ ਨੀਤੀਆਂ ਪ੍ਰਤੀ ਲੋਕਾਂ ਦਾ ਵਿਸ਼ਵਾਸ ਕਾਂਗਰਸ ਦੀ ਮਜ਼ਬੂਤੀ ਦਾ ਅਹਿਮ ਆਧਾਰ ਬਣ ਰਿਹਾ ਹੈ। ਇਹ ਪ੍ਰਗਟਾਵਾ ਕਾਂਗਰਸ ਪਾਰਟੀ ਵਿਧਾਨ ਸਭਾ ਹਲਕਾ ਬਲਾਚੌਰ ਐਸ. ਸੀ. ਸੈੱਲ ਦੇ ਚੇਅਰਮੈਨ ਜਿੰਦਰ ਧੌਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੋਇਆਂ ਕੀਤਾ। ਉਨ੍ਹਾਂ ਕਿਹਾ ਕਿ ਬਲਾਚੌਰ ਹਲਕੇ ਵਿੱਚ ਕਾਂਗਰਸ ਪਾਰਟੀ ਦੇ ਹੱਕ ਵਿੱਚ ਮਾਹੌਲ ਬਣ ਰਿਹਾ ਹੈ ਅਤੇ ਪਾਰਟੀ ਦੇ ਸਮਰਪਿਤ ਵਰਕਰ ਪਿੰਡਾਂ ਤੇ ਸ਼ਹਿਰਾਂ ਵਿੱਚ ਲੋਕਾਂ ਨਾਲ ਰਾਬਤਾ ਕਾਇਮ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਮੁਸ਼ਕਲਾਂ ਨੂੰ ਸਮਝ ਰਹੇ ਹਨ। ਉਨ੍ਹਾਂ ਸਮੂਹ ਕਾਂਗਰਸੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਇਕਜੁੱਟ ਹੋ ਕੇ ਲੋਕਾਂ ਦੀ ਸੇਵਾ ’ਚ ਲੱਗੇ ਰਹਿਣ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਤਾਂ ਜੋ ਆਉਣ ਵਾਲੀਆਂ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਕਾਂਗਰਸੀ ਉਮੀਦਵਾਰ ਨੂੰ ਵੱਡੇ ਫਰਕ ਨਾਲ ਜਿੱਤ ਦਵਾਈ ਜਾ ਸਕੇ।