26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਕੇ.ਸੀ. ਪਬਲਿਕ ਸਕੂਲ ’ਚ ਸੀ.ਬੀ.ਐੱਸ.ਈ. ਦੀ 2 ਰੋਜ਼ਾ ਬੀ.ਐੱਸ.ਟੀ.ਡੀ. ਟ੍ਰੇਨਿੰਗ ਸਮਾਪਤ

ਨਵਾਂਸ਼ਹਿਰ, 26 ਨਵੰਬਰ (ਜਸਬੀਰ ਸਿੰਘ ਨੂਰਪੁਰ)-ਕਰਿਆਮ ਰੋਡ ਸਥਿਤ ਕੇ. ਸੀ.

Ad Position 21
No active advertisement
ਕੇ.ਸੀ. ਪਬਲਿਕ ਸਕੂਲ ਵਿੱਚ ਸੀ.ਬੀ.ਐੱਸ.ਈ. ਦੀ ਟ੍ਰੇਨਿੰਗ ਦੌਰਾਨ ਸਿਖਲਾਈ ਪ੍ਰਾਪਤ ਕਰਦੇ ਹੋਏ ਹਿੱਸਾ ਲੈਣ ਵਾਲੇ ਅਧਿਆਪਕ ਅਤੇ ਰਿਸੋਰਸ ਪਰਸਨ। 27-11-2026
ਨਵਾਂਸ਼ਹਿਰ, 26 ਨਵੰਬਰ (ਜਸਬੀਰ ਸਿੰਘ ਨੂਰਪੁਰ)-ਕਰਿਆਮ ਰੋਡ ਸਥਿਤ ਕੇ.ਸੀ. ਪਬਲਿਕ ਸਕੂਲ ਵਿੱਚ ਸੀ.ਬੀ.ਐੱਸ.ਈ. ਵੱਲੋਂ ਕਰਵਾਈ ਗਈ ਦੋ ਰੋਜ਼ਾ ਬੀ.ਐੱਸ.ਟੀ.ਡੀ. (ਬਿਜ਼ਨਸ ਸਟੱਡੀਜ਼) ਟ੍ਰੇਨਿੰਗ ਸਫਲਤਾਪੂਰਵਕ ਸੰਪੰਨ ਹੋ ਗਈ। ਇਸ ਟ੍ਰੇਨਿੰਗ ਵਿੱਚ ਪੰਜਾਬ ਦੇ ਵੱਖੋ-ਵੱਖ ਸਕੂਲਾਂ ਤੋਂ ਲਗਪਗ 70 ਅਧਿਆਪਕਾਂ ਨੇ ਹਿੱਸਾ ਲੈ ਕੇ ਆਪਣੇ ਅਧਿਆਪਨ ਹੁਨਰ ਅਤੇ ਗਿਆਨ ਵਿੱਚ ਵਾਧਾ ਕੀਤਾ। ਟ੍ਰੇਨਿੰਗ ਦੌਰਾਨ ਰਿਸੋਰਸ ਪਰਸਨ ਵਜੋਂ ਸਿਰਸਾ ਤੋਂ ਵਾਈਸ ਪ੍ਰਿੰਸੀਪਲ ਅਤੇ ਐੱਨ.ਆਈ.ਐੱਸ.ਐੱਮ. ਫਾਈਨੈਂਸ਼ੀਅਲ ਲਿਟਰੇਸੀ ਕੋਚ ਰਾਜਨ ਕੁਮਾਰ ਅਤੇ ਲੁਧਿਆਣਾ ਤੋਂ ਨੀਰਜ ਆਨੰਦ ਨੇ ਸ਼ਿਰਕਤ ਕੀਤੀ। ਸਕੂਲ ਦੀ ਪ੍ਰਿੰਸੀਪਲ ਪੂਜਾ ਸ਼ਾਰਦਾ ਨੇ ਸਮੂਹ ਮਹਿਮਾਨਾਂ ਅਤੇ ਹਿਸਾ ਲੈਣ ਵਾਲੇ ਅਧਿਆਪਕਾਂ ਦਾ ਸੁਆਗਤ ਕੀਤਾ। ਇਸ ਉਪਰੰਤ ਜੋਤੀ ਪ੍ਰਚੰਡ ਕਰਕੇ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ। ਰਿਸੋਰਸ ਪਰਸਨਾਂ ਨੇ ਅਧਿਆਪਕਾਂ ਨੂੰ ਦੱਸਿਆ ਕਿ ਬਿਜ਼ਨਸ ਸਟੱਡੀਜ਼ ਵਿਸ਼ੇ ਨੂੰ ਵਿਦਿਆਰਥੀਆਂ ਨੂੰ ਸਰਲ ਭਾਸ਼ਾ ਅਤੇ ਰੋਜ਼ਾਨਾ ਜੀਵਨ ਨਾਲ ਜੁੜੀਆਂ ਉਦਾਹਰਨਾਂ ਰਾਹੀਂ ਆਸਾਨੀ ਨਾਲ ਸਮਝਾਇਆ ਜਾ ਸਕਦਾ ਹੈ। ਇਸ ਵਿਸ਼ੇ ਤਹਿਤ ਬਿਜਨੈਸ ਦਾ ਅਰਥ ਅਤੇ ਮਹੱਤਵ, ਵਪਾਰ ਦੀਆਂ ਕਿਸਮਾਂ ਅਤੇ ਸੰਗਠਨ, ਬਿਜਨੈਸ ਪ੍ਰਬੰਧਨ ਅਤੇ ਇਸ ਦੇ ਸਿਧਾਂਤ, ਉੱਦਮਤਾ, ਨਵਾਂ ਬਿਜਨੈਸ ਸ਼ੁਰੂ ਕਰਨ ਦੀ ਜਾਣਕਾਰੀ, ਬਿਜਨੈਸ ਦੀਆਂ ਸਮਾਜਿਕ ਜ਼ਿੰਮੇਵਾਰੀਆਂ ਅਤੇ ਨੈਤਿਕਤਾ ਵਰਗੇ ਵਿਸ਼ਿਆਂ ਬਾਰੇ ਪ੍ਰੈਕਟੀਕਲ ਅਤੇ ਮੌਖਿਕ ਤਰੀਕਿਆਂ ਨਾਲ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਉਨ੍ਹਾਂ ਕਿਹਾ ਕਿ ਕਿਸੇ ਵੀ ਵਿਸ਼ੇ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਪੜ੍ਹਾਉਣ ਲਈ ਅਧਿਆਪਕ ਦਾ ਪੂਰੀ ਤਿਆਰੀ ਨਾਲ ਕਲਾਸ ਵਿੱਚ ਜਾਣਾ ਜ਼ਰੂਰੀ ਹੈ। ਅਧਿਆਪਕ ਨੂੰ ਪਾਠ ਦੀ ਵਿਸ਼ਾ-ਵਸਤੂ, ਮਹੱਤਵਪੂਰਨ ਨੁਕਤਿਆਂ, ਉਦਾਹਰਨਾਂ ਅਤੇ ਗਤੀਵਿਧੀਆਂ ਦੀ ਪਹਿਲਾਂ ਤੋਂ ਜਾਣਕਾਰੀ ਹੋਣੀ ਚਾਹੀਦੀ ਹੈ, ਤਾਂ ਜੋ ਵਿਦਿਆਰਥੀਆਂ ਦੇ ਸਵਾਲਾਂ ਅਤੇ ਜਗਿਆਸਾਵਾਂ ਦਾ ਸਹੀ ਜਵਾਬ ਦਿੱਤਾ ਜਾ ਸਕੇ। ਉਨ੍ਹਾਂ ਨੇ ਨਵੀਆਂ ਅਧਿਆਪਨ ਤਕਨੀਕਾਂ, ਵਿਹਾਰਕ ਗਤੀਵਿਧੀਆਂ ਅਤੇ ਕਲਾਸ ਪ੍ਰਬੰਧਨ ਰਾਹੀਂ ਪੜ੍ਹਾਈ ਨੂੰ ਹੋਰ ਦਿਲਚਸਪ ਬਣਾਉਣ ਦੇ ਤਰੀਕੇ ਵੀ ਸਾਂਝੇ ਕੀਤੇ। ਰਿਸੋਰਸ ਪਰਸਨਾਂ ਨੇ ਅਧਿਆਪਕਾਂ ਨੂੰ ਇਹ ਵੀ ਸਮਝਾਇਆ ਕਿ ਕਿਸੇ ਵੀ ਵਿਦਿਆਰਥੀ ਨਾਲ ਉਸ ਦੇ ਲਿੰਗ, ਭਾਸ਼ਾ ਜਾਂ ਪਹਿਰਾਵੇ ਦੇ ਆਧਾਰ ’ਤੇ ਕੋਈ ਭੇਦਭਾਵ ਨਹੀਂ ਕਰਨਾ ਚਾਹੀਦਾ ਅਤੇ ਸਾਰਿਆਂ ਨਾਲ ਬਰਾਬਰ ਦਾ ਵਿਹਾਰ ਕਰਨਾ ਚਾਹੀਦਾ ਹੈ। ਸਕੂਲ ਦੀ ਪ੍ਰਿੰਸੀਪਲ ਪੂਜਾ ਸ਼ਾਰਦਾ ਨੇ ਕਿਹਾ ਕਿ ਸੀ.ਬੀ.ਐੱਸ.ਈ. ਵੱਲੋਂ ਕਰਵਾਈ ਗਈ ਇਹ ਵਰਕਸ਼ਾਪ ਗਿਆਨ ਦਾ ਭੰਡਾਰ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਰਿਸੋਰਸ ਪਰਸਨਾਂ ਵੱਲੋਂ ਦਿੱਤੇ ਗਏ ਸੁਝਾਵਾਂ ਨੂੰ ਅਮਲ ਵਿੱਚ ਲਿਆਉਂਦੇ ਹੋਏ ਹਰ ਵਿਦਿਆਰਥੀ ਅਤੇ ਸਟਾਫ ਮੈਂਬਰ ਨਾਲ ਬਰਾਬਰ ਦਾ ਵਿਹਾਰ ਕਰਨਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਸੀ.ਬੀ.ਐੱਸ.ਈ. ਵੱਲੋਂ ਅਧਿਆਪਕਾਂ ਦੇ ਅਕਾਦਮਿਕ ਵਿਕਾਸ ਲਈ ਸਮੇਂ-ਸਮੇਂ ’ਤੇ ਅਜਿਹੀਆਂ ਵਰਕਸ਼ਾਪਾਂ ਕਰਵਾਈਆਂ ਜਾਂਦੀਆਂ ਹਨ।
Ad Position 22
No active advertisement
ਪਿਛਲੀ ਖ਼ਬਰ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਨਾਲ ਗੱਠਜੋੜ ਪੰਜਾਬ ਦੇ ਹਿੱਤਾਂ ਲਈ ਨਵੀਂ ਉਮੀਦ-ਬਾਗੋਵਾਲ ਅਗਲੀ ਖ਼ਬਰ ਗੁਰਦੁਆਰਾ ਸਿੰਘ ਸਭਾ ਟੱਪਰੀਆਂ ਰਾਣੇਵਾਲ ਵਿਖੇ ਪ੍ਰਕਾਸ਼ ਪੁਰਬ ਮਨਾਇਆ
Ad Position 24