ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਨਾਲ ਗੱਠਜੋੜ ਪੰਜਾਬ ਦੇ ਹਿੱਤਾਂ ਲਈ ਨਵੀਂ ਉਮੀਦ-ਬਾਗੋਵਾਲ
ਕਾਠਗੜ੍ਹ 26 ਨਵੰਬਰ (ਹਰਸਿਮਰਨ ਜੋਤ ਸਿੰਘ ਕਲੇਰ)-ਭਾਜਪਾ ਦੇ ਸੀਨੀਅਰ ਆਗੂ ਅਤੇ ਉੱਘੇ ਸਮਾਜ ਸੇਵੀ ਰਵੀ ਇੰਦਰ ਸਿੰਘ ਬਾਗੋਵਾਲ ਨੇ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਗਠਜੋੜ ਸੰਬੰਧੀ ਹੋਏ ਐਲਾਨ ਦਾ ਸਵਾਗਤ ਕਰਦਿਆਂ ਇਸ ਨੂੰ ਪੰਜਾਬ ਦੇ ਹਿੱਤਾਂ ਲਈ ਇੱਕ ਅਹਿਮ ਅਤੇ ਦੂਰਅੰਦੇਸ਼ੀ ਫੈਸਲਾ ਕਰਾਰ ਦਿੱਤਾ। ਬਾਗੋਵਾਲ ਕਿਹਾ ਕਿ ਪੰਜਾਬ ਦੇ ਲੋਕ ਲੰਬੇ ਸਮੇਂ ਤੋਂ ਇਸ ਗਠਜੋੜ ਦੀ ਉਡੀਕ ਕਰ ਰਹੇ ਸਨ ਅਤੇ ਦੋਵਾਂ ਪਾਰਟੀਆਂ ਦਾ ਇਕੱਠੇ ਆਉਣਾ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਨਾਉਣ, ਗੈਂਗਸਟਰਵਾਦ ਦੇ ਖਾਤਮੇ ਅਤੇ ਪੰਥਕ ਮੁੱਦਿਆਂ ਦੇ ਹੱਲ ਦੀ ਤਰਫ ਪਹਿਲਾ ਕਦਮ ਹੈ।
ਕਾਠਗੜ੍ਹ 26 ਨਵੰਬਰ (ਹਰਸਿਮਰਨ ਜੋਤ ਸਿੰਘ ਕਲੇਰ)-ਭਾਜਪਾ ਦੇ ਸੀਨੀਅਰ ਆਗੂ ਅਤੇ ਉੱਘੇ ਸਮਾਜ ਸੇਵੀ ਰਵੀ ਇੰਦਰ ਸਿੰਘ ਬਾਗੋਵਾਲ ਨੇ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਗਠਜੋੜ ਸੰਬੰਧੀ ਹੋਏ ਐਲਾਨ ਦਾ ਸਵਾਗਤ ਕਰਦਿਆਂ ਇਸ ਨੂੰ ਪੰਜਾਬ ਦੇ ਹਿੱਤਾਂ ਲਈ ਇੱਕ ਅਹਿਮ ਅਤੇ ਦੂਰਅੰਦੇਸ਼ੀ ਫੈਸਲਾ ਕਰਾਰ ਦਿੱਤਾ। ਬਾਗੋਵਾਲ ਕਿਹਾ ਕਿ ਪੰਜਾਬ ਦੇ ਲੋਕ ਲੰਬੇ ਸਮੇਂ ਤੋਂ ਇਸ ਗਠਜੋੜ ਦੀ ਉਡੀਕ ਕਰ ਰਹੇ ਸਨ ਅਤੇ ਦੋਵਾਂ ਪਾਰਟੀਆਂ ਦਾ ਇਕੱਠੇ ਆਉਣਾ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਨਾਉਣ, ਗੈਂਗਸਟਰਵਾਦ ਦੇ ਖਾਤਮੇ ਅਤੇ ਪੰਥਕ ਮੁੱਦਿਆਂ ਦੇ ਹੱਲ ਦੀ ਤਰਫ ਪਹਿਲਾ ਕਦਮ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਨਸ਼ਿਆਂ ਦੀ ਦਲਦਲ, ਬੇਰੁਜ਼ਗਾਰੀ, ਗੈਂਗਸਟਰਵਾਦ ਅਤੇ ਖਰਾਬ ਹੋ ਰਹੀ ਅਮਨ-ਕਾਨੂੰਨ ਦੀ ਸਥਿਤੀ ਤੋਂ ਬਾਹਰ ਕੱਢਣ ਲਈ ਇੱਕ ਮਜ਼ਬੂਤ ਸਿਆਸੀ ਇੱਛਾ ਸ਼ਕਤੀ ਦੀ ਲੋੜ ਹੈ। ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦਾ ਗਠਜੋੜ ਪੰਜਾਬ ਦੀਆਂ ਇਨ੍ਹਾਂ ਗੰਭੀਰ ਸਮੱਸਿਆਵਾਂ ਦੇ ਹੱਲ ਲਈ ਇਕੱਠੇ ਹੋ ਕੇ ਕੰਮ ਕਰੇਗਾ ਅਤੇ ਸੂਬੇ ਨੂੰ ਮੂੜ ਅਮਨ, ਤਰੱਕੀ ਅਤੇ ਖੁਸ਼ਹਾਲੀ ਦੇ ਰਾਹ ’ ਤੇ ਲਿਆਉਣ ਲਈ ਵਚਨਬੱਧ ਹੈ। ਬਾਗੋਵਾਲ ਨੇ ਦਾਅਵਾ ਕੀਤਾ ਕਿ ਸੂਬੇ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਗਠਜੋੜ ਸਰਕਾਰ ਦੀ ਸ਼ਾਨਦਾਰ ਵਾਪਸੀ ਹੋਣ ਜਾ ਰਹੀ ਹੈ।