26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਸਹੂੰਗੜਾ ਵਿਖੇ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ਸਜਾਇਆ

ਸੜੋਆ, 26 ਨਵੰਬਰ (ਸਹੂੰਗੜਾ) - ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ’ਤੇ ਪਿੰਡ ਸਹੂੰਗੜਾ ਦੀ ਸਮੂਹ ਸੰਗਤ ਅਤੇ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੰਘ ਸਭਾ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਏ ਗਏ। ਨਗਰ ਕੀਰਤਨ ਸਿੰਘ ਸਭਾ ਗੁਰਦੁਆਰਾ ਤੋਂ ਸ਼ੁਰੂ ਹੁੰਦਾ ਹੋਇਆ ਵੱਖ-ਵੱਖ ਪੜਾਵਾਂ ਦੀ ਪ੍ਰਕਰਮਾ ਕਰਦਾ ਹੋਇਆ ਸ਼ਾਮ ਨੂੰ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ।

Ad Position 21
No active advertisement
ਅਜੀਤ ਡੈਸਕ 27-11-2026
ਸੜੋਆ, 26 ਨਵੰਬਰ (ਸਹੂੰਗੜਾ) - ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ’ਤੇ ਪਿੰਡ ਸਹੂੰਗੜਾ ਦੀ ਸਮੂਹ ਸੰਗਤ ਅਤੇ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੰਘ ਸਭਾ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਏ ਗਏ। ਨਗਰ ਕੀਰਤਨ ਸਿੰਘ ਸਭਾ ਗੁਰਦੁਆਰਾ ਤੋਂ ਸ਼ੁਰੂ ਹੁੰਦਾ ਹੋਇਆ ਵੱਖ-ਵੱਖ ਪੜਾਵਾਂ ਦੀ ਪ੍ਰਕਰਮਾ ਕਰਦਾ ਹੋਇਆ ਸ਼ਾਮ ਨੂੰ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ। ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਵੱਲੋਂ ਕੀਤੀ ਗਈ ਅਤੇ ਹਰ ਗੇਟ ’ਤੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ ਅਤੇ ਹਰ ਪੜਾਅ ’ਤੇ ਸੰਗਤਾਂ ਵੱਲੋਂ ਫਰੂਟ, ਟਿੱਕੀਆਂ ਤੇ ਲੰਗਰ ਵੀ ਵਰਤਾਇਆ ਗਿਆ। ਕਵੀਸ਼ਰੀ ਜਥਾ ਭਾਈ ਨਿਰਮਲ ਸਿੰਘ ਦੇ ਜਥੇ ਨੇ ਗੁਰੂ ਸਾਹਿਬ ਦਾ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ। ਹੋਰਨਾਂ ਤੋਂ ਇਲਾਵਾ ਜਥੇਦਾਰ ਪਿਆਰਾ ਸਿੰਘ, ਮੋਹਣ ਸਿੰਘ, ਜਥੇਦਾਰ ਸਤਨਾਮ ਸਿੰਘ, ਸੁਰਿੰਦਰ ਸਿੰਘ, ਬਲਵਿੰਦਰ ਸਿੰਘ ਰਾਏ, ਹਰਦੀਪ ਸਿੰਘ, ਗੁਰਦੀਪ ਸਿੰਘ, ਸੂਬੇਦਾਰ ਹਰਭਜਨ ਸਿੰਘ, ਸੁਰਿੰਦਰ ਸਿੰਘ ਸੋਹਲ, ਸਲਿੰਦਰ ਸਿੰਘ, ਦਰਸ਼ਨ ਸਿੰਘ, ਬਿਕਰ ਸਿੰਘ, ਠੇਕੇਦਾਰ ਦਿਲਬਾਗ ਸਿੰਘ, ਡਾਕਟਰ ਹਰਭਜਨ ਸਿੰਘ ਸਰਪੰਚ, ਸੰਮਤੀ ਮੈਂਬਰ ਸਰਬਜੀਤ ਕੌਰ, ਹਰਨੇਕ ਸਿੰਘ ਖੇਲਾ, ਜੁਝਾਰ ਸਿੰਘ ਖੇਲਾ, ਸੰਤੋਖ ਸਿੰਘ ਖੇਲਾ ਅਤੇ ਨਗਰ ਕੀਰਤਨ ਵਿੱਚ ਸੰਗਤਾਂ ਸ਼ਾਮਲ ਸਨ।
Ad Position 22
No active advertisement
ਪਿਛਲੀ ਖ਼ਬਰ ਪ੍ਰਕਾਸ਼ ਪੁਰਬ ਦੇ ਸ਼ੁੱਭ ਦਿਹਾੜੇ ’ਤੇ ਹਕੀਮਪੁਰ ਵਿਖੇ ਗੁਰੂ ਨਾਨਕ ਖੇਡ ਅਕੈਡਮੀ ਦੀ ਸਥਾਪਨਾ ਅਗਲੀ ਖ਼ਬਰ ਗੁਰਦੁਆਰਾ ਚਰਨ ਕੰਵਲ ਲਸਾੜਾ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ
Ad Position 24