26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਮਿਡਲ ਸਕੂਲ ਟੋਰੋਵਾਲ ਦੇ ਵਿਦਿਆਰਥੀਆਂ ਨੇ ਵਿੱਦਿਅਕ ਟੂਰ ਲਗਾਇਆ

ਪੋਜੇਵਾਲ ਸਰਾਂ, 26 ਨਵੰਬਰ (ਨਵਾਂਗਰਾਈਂ)-ਸਰਕਾਰੀ ਮਿਡਲ ਸਕੂਲ ਟੋਰੋਵਾਲ ਦੇ ਵਿਦਿਆਰਥੀਆਂ ਨੂੰ ਇੰਚਾਰਜ ਨਿਰਮਲ ਸਿੰਘ ਹੱਕਲਾ ਦੀ ਅਗਵਾਈ ਵਿੱਚ ਵਿੱਦਿਅਕ ਟੂਰ ਲਗਵਾਇਆ ਗਿਆ। ਵਿਦਿਆਰਥੀਆਂ ਨੂੰ ਇਹ ਵਿੱਦਿਅਕ ਟੂਰ ਗੁਰੂ ਕਾ ਲਾਹੌਰ (ਹਿਮਾਚਲ ਪ੍ਰਦੇਸ਼), ਸ੍ਰੀ ਕੀਰਤਪੁਰ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਦਾ ਲਗਵਾਇਆ।

Ad Position 21
No active advertisement
ਅਜੀਤ ਡੈਸਕ 27-11-2026
ਪੋਜੇਵਾਲ ਸਰਾਂ, 26 ਨਵੰਬਰ (ਨਵਾਂਗਰਾਈਂ)-ਸਰਕਾਰੀ ਮਿਡਲ ਸਕੂਲ ਟੋਰੋਵਾਲ ਦੇ ਵਿਦਿਆਰਥੀਆਂ ਨੂੰ ਇੰਚਾਰਜ ਨਿਰਮਲ ਸਿੰਘ ਹੱਕਲਾ ਦੀ ਅਗਵਾਈ ਵਿੱਚ ਵਿੱਦਿਅਕ ਟੂਰ ਲਗਵਾਇਆ ਗਿਆ। ਵਿਦਿਆਰਥੀਆਂ ਨੂੰ ਇਹ ਵਿੱਦਿਅਕ ਟੂਰ ਗੁਰੂ ਕਾ ਲਾਹੌਰ (ਹਿਮਾਚਲ ਪ੍ਰਦੇਸ਼), ਸ੍ਰੀ ਕੀਰਤਪੁਰ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਦਾ ਲਗਵਾਇਆ। ਇਸ ਸਬੰਧੀ ਉਹਨਾਂ ਦੱਸਿਆ ਕਿ ਅਜਿਹੇ ਵਿੱਦਿਅਕ ਟੂਰਾਂ ਨਾਲ ਵਿਦਿਆਰਥੀ ਬਹੁਤ ਕੁਝ ਸਿੱਖਦੇ ਹਨ ਤੇ ਆਪਣੇ ਜੀਵਨ ਵਿੱਚ ਲਾਗੂ ਕਰਦੇ ਹਨ। ਇਸ ਸਬੰਧੀ ਸਕੂਲ ਅਧਿਆਪਕਾਂ ਨੇ ਦੱਸਿਆ ਕਿ ਜਿੱਥੇ ਵਿਦਿਆਰਥੀਆਂ ਨੇ ਇਸ ਵਿੱਦਿਅਕ ਟੂਰ ਦੌਰਾਨ ਅਨੰਦ ਮਾਣਿਆ ਉੱਥੇ ਉਹਨਾਂ ਇਸ ਟੂਰ ਨਾਲ ਆਪਣੇ ਗਿਆਨ ਵਿੱਚ ਕਾਫੀ ਵਾਧਾ ਕੀਤਾ। ਇਸ ਸਬੰਧੀ ਵਿਦਿਆਰਥਣ ਸਿਮਰਨਜੀਤ ਕੌਰ, ਹਰਮਨਜੀਤ ਕੌਰ, ਡਿੰਪਲ ਨੇ ਦੱਸਿਆ ਕਿ ਉਹਨਾਂ ਇਸ ਟੂਰ ਦੌਰਾਨ ਬਹੁਤ ਕੁਝ ਸਿੱਖਿਆ ਹੈ ਉਹਨਾਂ ਦੱਸਿਆ ਕਿ ਇਹਨਾਂ ਸਥਾਨਾਂ ਬਾਰੇ ਪਹਿਲਾਂ ਅਸੀਂ ਸਿਰਫ ਕਿਤਾਬਾਂ ਵਿੱਚ ਹੀ ਪੜ੍ਹਿਆ ਸੀ ਪਰ ਹੁਣ ਉਸ ਸਥਾਨ ਨੂੰ ਅਸਲ ਵਿੱਚ ਦੇਖ ਕੇ ਬਹੁਤ ਹੀ ਵਧੀਆ ਲੱਗਿਆ ਹੈ। ਇਸ ਟੂਰ ਦੌਰਾਨ ਵਿਦਿਆਰਥੀਆਂ ਨਾਲ ਮੈਡਮ ਸਵੀਟੀ, ਮੈਡਮ ਰਜਨੀ ਦੇਵੀ, ਸੋਹਾਨੀ ਆਦਿ ਨਾਲ ਸਨ।
Ad Position 22
No active advertisement
ਪਿਛਲੀ ਖ਼ਬਰ ਡਾ. ਹਰਪਿੰਦਰ ਸਿੰਘ ਵਲੋਂ ਪੋਲੀਓ ਰੋਕੂ ਬੂੰਦਾਂ ਪਿਲਾਉਣ ਦੇ ਕਾਰਜਾਂ ਦਾ ਨਿਰੀਖਣ ਅਗਲੀ ਖ਼ਬਰ ਨਵਾਂਸ਼ਹਿਰ ਦੇ ਜੈਨ ਸਥਾਨਕ ਵਿਖੇ ਮਹਾਸਾਧਵੀ ਸਵਾਤੀ ਮਹਾਰਾਜ ਅਤੇ ਉਨ੍ਹਾਂ ਦੇ ਚਾਰ ਮੈਂਬਰੀ ਸਮੂਹ ਨੂੰ ਭਾਵਪੂਰਤ ਵਿਦਾਇਗੀ
Ad Position 24