ਮੋਦੀ ਦੇ ਸਮਰਥਨ ਤੇ ਅਮਿਤ ਸ਼ਾਹ ਦੇ ਐਲਾਨ ਨਾਲ ਅਕਾਲੀ-ਭਾਜਪਾ ਸਾਂਝ ਨੂੰ ਨਵੀਂ ਮਜ਼ਬੂਤੀ ਮਿਲੀ-ਮਾਲੇਵਾਲ
ਕਾਠਗੜ੍ਹ, 26 ਨਵੰਬਰ (ਹਰਸਿਮਰਨ ਜੋਤ ਸਿੰਘ ਕਲੇਰ) -ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਸ਼੍ਰੋਮਣੀ ਅਕਾਲੀ ਦਲ ਦੀ ਐਨ. ਡੀ.
ਕਾਠਗੜ੍ਹ, 26 ਨਵੰਬਰ (ਹਰਸਿਮਰਨ ਜੋਤ ਸਿੰਘ ਕਲੇਰ) -ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਸ਼੍ਰੋਮਣੀ ਅਕਾਲੀ ਦਲ ਦੀ ਐਨ.ਡੀ.ਏ. ’ਚ ਵਾਪਸੀ ਦਾ ਸਵਾਗਤ ਕਰਨ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਸੁਖਬੀਰ ਸਿੰਘ ਬਾਦਲ ਨਾਲ ਸਾਂਝੀ ਪ੍ਰੈੱਸ ਕਾਨਫਰੰਸ ਦੌਰਾਨ ਕੀਤੇ ਐਲਾਨ ਨਾਲ ਪੰਜਾਬ ਦੀ ਸਿਆਸਤ ਵਿੱਚ ਨਵਾਂ ਅਧਿਆਇ ਸ਼ੁਰੂ ਹੋਇਆ ਹੈ। ਇਸ ਸਮਝੌਤੇ ਨਾਲ ਅਕਾਲੀ-ਭਾਜਪਾ ਵਰਕਰਾਂ ਸਮੇਤ ਪੰਜਾਬ ਦੇ ਵੱਖ-ਵੱਖ ਵਰਗਾਂ ਵਿੱਚ ਖੁਸ਼ੀ ਅਤੇ ਉਤਸ਼ਾਹ ਦਾ ਮਾਹੌਲ ਹੈ। ਇਹ ਪ੍ਰਗਟਾਵਾ ਸੀਨੀਅਰ ਅਕਾਲੀ ਦੇ ਸੀਨੀਅਰ ਆਗੂ ਸੁਰਜੀਤ ਕੌਹਲੀ ਮਾਲੇਵਾਲ ਨੇ ਕੀਤਾ। ਕੌਹਲੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਸ. ਸੁਖਬੀਰ ਸਿੰਘ ਬਾਦਲ ਨੂੰ ਫੋਨ ਕਰਕੇ ਐਨ. ਡੀ.ਏ. ਦੀ ਸਾਂਝ ਨੂੰ ਪੂਰਾ ਹੋਣ ਦੀ ਭਾਵਨਾ ਪ੍ਰਗਟ ਕਰਨਾ ਅਕਾਲੀ ਦਲ ਪ੍ਰਤੀ ਸਨਮਾਨ ਨੂੰ ਦਰਸਾਉਂਦਾ ਹੈ। ਕੌਹਲੀ ਨੇ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਸ. ਸੁਖਬੀਰ ਸਿੰਘ ਬਾਦਲ ਨਾਲ ਸਾਂਝੀ ਪ੍ਰੈੱਸ ਕਾਨਫਰੰਸ ਦੌਰਾਨ ਇਹ ਸਪੱਸ਼ਟ ਕਰਨਾ ਕਿ ਸ਼੍ਰੋਮਣੀ ਅਕਾਲੀ ਦਲ ਗਠਜੋੜ ਵਿੱਚ ਵੱਡੇ ਭਰਾ ਦੀ ਭੂਮਿਕਾ ਨਿਭਾਏਗਾ ਅਤੇ ਪੰਜਾਬ ਦਾ ਮੁੱਖ ਮੰਤਰੀ ਵੀ ਸ਼੍ਰੋਮਣੀ ਅਕਾਲੀ ਦਲ ਦਾ ਹੀ ਹੋਵੇਗਾ, ਬੇਹੱਦ ਅਹਿਮ ਗੱਲ ਹੈ। ਉਨ੍ਹਾਂ ਕਿਹਾ ਕਿ ਸ. ਸੁਖਬੀਰ ਸਿੰਘ ਬਾਦਲ ਦੀ ਅਗਵਾਈ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਮਰਥਨ ਨਾਲ ਮੁੜ ਬਣੀ ਇਹ ਸਿਆਸੀ ਸਾਂਝ ਪੰਜਾਬ ਦੇ ਭਵਿੱਖ ਨਾਲ ਜੁੜੀ ਅਹਿਮ ਘਟਨਾ ਹੈ।