ਮੇਹਲੀਆਣਾ ’ਚ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ
ਘੁੰਮਣਾਂ, 27 ਨਵੰਬਰ (ਮਹਿੰਦਰਪਾਲ ਸਿੰਘ)-ਪਿੰਡ ਮੇਹਲੀਆਣਾ ’ਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਗੁਰੂ ਰਵਿਦਾਸ ਜੀ ਦੇ ਪਵਿੱਤਰ ਅਸਥਾਨ ’ਤੇ ਮਨਾਇਆ ਗਿਆ। ਸਹਿਜ ਪਾਠ ਦੇ ਭੋਗ ਉਪਰੰਤ ਢਾਡੀ ਬਲਵੀਰ ਸਿੰਘ ਪਾਰਸ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ’ਤੇ ਪ੍ਰਸੰਗ ਪੇਸ਼ ਕੀਤਾ।
ਘੁੰਮਣਾਂ, 27 ਨਵੰਬਰ (ਮਹਿੰਦਰਪਾਲ ਸਿੰਘ)-ਪਿੰਡ ਮੇਹਲੀਆਣਾ ’ਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਗੁਰੂ ਰਵਿਦਾਸ ਜੀ ਦੇ ਪਵਿੱਤਰ ਅਸਥਾਨ ’ਤੇ ਮਨਾਇਆ ਗਿਆ। ਸਹਿਜ ਪਾਠ ਦੇ ਭੋਗ ਉਪਰੰਤ ਢਾਡੀ ਬਲਵੀਰ ਸਿੰਘ ਪਾਰਸ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ’ਤੇ ਪ੍ਰਸੰਗ ਪੇਸ਼ ਕੀਤਾ। ਪ੍ਰਬੰਧਕ ਕਮੇਟੀ ਵਲੋਂ ਦਾਨੀ ਸੱਜਣਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਪ੍ਰਧਾਨ ਪਾਲ ਸਿੰਘ, ਬਾਬਾ ਜੋਗਿੰਦਰ ਸਿੰਘ, ਬਲਵੀਰ ਸਿੰਘ, ਮਨਜੀਤ ਸਿੰਘ, ਬੂਟਾ ਸਿੰਘ, ਇੰਦਰਜੀਤ ਸਿੰਘ ਯੂ. ਐਸ. ਏ, ਅਸ਼ੋਕ ਕੁਮਾਰ ਕੈਨੇਡਾ, ਲੈਂਬਰ ਰਾਮ, ਸੁਖਦੇਵ ਸਿੰਘ ਮੇਹਲੀਆਣਾ, ਜੀਵਨ ਸਿੰਘ, ਜੋਰਾਵਰ ਸਿੰਘ, ਪ੍ਰਭਜੀਤ ਝੱਮਟ, ਰਾਮ ਮੂਰਤੀ, ਨਿਰਮਲ ਕੁਮਾਰ, ਬੀਰਬਲ, ਸਤਨਾਮ ਸਿੰਘ, ਰਵੀ ਕੁਮਾਰ, ਸ਼ਾਦੀ ਰਾਮ, ਸੁੱਚਾ ਰਾਮ ਹਾਜ਼ਰ ਸਨ।