27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਮਨਜੀਤ ਸਿੰਘ ਅੜਕ ਵਲੋਂ ਹਲਕਾ ਨਵਾਂਸ਼ਹਿਰ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਦਾ ਐਲਾਨ

ਉਸਮਾਨਪੁਰ, 27 ਨਵੰਬਰ (ਸੰਦੀਪ ਮਝੂਰ)-ਮਨਜੀਤ ਸਿੰਘ ਅੜਕ ਸਰਪੰਚ ਚਾਹਲ ਖੁਰਦ ਵਲੋਂ ਵਿਧਾਨ ਸਭਾ ਹਲਕਾ ਨਵਾਂਸ਼ਹਿਰ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾ ਕਿਹਾ ਕਿ ਉਹ ਜਲਦ ਹੀ ਵਿਧਾਨ ਸਭਾ ਹਲਕਾ ਨਵਾਂਸ਼ਹਿਰ ਦੇ ਪਿੰਡ ਬੈਰਸੀਆਂ ਤੋਂ ਆਪਣੀ ਚੋਣ ਮੁਹਿੰਮ ਦਾ ਆਗਾਜ਼ ਕਰਨਗੇ।

Ad Position 21
No active advertisement
ਅਜੀਤ ਡੈਸਕ 28-11-2026
ਉਸਮਾਨਪੁਰ, 27 ਨਵੰਬਰ (ਸੰਦੀਪ ਮਝੂਰ)-ਮਨਜੀਤ ਸਿੰਘ ਅੜਕ ਸਰਪੰਚ ਚਾਹਲ ਖੁਰਦ ਵਲੋਂ ਵਿਧਾਨ ਸਭਾ ਹਲਕਾ ਨਵਾਂਸ਼ਹਿਰ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾ ਕਿਹਾ ਕਿ ਉਹ ਜਲਦ ਹੀ ਵਿਧਾਨ ਸਭਾ ਹਲਕਾ ਨਵਾਂਸ਼ਹਿਰ ਦੇ ਪਿੰਡ ਬੈਰਸੀਆਂ ਤੋਂ ਆਪਣੀ ਚੋਣ ਮੁਹਿੰਮ ਦਾ ਆਗਾਜ਼ ਕਰਨਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਰਾਜਨੀਤੀ ’ਚ ਆਉਣਾ ਕੋਈ ਲਾਲਸਾ ਨਹੀਂ ਹੈ, ਸਗੋਂ ਉਹ ਖ਼ੁਦ ਇਸ ਪਿੜ ਵਿਚ ਉਤਰ ਕੇ ਸਹੀ ਅਰਥਾਂ ਵਿਚ ਲੋਕਾਂ ਦੀ ਸੇਵਾ ਕਰਨਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਵਿਦੇਸ਼ ਵਿੱਚ ਰਹਿ ਕੇ ਵੀ ਉਨ੍ਹਾਂ ਦਾ ਮੋਹ ਆਪਣੀ ਮਿੱਟੀ ਨਾਲੋਂ ਕਦੀ ਵੀ ਵੱਖ ਨਹੀਂ ਹੋਇਆ ਹੈ। ਇਸੇ ਕਰਕੇ ਉਨ੍ਹਾਂ ਵਲੋਂ ਪਿੰਡ ਚਾਹਲ ਖੁਰਦ ਦੀ ਨੁਹਾਰ ਬਦਲੀ ਗਈ ਹੈ। ਉਨ੍ਹਾਂ ਕਿਹਾ ਕਿ ਉਹ ਸੱਚੀ-ਸੁੱਚੀ ਅਤੇ ਸਾਫ਼-ਸੁਥਰੀ ਰਾਜਨੀਤੀ ਕਰਨ ਦੇ ਚਾਹਵਾਨ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਉਹ ਆਪਣਾ ਏਜੰਡਾ ਲੋਕਾਂ ਤੱਕ ਪੁੱਜਦਾ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬਹਿਰਾਮ ਵਿਖੇ 20ਵਾਂ ਸੰਤ ਸਮਾਗਮ ਕਰਵਾਇਆ ਅਗਲੀ ਖ਼ਬਰ ਭਾਈ ਸੰਗਤ ਸਿੰਘ ਖਾਲਸਾ ਕਾਲਜ ਬੰਗਾ ਵਿਖੇ ਜਥੇ. ਗੁਰਬਖਸ਼ ਸਿੰਘ ਖਾਲਸਾ ਦਾ ਹੋਇਆ ਸਨਮਾਨ
Ad Position 24