27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਸ਼ਿਵ ਮੰਦਰ ਸੜੋਆ ਵਿਖੇ ਸਮਾਗਮ ਕਰਵਾਇਆ

ਸੜੋਆ, 27 ਨਵੰਬਰ (ਹਰਮੇਲ ਸਹੂੰਗੜਾ)-ਡਾਇਰੈਕਟਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਸ਼ਿਵ ਮੰਦਰ ਪਿੰਡ ਸੜੋਆ ਵਿਖੇ ਮਹਿਲਾ ਸਤਿਕਾਰ ਸਖੀਆਂ ਲਈ ਸਕੀਮ ਅਧੀਨ ਵਿਸ਼ੇਸ਼ ਸਮਾਗਮ ਕੀਤਾ ਗਿਆ। ਜਿਸ ਵਿੱਚ ਸ਼੍ਰੀਮਤੀ ਸੰਤੋਸ਼ ਕਟਾਰੀਆ ਹਲਕਾ ਵਿਧਾਇਕ ਵੱਲੋ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 28-11-2026
ਸੜੋਆ, 27 ਨਵੰਬਰ (ਹਰਮੇਲ ਸਹੂੰਗੜਾ)-ਡਾਇਰੈਕਟਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਸ਼ਿਵ ਮੰਦਰ ਪਿੰਡ ਸੜੋਆ ਵਿਖੇ ਮਹਿਲਾ ਸਤਿਕਾਰ ਸਖੀਆਂ ਲਈ ਸਕੀਮ ਅਧੀਨ ਵਿਸ਼ੇਸ਼ ਸਮਾਗਮ ਕੀਤਾ ਗਿਆ। ਜਿਸ ਵਿੱਚ ਸ਼੍ਰੀਮਤੀ ਸੰਤੋਸ਼ ਕਟਾਰੀਆ ਹਲਕਾ ਵਿਧਾਇਕ ਵੱਲੋ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ। ਸਮਾਗਮ ਦੌਰਾਨ ਅਮਨਦੀਪ ਸੁਪਰਵਾਈਜ਼ਰ ਵੱਲੋ ਦੱਸਿਆ ਗਿਆ ਕਿ ਔਰਤਾਂ ਲਈ ਇਸ ਵਿੱਤੀ ਸਹਾਇਤਾ ਸਕੀਮ ਅਧੀਨ ਹਲਕਾ ਬਲਾਚੌਰ ਅਧੀਨ ਹੁਣ ਤੱਕ 61470 ਲਾਭਪਾਤਰੀਆ ਨੂੰ ਰਜਿਸਟਰ ਕੀਤਾ ਜਾ ਚੁੱਕਾ ਹੈ ਅਤੇ ਜ਼ਿਲ੍ਹੇ ਅਧੀਨ ਹੁਣ ਤੱਕ ਲਗਪਗ 57 ਕਰੋੜ ਰੁਪਏ ਦੀ ਰਾਸ਼ੀ ਲਾਭਪਾਤਰੀਆਂ ਦੇ ਖਾਤਿਆ ਵਿੱਚ ਅਦਾ ਕੀਤੀ ਜਾ ਚੁੱਕੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਇਹ ਸਕੀਮ ਹਲਕੇ ਅਧੀਨ ਮਹੀਨਾ ਮਈ 2026 ਦੌਰਾਨ ਸ਼ੁਰੂ ਕੀਤੀ ਗਈ ਸੀ ਅਤੇ ਮਹਿਲਾ ਸਤਿਕਾਰ ਸਖੀਆਂ ਵੱਲੋਂ ਤਨਦੇਹੀ ਨਾਲ ਸਕੀਮ ਨੂੰ ਨੇਪਰੇ ਚਾੜ੍ਹਨ ਲਈ ਹਰ ਸੰਭਵ ਕੋਸ਼ਿਸ਼ ਕੀਤੀ ਗਈ ਹੈ। ਇਸ ਮੌਕੇ ਸ਼੍ਰੀਮਤੀ ਸੰਤੋਸ਼ ਕਟਾਰੀਆ ਹਲਕਾ ਵਿਧਾਇਕ ਵੱਲੋਂ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਸਕੀਮ ਦੀ ਪ੍ਰਗਤੀ ਸਬੰਧੀ ਸੰਤੁਸ਼ਟੀ ਪ੍ਰਗਟ ਕੀਤੀ ਗਈ। ਉਨ੍ਹਾਂ ਵੱਲੋਂ ਸਕੀਮ ਨੂੰ ਸਫਲਤਾ ਪੂਰਵਕ ਨੇਪਰੇ ਚਾੜ੍ਹਨ ਵਿੱਚ ਮਹਿਲਾ ਸਤਿਕਾਰ ਸਖੀਆਂ ਦੀ ਭੂਮਿਕਾ ਅਤੇ ਕਾਰਗੁਜ਼ਾਰੀ ਦੀ ਸਰਾਹਨਾ ਕਰਦਿਆਂ ਕਿਹਾ ਗਿਆ ਕਿ ਉਨ੍ਹਾਂ ਵੱਲੋਂ ਸਕੀਮ ਅਧੀਨ ਕੀਤਾ ਗਿਆ ਕੰਮ ਇੱਕ ਮਿਸਾਲ ਹੈ। ਇਸ ਮੌਕੇ ਅਮਨਦੀਪ ਸੁਪਰਵਾਈਜ਼ਰ, ਇੰਦਰਜੀਤ ਕੌਰ, ਸੁਪਰਵਾਈਜ਼ਰ ਅਤੇ ਕਰਨਦੀਪ ਸਿੰਘ ਸੀਨੀਅਰ ਸਹਾਇਕ ਦਫਤਰ ਬਾਲ ਵਿਕਾਸ ਪ੍ਰੋਜੈਕਟ ਅਫਸਰ ਬਲਾਕ ਸੜੋਆ ਅਤੇ ਸਮੂਹ ਮਹਿਲਾ ਸਤਿਕਾਰ ਸਖੀਆਂ ਹਾਜ਼ਰ ਸਨ। ਸਰਪੰਚ ਰਾਜੀਵ ਕੁਮਾਰ ਪੁੰਨੂ, ਕੁਲਦੀਪ ਸਿੰਘ ਠੇਕੇਦਾਰ, ਸੁਰਿੰਦਰ ਪਾਲ ਪੰਚ, ਪ੍ਰਦੀਪ ਕੁਮਾਰ ਦੀਪਾ, ਕੁਲਵਿੰਦਰ ਹਿੰਦੂ, ਸਤਨਾਮ ਸਹੂੰਗੜਾ ਆਦਿ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਕਲੇਰਾਂ ਵਿਖੇ ਮੁਫ਼ਤ ਮੈਡੀਕਲ ਜਾਂਚ ਕੈਂਪ 29 ਨੂੰ ਅਗਲੀ ਖ਼ਬਰ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬਹਿਰਾਮ ਵਿਖੇ 20ਵਾਂ ਸੰਤ ਸਮਾਗਮ ਕਰਵਾਇਆ
Ad Position 24