27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਰਾਸ਼ਟਰੀ ਸਿਹਤ ਪ੍ਰੋਗਰਾਮਾਂ ਸੰਬੰਧੀ ਕਾਹਮਾ ਫੁੱਟਬਾਲ ਟੂਰਨਾਮੈਂਟ ’ਚ ਕੀਤਾ ਜਾਗਰੂਕ

ਨਵਾਂਸ਼ਹਿਰ, 27 ਨਵੰਬਰ (ਜਸਬੀਰ ਸਿੰਘ ਨੂਰਪੁਰ) - ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ ਦੇ ਦਿਸ਼ਾ- ਨਿਰਦੇਸ਼ਾਂ ਤਹਿਤ ਮਾਸ ਮੀਡੀਆ ਵਿੰਗ ਵਲੋਂ ਨੈਸ਼ਨਲ ਵੈਕਟਰ ਬੋਰਨ ਡਜੀਜ ਕੰਟਰੋਲ ਪ੍ਰੋਗਰਾਮ ਅਤੇ ਰਾਸ਼ਟਰੀ ਸਿਹਤ ਪ੍ਰੋਗਰਾਮਾਂ ਸਬੰਧੀ ਪਿੰਡ ਕਾਹਮਾ ਵਿਖੇ ਸ਼ਹੀਦ ਸੋਹਣ ਸਿੰਘ, ਸ਼ਹੀਦ ਕੁਲਦੀਪ ਸਿੰਘ, ਸ਼ਹੀਦ ਚਮਨ ਲਾਲ ਦੀ ਯਾਦ ਵਿੱਚ ਅਤੇ ਗੁਰੂ ਰਵਿਦਾਸ ਜੀ ਦੇ 650 ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਫੁੱਟਬਾਲ ਟੂਰਨਾਮੈਂਟ ਵਿੱਚ ਜਾਗਰੂਕ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 28-11-2026
ਨਵਾਂਸ਼ਹਿਰ, 27 ਨਵੰਬਰ (ਜਸਬੀਰ ਸਿੰਘ ਨੂਰਪੁਰ) - ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ ਦੇ ਦਿਸ਼ਾ- ਨਿਰਦੇਸ਼ਾਂ ਤਹਿਤ ਮਾਸ ਮੀਡੀਆ ਵਿੰਗ ਵਲੋਂ ਨੈਸ਼ਨਲ ਵੈਕਟਰ ਬੋਰਨ ਡਜੀਜ ਕੰਟਰੋਲ ਪ੍ਰੋਗਰਾਮ ਅਤੇ ਰਾਸ਼ਟਰੀ ਸਿਹਤ ਪ੍ਰੋਗਰਾਮਾਂ ਸਬੰਧੀ ਪਿੰਡ ਕਾਹਮਾ ਵਿਖੇ ਸ਼ਹੀਦ ਸੋਹਣ ਸਿੰਘ, ਸ਼ਹੀਦ ਕੁਲਦੀਪ ਸਿੰਘ, ਸ਼ਹੀਦ ਚਮਨ ਲਾਲ ਦੀ ਯਾਦ ਵਿੱਚ ਅਤੇ ਗੁਰੂ ਰਵਿਦਾਸ ਜੀ ਦੇ 650 ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਫੁੱਟਬਾਲ ਟੂਰਨਾਮੈਂਟ ਵਿੱਚ ਜਾਗਰੂਕ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਤਰਸੇਮ ਲਾਲ ਵਲੋਂ ਲੋਕਾਂ ਨੂੰ ਜਾਗਰੂਕ ਕਰਦਿਆਂ ਦੱਸਿਆ ਗਿਆ ਕਿ ਕਿਸੇ ਵੀ ਮਰੀਜ ਨੂੰ ਬੁਖਾਰ, ਸਿਰ ਦਰਦ, ਉਲਟੀਆਂ ਆਦਿ ਦੀ ਮੁਸ਼ਕਿਲ ਆਉਂਦੀ ਹੈ ਤਾਂ ਸਰਕਾਰੀ ਹਸਪਤਾਲਾਂ ਵਿੱਚ ਜਾ ਕੇ ਬਲੱਡ ਟੈਸਟ ਕਰਵਾਓ। ਉਨ੍ਹਾਂ ਵਲੋਂ ਰਾਸ਼ਟਰੀ ਸਿਹਤ ਪ੍ਰੋਗਰਾਮਾਂ ਸਬੰਧੀ ਜਾਗਰੂਕਤਾ ਪੈਂਫਲੇਟਸ ਵੀ ਵੰਡੇ ਗਏ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਜਿਥੇ ਵੀ ਸਾਫ ਪਾਣੀ ਹਫਤੇ ਤੋਂ ਵੱਧ ਖੜ੍ਹਦਾ ਹੈ ਉੱਥੇ ਡੇਂਗੂ, ਚਿਕਨਗੁਨੀਆ, ਮਲੇਰੀਆ ਬੁਖਾਰ ਦਾ ਲਾਰਵਾ ਪੈਦਾ ਹੋਣ ਦੀ ਸੰਭਾਵਨਾ ਵਧ ਜਾਂਦੀ ਹੈ। ਇਸ ਤੋਂ ਬਚਣ ਲਈ ਜਿੰਨਾ ਸੰਭਵ ਹੋਵੇ ਪਾਣੀ ਨੂੰ ਆਪਣੇ ਆਲੇ ਦੁਆਲੇ ਇਕੱਠਾ ਹੀ ਨਾ ਹੋਣ ਦਿੱਤਾ ਜਾਵੇ। ਇਸ ਲਈ ਕੂਲਰਾਂ ਅਤੇ ਗਮਲਿਆਂ ਦੀਆਂ ਟਰੇਆਂ ’ਚ ਖੜ੍ਹੇ ਪਾਣੀ ਨੂੰ ਹਫਤੇ ਵਿਚ ਇਕ ਵਾਰ ਜਰੂਰ ਸਾਫ ਕੀਤਾ ਜਾਵੇ। ਉਨ੍ਹਾਂ ਨੇ ਦੱਸਿਆ ਕਿ ਕੱਪੜੇ ਅਜਿਹੇ ਪਹਿਨੋ ਜਿਸ ਨਾਲ ਸਰੀਰ ਢੱਕਿਆ ਰਹੇ ਤਾਂ ਕਿ ਤੁਹਾਨੂੰ ਮੱਛਰ ਨਾ ਕੱਟ ਸਕੇ। ਇਸ ਮੌਕੇ ਲੋਕਾਂ ਨੂੰ ਪੀਣ ਵਾਲੇ ਨੂੰ ਕਲੋਰੀਨੇਟ ਕਰਕੇ ਜਾਂ ਉਬਾਲ ਕੇ ਪੀਣ ਦੀ ਸਿਹਤ ਸਿੱਖਿਆ ਦਿੱਤੀ ਗਈ ਤਾਂ ਜੋ ਪੀਣ ਵਾਲੇ ਅਸ਼ੁੱਧ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਹੋ ਸਕੇ। ਇਸ ਦੇ ਨਾਲ ਹੀ ਉਨ੍ਹਾਂ ਨੇ ਸਵੀਪ ਗਤੀਵਿਧੀਆਂ ਤਹਿਤ ਸਮੂਹ ਅਹੁਦੇਦਾਰਾਂ, ਕਮੇਟੀ ਮੈਂਬਰਾ, ਪਿੰਡ ਵਾਸੀਆਂ ਅਤੇ ਖਿਡਾਰੀ ਤੇ ਖੇਡ ਪ੍ਰੇਮੀਆਂ ਨੂੰ ਆਉਣ ਵਾਲੀਆਂ ਚੋਣਾਂ ਵਿੱਚ ਆਪਣੀ ਵੋਟ ਦੀ ਵਰਤੋਂ ਪੂਰੀ ਈਮਾਨਦਾਰੀ ਅਤੇ ਬਿਨਾ ਕਿਸੇ ਲਾਲਚ ਤੋਂ ਪਾਉਣ ਸਬੰਧੀ ਜਾਗਰੂਕ ਕੀਤਾ। ਇਸ ਮੌਕੇ ਸਤਨਾਮ ਸਿੰਘ ਕਾਹਮਾ ਮੁੱਖ ਪ੍ਰਬੰਧਕ, ਗੁਰਨਾਮ ਸਿੰਘ ਗਾਮਾ ਪ੍ਰਧਾਨ, ਮਨਜੀਤ ਸਿੰਘ ਕੈਸ਼ੀਅਰ, ਜਰਨੈਲ ਸਿੰਘ, ਅਮਰੀਕ ਸਿੰਘ, ਗੋਦਾਵਰ ਸਿੰਘ, ਅਮਰੀਕ ਸਿੰਘ, ਸੰਤ ਤਰਨਵੀਰ ਸਿੰਘ, ਰਾਮ ਪ੍ਰਕਾਸ਼, ਬਲਵੀਰ ਸਿਘ, ਕਸ਼ਮੀਰ ਸਿੰਘ, ਜਸਵੀਰ ਸਿੰਘ, ਅਜਮੇਰ ਸਿੰਘ, ਜਸਪ੍ਰੀਤ ਸਿੰਘ, ਅੰਗਦ ਸਿੰਘ, ਸ਼ਹਿਬਾਜ਼ ਸਿੰਘ, ਪਰਵੀਨ ਪੰਚ, ਹਰਵਿੰਦਰ ਸਿੰਘ, ਕੁਲਵਿੰਦਰ ਸਿੰਘ, ਸੁਲੱਖਣ ਸਿੰਘ, ਅੰਮ੍ਰਿਤਪਾਲ ਸਿੰਘ, ਪਿਆਰਾ ਸਿੰਘ, ਜਗਤਜੋਤ ਸਿੰਘ, ਗੁਲਸ਼ਨ ਸਿੰਘ, ਸਿੰਦਰ ਪਾਲ ਸਿੰਘ, ਕਰਨੈਲ ਸਿੰਘ ਮੰਗਤ ਸਿੰਘ, ਪਰਮਜੀਤ ਸਿੰਘ, ਰਾਜਵੀਰ, ਰਾਮਪ੍ਰਕਾਸ਼, ਗੋਦਾਵਰ ਸਿੰਘ, ਜਰਨੈਲ ਸਿੰਘ, ਕਸ਼ਮੀਰ ਸਿੰਘ, ਹੁਸਨ ਲਾਲ, ਰਾਜਵੀਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ’ਤੇ ਸਨ ਫਾਰਮਾ ’ਚ ਪਾਏ ਗਏ ਅਖੰਡ ਪਾਠ ਦੇ ਭੋਗ ਅਗਲੀ ਖ਼ਬਰ ਪਿੰਡ ਕਲੇਰਾਂ ਵਿਖੇ ਮੁਫ਼ਤ ਮੈਡੀਕਲ ਜਾਂਚ ਕੈਂਪ 29 ਨੂੰ
Ad Position 24