ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਅੰਬੇਡਕਰ ਨੂੰ ਕੋਟਿ- ਕੋਟਿ ਪ੍ਰਣਾਮ - ਭਗਵਾਨ ਦਾਸ
ਕਟਾਰੀਆਂ, 27 ਨਵੰਬਰ (ਪ੍ਰੇਮੀ ਸੰਧਵਾਂ) - ਸ਼ਹੀਦ ਸੰਤੋਖ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਰਾਲਾ ਵਿਖੇ ਮੈਡਮ ਜਸਵਿੰਦਰ ਕੌਰ, ਦਲਜੀਤ ਸਿੰਘ ਅਤੇ ਮਾਸਟਰ ਭਗਵਾਨ ਦਾਸ ਜੱਸੋਮਜਾਰਾ ਦੀ ਅਗਵਾਈ ਹੇਠ ਸਵੇਰ ਦੀ ਸਭਾ ਵਿੱਚ ਸੰਵਿਧਾਨ ਦਿਵਸ ਮਨਾਇਆ ਗਿਆ। ਜਿਸ ’ਚ ਬੱਚਿਆਂ ਨੇ ਬਾਬਾ ਸਾਹਿਬ ਦੇ ਸੰਘਰਸ਼ਮਈ ਜੀਵਨ ’ ਤੇ ਚਾਨਣਾ ਪਾਇਆ।
ਕਟਾਰੀਆਂ, 27 ਨਵੰਬਰ (ਪ੍ਰੇਮੀ ਸੰਧਵਾਂ) - ਸ਼ਹੀਦ ਸੰਤੋਖ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਰਾਲਾ ਵਿਖੇ ਮੈਡਮ ਜਸਵਿੰਦਰ ਕੌਰ, ਦਲਜੀਤ ਸਿੰਘ ਅਤੇ ਮਾਸਟਰ ਭਗਵਾਨ ਦਾਸ ਜੱਸੋਮਜਾਰਾ ਦੀ ਅਗਵਾਈ ਹੇਠ ਸਵੇਰ ਦੀ ਸਭਾ ਵਿੱਚ ਸੰਵਿਧਾਨ ਦਿਵਸ ਮਨਾਇਆ ਗਿਆ। ਜਿਸ ’ਚ ਬੱਚਿਆਂ ਨੇ ਬਾਬਾ ਸਾਹਿਬ ਦੇ ਸੰਘਰਸ਼ਮਈ ਜੀਵਨ ’ ਤੇ ਚਾਨਣਾ ਪਾਇਆ। ਸਕੂਲ ਦੀ ਵਿਦਿਆਰਥਣ ਰਿਤਿਕਾ ਨੇ ਭਾਰਤੀ ਸੰਵਿਧਾਨ ਦੀ ਪ੍ਰਸਤਾਵਨਾ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਪੜ੍ਹਿਆ ਅਤੇ ਹੋਰ ਵੀ ਸਕੂਲ ਦੀਆਂ ਵਿਦਿਆਰਥਣਾਂ ਨੇ ਬਾਬਾ ਸਾਹਿਬ ਜੀ ਦੇ ਸੰਘਰਸ਼ਮਈ ਜੀਵਨ ’ਤੇ ਚਾਨਣਾ ਪਾਇਆ। ਮਾਸਟਰ ਭਗਵਾਨ ਦਾਸ ਜੱਸੋਮਜਾਰਾ ਨੇ ਕਿਹਾ ਕਿ ਜੇਕਰ ਡਾ. ਬੀ. ਆਰ. ਅੰਬੇਡਕਰ ਭਾਰਤੀ ਸੰਵਿਧਾਨ ਦੀ ਰਚਨਾ ਨਾ ਕਰਦੇ ਤਾਂ ਅੱਜ ਵੀ ਸ਼ਾਇਦ ਗਰੀਬ ਲੋਕ ਹਾਕਮ ਲੋਕਾਂ ਦਾ ਪਾਣੀ ਭਰਦੇ ਹੰਦੇ। ਉਨ੍ਹਾਂ ਕਿਹਾ ਕਿ ਸਾਨੂੰ ਬਾਬਾ ਸਾਹਿਬ ਦੀ ਵਿਚਾਰਧਾਰਾ ’ਤੇ ਪਹਿਰਾ ਦੇਣਾ ਚਾਹੀਦਾ ਹੈ। ਇਸ ਮੌਕੇ ਮੈਡਮ ਜਸਵਿੰਦਰ ਕੌਰ, ਸੁਮਨਜੀਤ ਕੌਰ, ਸਰੋਜ ਰਾਣੀ, ਸੁਰਿੰਦਰ ਕੌਰ, ਰਣਜੋਧ ਸਿੰਘ, ਦਲਜੀਤ ਸਿੰਘ, ਰਵੀ ਬਸਰਾ, ਰਜਿੰਦਰ ਬਸਰਾ ਆਦਿ ਹਾਜ਼ਰ ਸਨ।