27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਸੀਜ਼ਨ 4 ਦੇ ਰਾਜ ਪੱਧਰੀ ਮੁਕਾਬਲਿਆਂ ’ਚ ਸਾਧੂ ਸਿੰਘ ਸ਼ੇਰਗਿੱਲ ਅਕੈਡਮੀ ਦੇ ਬੈਡਮਿੰਟਨ ਦੇ ਖਿਡਾਰੀ ਨੇ ਜਿੱਤਿਆ ਕਾਂਸੀ ਦਾ ਤਗਮਾ

ਮੁਕੰਦਪੁਰ, 27 ਨਵੰਬਰ (ਅਮਰੀਕ ਸਿੰਘ ਢੀਂਡਸਾ)-ਸਾਧੂ ਸਿੰਘ ਸ਼ੇਰਗਿੱਲ ਅਕੈਡਮੀ, ਮੁਕੰਦਪੁਰ ਜਿਸ ’ਚ ਪੜ੍ਹਨ ਵਾਲੇ ਵਿਦਿਆਰਥੀ ਪੜ੍ਹਾਈ ਦੇ ਖੇਤਰ ਵਿੱਚ ਮੱਲ੍ਹਾਂ ਮਾਰਨ ਦੇ ਨਾਲ਼ - ਨਾਲ਼ ਖੇਡਾਂ ਵਿੱਚ ਵੀ ਮੋਹਰੀ ਰਹਿੰਦੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਪ੍ਰਿੰਸੀਪਲ ਸ.

Ad Position 21
No active advertisement
ਅਜੀਤ ਡੈਸਕ 28-11-2026
ਮੁਕੰਦਪੁਰ, 27 ਨਵੰਬਰ (ਅਮਰੀਕ ਸਿੰਘ ਢੀਂਡਸਾ)-ਸਾਧੂ ਸਿੰਘ ਸ਼ੇਰਗਿੱਲ ਅਕੈਡਮੀ, ਮੁਕੰਦਪੁਰ ਜਿਸ ’ਚ ਪੜ੍ਹਨ ਵਾਲੇ ਵਿਦਿਆਰਥੀ ਪੜ੍ਹਾਈ ਦੇ ਖੇਤਰ ਵਿੱਚ ਮੱਲ੍ਹਾਂ ਮਾਰਨ ਦੇ ਨਾਲ਼ - ਨਾਲ਼ ਖੇਡਾਂ ਵਿੱਚ ਵੀ ਮੋਹਰੀ ਰਹਿੰਦੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਪ੍ਰਿੰਸੀਪਲ ਸ. ਭੁਪਿੰਦਰ ਸਿੰਘ ਨੇ ਦੱਸਿਆ ਕਿ ਜਗਵੀਰ ਸਿੰਘ ਪੁੱਤਰ ਸੁਖਵੀਰ ਸਿੰਘ ਵਾਸੀ ਪਿੰਡ ਫਿਰੋਜ਼ਪੁਰ, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੇ ‘ਖੇਡਾਂ ਵਤਨ ਪੰਜਾਬ ਦੀਆਂ’ 2026 ਬੈਡਮਿੰਟਨ ਅੰਡਰ-21 ਵਿੱਚ ਕਾਂਸੀ ਦਾ ਤਗਮਾ ਹਾਸਲ ਕਰਕੇ ਤੀਸਰਾ ਸਥਾਨ ਪ੍ਰਾਪਤ ਕੀਤਾ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿੱਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਖਿਡਾਰੀਆਂ ਨੇ ਭਾਗ ਲਿਆ ਸੀ ਤੇ ਇਨ੍ਹਾਂ ਖੇਡਾਂ ਦਾ ਪ੍ਰਬੰਧ ਜ਼ਿਲ੍ਹਾ ਬਰਨਾਲਾ ਵਿਖੇ ਕੀਤਾ ਗਿਆ ਸੀ। ਇਸ ਸਮੇਂ ਉਨ੍ਹਾਂ ਜੇਤੂ, ਵਿਦਿਆਰਥੀ ਉਸਦੇ ਮਾਪੇ ਤੇ ਬੈਡਮਿੰਟਨ ਕੋਚ ਰਣਬੀਰ ਸਿੰਘ ਬਰਾੜ ਨੂੰ ਵਧਾਈ ਦਿੱਤੀ। ਇਸ ਮੌਕੇ ਵਿਦਿਆਰਥੀ ਤੇ ਸਮੂਹ ਸਟਾਫ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ ਨੇ ਭਾਜਪਾ ਨਾਲ ਸਮਝੌਤਾ ਕਰਕੇ ਆਪਣੀ ਬਚੀ-ਖੁਚੀ ਸਾਖ਼ ਨੂੰ ਵੀ ਲਾਇਆ ਖੋਰਾ -ਐਡਵੋਕੇਟ ਖੋਸਲਾ ਅਗਲੀ ਖ਼ਬਰ ਸਰਕਾਰੀ ਮਿਡਲ ਸਕੂਲ ਸਿਆਣਾ ਵਿਖੇ ਸੰਵਿਧਾਨ ਦਿਵਸ ਮਨਾਇਆ
Ad Position 24