28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਰਿਆਤ ਕਾਲਜ ਆਫ਼ ਐਜੂਕੇਸ਼ਨ ਦੀ ਵਿਦਿਆਰਥਣ ਨਿਸ਼ਾ ਕੁਮਾਰੀ ਐਮ.ਐੱਡ. ਦੂਜੇ ਸਮੈਸਟਰ ਦੇ ਨਤੀਜੇ ’ਚ ਪੰਜਾਬ ਯੂਨੀਵਰਸਿਟੀ ’ਚੋਂ ਅੱਵਲ

ਕਾਠਗੜ੍ਹ, 28 ਨਵੰਬਰ (ਹਰਸਿਮਰਨ ਜੋਤ ਸਿੰਘ ਕਲੇਰ)-ਰਿਆਤ ਕਾਲਜ ਆਫ਼ ਐਜੂਕੇਸ਼ਨ, ਰੈਲਮਾਜਰਾ ਦੀ ਐਮ. ਐੱਡ.

Ad Position 21
No active advertisement
ਅਜੀਤ ਡੈਸਕ 29-11-2026
ਕਾਠਗੜ੍ਹ, 28 ਨਵੰਬਰ (ਹਰਸਿਮਰਨ ਜੋਤ ਸਿੰਘ ਕਲੇਰ)-ਰਿਆਤ ਕਾਲਜ ਆਫ਼ ਐਜੂਕੇਸ਼ਨ, ਰੈਲਮਾਜਰਾ ਦੀ ਐਮ.ਐੱਡ. ਦੂਜੇ ਸਮੈਸਟਰ ਦੀ ਵਿਦਿਆਰਥਣ ਨਿਸ਼ਾ ਕੁਮਾਰੀ ਨੇ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਨਾਲ ਸਬੰਧਤ ਸਮੂਹ ਐਮ.ਐੱਡ. ਕਾਲਜਾਂ ਦੀ ਮੈਰਿਟ ਸੂਚੀ ਵਿੱਚ ਪਹਿਲਾ ਸਥਾਨ ਹਾਸਿਲ ਕਰਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ। ਇਸ ਸ਼ਾਨਦਾਰ ਪ੍ਰਾਪਤੀ ’ਤੇ ਨਿਰਮਲ ਸਿੰਘ ਰਿਆਤ, ਚੇਅਰਮੈਨ, ਆਰ.ਈ.ਆਰ.ਟੀ. ਅਤੇ ਚਾਂਸਲਰ, ਲੈਮਰਿਨ ਟੈੱਕ ਸਕਿੱਲਜ਼ ਯੂਨੀਵਰਸਿਟੀ, ਪੰਜਾਬ, ਪ੍ਰੋ. ਏ. ਐੱਸ. ਚਾਵਲਾ, ਵਾਈਸ ਚਾਂਸਲਰ ਪ੍ਰੋ. ਬੀ. ਐੱਸ. ਸਤਿਆਲ, ਪ੍ਰੋ-ਵਾਈਸ ਚਾਂਸਲਰ ਅਤੇ ਵਿਮਲ ਮਨਹੋਤਰਾ, ਸੀ.ਈ.ਓ. ਨੇ ਨਿਸ਼ਾ ਕੁਮਾਰੀ, ਅਧਿਆਪਕਾਂ ਅਤੇ ਸਮੂਹ ਸਟਾਫ਼ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੀ ਮਿਹਨਤ ਦੀ ਸ਼ਲਾਘਾ ਕੀਤੀ। ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਡਾ. ਰਾਜਿੰਦਰ ਕੌਰ ਗਿੱਲ ਅਤੇ ਐਮ.ਐੱਡ. ਵਿਭਾਗ ਦੇ ਮੁਖੀ ਡਾ. ਲਵਲੀਨ ਚੌਹਾਨ ਨੇ ਵਿਦਿਆਰਥਣ ਨੂੰ ਇਸ ਸ਼ਾਨਦਾਰ ਸਫ਼ਲਤਾ ਲਈ ਮੁਬਾਰਕਬਾਦ ਦਿੱਤੀ ਅਤੇ ਉਸ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ। ਕਾਲਜ ਦੇ ਸਮੂਹ ਸਟਾਫ਼ ਨੇ ਇਸ ਪ੍ਰਾਪਤੀ ’ਤੇ ਮਾਣ ਪ੍ਰਗਟ ਕਰਦਿਆਂ ਭਵਿੱਖ ਵਿੱਚ ਵੀ ਅਜਿਹੀਆਂ ਅਕਾਦਮਿਕ ਪ੍ਰਾਪਤੀਆਂ ਜਾਰੀ ਰੱਖਣ ਦਾ ਸੰਕਲਪ ਲਿਆ।
Ad Position 22
No active advertisement
ਪਿਛਲੀ ਖ਼ਬਰ ਨਿੱਜੀ ਨਸ਼ਾ ਛੁਡਾਊ ਕੇਂਦਰਾਂ ਦੀ ਕਾਰਗੁਜ਼ਾਰੀ ’ਤੇ ਸਿਹਤ ਵਿਭਾਗ ਦੀ ਤਿੱਖੀ ਨਜ਼ਰ ਅਗਲੀ ਖ਼ਬਰ ਗ੍ਰਾਮ ਪੰਚਾਇਤ ਅੰਬੇਡਕਰ ਨਗਰ ਰੱਤੇਵਾਲ ਦੀ ਢਿੱਲੀ ਕਾਰਗੁਜ਼ਾਰੀ
Ad Position 24