28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਨਿੱਜੀ ਨਸ਼ਾ ਛੁਡਾਊ ਕੇਂਦਰਾਂ ਦੀ ਕਾਰਗੁਜ਼ਾਰੀ ’ਤੇ ਸਿਹਤ ਵਿਭਾਗ ਦੀ ਤਿੱਖੀ ਨਜ਼ਰ

ਨਵਾਂਸ਼ਹਿਰ, 28 ਨਵੰਬਰ (ਦੀਦਾਰ ਸਿੰਘ ਸ਼ੇਤਰਾ)-ਪੰਜਾਬ ਸਰਕਾਰ ਵਲੋਂ ਨਸ਼ਾ ਮੁਕਤੀ ਅਤੇ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਸਿਹਤ ਵਿਭਾਗ ਸ਼ਹੀਦ ਭਗਤ ਸਿੰਘ ਨਗਰ ਵਲੋਂ ਨਿੱਜੀ ਨਸ਼ਾ ਛੁਡਾਊ ਕੇਂਦਰਾਂ ਦੀ ਕਾਰਗੁਜ਼ਾਰੀ ’ਤੇ ਨਿਗਰਾਨੀ ਹੋਰ ਤੇਜ਼ ਕਰ ਦਿੱਤੀ ਗਈ ਹੈ। ਇਸੇ ਲੜੀ ਤਹਿਤ ਸਿਵਲ ਸਰਜਨ ਡਾ.

Ad Position 21
No active advertisement
ਅਜੀਤ ਡੈਸਕ 29-11-2026
ਨਵਾਂਸ਼ਹਿਰ, 28 ਨਵੰਬਰ (ਦੀਦਾਰ ਸਿੰਘ ਸ਼ੇਤਰਾ)-ਪੰਜਾਬ ਸਰਕਾਰ ਵਲੋਂ ਨਸ਼ਾ ਮੁਕਤੀ ਅਤੇ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਸਿਹਤ ਵਿਭਾਗ ਸ਼ਹੀਦ ਭਗਤ ਸਿੰਘ ਨਗਰ ਵਲੋਂ ਨਿੱਜੀ ਨਸ਼ਾ ਛੁਡਾਊ ਕੇਂਦਰਾਂ ਦੀ ਕਾਰਗੁਜ਼ਾਰੀ ’ਤੇ ਨਿਗਰਾਨੀ ਹੋਰ ਤੇਜ਼ ਕਰ ਦਿੱਤੀ ਗਈ ਹੈ। ਇਸੇ ਲੜੀ ਤਹਿਤ ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡਿਪਟੀ ਮੈਡੀਕਲ ਕਮਿਸ਼ਨਰ ਡਾ. ਹਰਪ੍ਰੀਤ ਸਿੰਘ ਵਲੋਂ ਭਾਰਤ ਹਸਪਤਾਲ ਡੀ-ਅਡੀਕਸ਼ਨ ਕੇਂਦਰ ਨਵਾਂਸ਼ਹਿਰ ਦੀ ਅਚਨਚੇਤ ਜਾਂਚ ਕੀਤੀ ਗਈ। ਇਸ ਮੌਕੇ ਮੈਡੀਕਲ ਅਫ਼ਸਰ (ਮਨੋਰੋਗ) ਡਾ. ਸੰਦੀਪ ਬਾਂਗੜ ਅਤੇ ਮੈਡੀਕਲ ਅਫ਼ਸਰ ਡਾ. ਰਮਨਦੀਪ ਕੁਮਾਰ ਵੀ ਮੌਜੂਦ ਸਨ। ਜਾਂਚ ਦੌਰਾਨ ਕੇਂਦਰ ਵਿੱਚ ਦਾਖ਼ਲ ਮਰੀਜ਼ਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸਿਹਤ ਸਹੂਲਤਾਂ, ਇਲਾਜ ਪ੍ਰਬੰਧਾਂ, ਦਵਾਈਆਂ ਦੀ ਉਪਲਬਧਤਾ, ਮਰੀਜ਼ਾਂ ਦੀ ਦੇਖਭਾਲ, ਸਾਫ਼-ਸਫ਼ਾਈ ਅਤੇ ਰਿਕਾਰਡ ਦਾ ਬਾਰੀਕੀ ਨਾਲ ਜਾਇਜ਼ਾ ਲਿਆ ਗਿਆ। ਇਸ ਤੋਂ ਇਲਾਵਾ ਕੇਂਦਰ ਵਲੋਂ ਨਿਰਧਾਰਤ ਸਰਕਾਰੀ ਦਿਸ਼ਾ-ਨਿਰਦੇਸ਼ਾਂ ਅਤੇ ਨਿਯਮਾਂ ਦੀ ਪਾਲਣਾ ਸੰਬੰਧੀ ਵੀ ਜਾਂਚ ਕੀਤੀ ਗਈ। ਇਸ ਮੌਕੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਹਰਪ੍ਰੀਤ ਸਿੰਘ ਨੇ ਕਿਹਾ ਕਿ ਨਸ਼ਾ ਛੁਡਾਊ ਕੇਂਦਰਾਂ ਵਿੱਚ ਇਲਾਜ ਕਰਵਾ ਰਹੇ ਮਰੀਜ਼ਾਂ ਨੂੰ ਮਿਆਰੀ, ਸੁਰੱਖਿਅਤ ਅਤੇ ਮਨੁੱਖੀ ਸੰਵੇਦਨਸ਼ੀਲਤਾ ਵਾਲੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਨਿੱਜੀ ਨਸ਼ਾ ਛੁਡਾਊ ਕੇਂਦਰਾਂ ਦੀ ਸਮੇਂ-ਸਮੇਂ ’ਤੇ ਅਚਨਚੇਤ ਜਾਂਚ ਕਰਨਾ ਸਿਹਤ ਵਿਭਾਗ ਦੀ ਅਹਿਮ ਜ਼ਿੰਮੇਵਾਰੀ ਹੈ, ਤਾਂ ਜੋ ਇਲਾਜ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਬਣੀ ਰਹੇ ਅਤੇ ਮਰੀਜ਼ਾਂ ਦੇ ਅਧਿਕਾਰਾਂ ਦੀ ਰਾਖੀ ਯਕੀਨੀ ਬਣਾਈ ਜਾ ਸਕੇ।
Ad Position 22
No active advertisement
ਪਿਛਲੀ ਖ਼ਬਰ ਢਾਹਾਂ ਕਲੇਰਾਂ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਅਗਲੀ ਖ਼ਬਰ ਰਿਆਤ ਕਾਲਜ ਆਫ਼ ਐਜੂਕੇਸ਼ਨ ਦੀ ਵਿਦਿਆਰਥਣ ਨਿਸ਼ਾ ਕੁਮਾਰੀ ਐਮ.ਐੱਡ. ਦੂਜੇ ਸਮੈਸਟਰ ਦੇ ਨਤੀਜੇ ’ਚ ਪੰਜਾਬ ਯੂਨੀਵਰਸਿਟੀ ’ਚੋਂ ਅ...
Ad Position 24