28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਗੌਰਮਿੰਟ ਟੀਚਰਜ਼ ਯੂਨੀਅਨ ਦੀ ਮਹੀਨਾਵਾਰ ਮੀਟਿੰਗ

ਮੁਕੇਰੀਆਂ, 28 ਨਵੰਬਰ (ਰਾਮਗੜ੍ਹੀਆ)- ਗੌਰਮਿੰਟ ਟੀਚਰਜ਼ ਯੂਨੀਅਨ ਮੁਕੇਰੀਆਂ 1 ਅਤੇ ਮੁਕੇਰੀਆਂ 2 ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਮੁਕੇਰੀਆਂ 1 ਪਰਸ ਰਾਮ ਅਤੇ ਪ੍ਰਧਾਨ ਮੁਕੇਰੀਆਂ 2 ਬਲਵਿੰਦਰ ਟਾਕ ਦੀ ਪ੍ਰਧਾਨਗੀ ਹੇਠ ਰੈਸਟ ਹਾਊਸ ਮੁਕੇਰੀਆਂ ਵਿਖੇ ਹੋਈ। ਇਸ ਮੀਟਿੰਗ ਵਿਚ ਗੌਰਮਿੰਟ ਟੀਚਰਜ਼ ਯੂਨੀਅਨ ਦੇ ਜ਼ਿਲ੍ਹਾ ਜਥੇਬੰਦਕ ਸਕੱਤਰ ਰਜਤ ਮਹਾਜਨ, ਜ਼ਿਲ੍ਹਾ ਸਹਾਇਕ ਪ੍ਰੈੱਸ ਸਕੱਤਰ ਸਤੀਸ਼ ਕੁਮਾਰ ਅਤੇ ਪ੍ਰਧਾਨ ਪ.

Ad Position 21
No active advertisement
ਅਜੀਤ ਡੈਸਕ 29-11-2026
ਮੁਕੇਰੀਆਂ, 28 ਨਵੰਬਰ (ਰਾਮਗੜ੍ਹੀਆ)- ਗੌਰਮਿੰਟ ਟੀਚਰਜ਼ ਯੂਨੀਅਨ ਮੁਕੇਰੀਆਂ 1 ਅਤੇ ਮੁਕੇਰੀਆਂ 2 ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਮੁਕੇਰੀਆਂ 1 ਪਰਸ ਰਾਮ ਅਤੇ ਪ੍ਰਧਾਨ ਮੁਕੇਰੀਆਂ 2 ਬਲਵਿੰਦਰ ਟਾਕ ਦੀ ਪ੍ਰਧਾਨਗੀ ਹੇਠ ਰੈਸਟ ਹਾਊਸ ਮੁਕੇਰੀਆਂ ਵਿਖੇ ਹੋਈ। ਇਸ ਮੀਟਿੰਗ ਵਿਚ ਗੌਰਮਿੰਟ ਟੀਚਰਜ਼ ਯੂਨੀਅਨ ਦੇ ਜ਼ਿਲ੍ਹਾ ਜਥੇਬੰਦਕ ਸਕੱਤਰ ਰਜਤ ਮਹਾਜਨ, ਜ਼ਿਲ੍ਹਾ ਸਹਾਇਕ ਪ੍ਰੈੱਸ ਸਕੱਤਰ ਸਤੀਸ਼ ਕੁਮਾਰ ਅਤੇ ਪ੍ਰਧਾਨ ਪ. ਸ. ਸ. ਫ. ਮਨਜੀਤ ਸਿੰਘ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ ਜਿਸ ਵਿਚ ਅਧਿਆਪਕ ਮਸਲਿਆਂ ’ਤੇ ਵਿਸਥਾਰ ਨਾਲ ਵਿਚਾਰ ਚਰਚਾ ਕੀਤੀ ਗਈ। ਇਸ ਮੌਕੇ ’ਤੇ ਆਗੂਆਂ ਨੇ ਕਿਹਾ ਕਿ ਸਰਕਾਰ ਨੌਕਰੀ ਤੋਂ ਬਰਖ਼ਾਸਤ ਕੀਤੇ 253 ਅਧਿਆਪਕ ਅਤੇ 29 ਹੈੱਡਮਾਸਟਰਾਂ ਨੂੰ ਤੁਰੰਤ ਬਹਾਲ ਕਰੇ। ਉਨ੍ਹਾਂ ਕਿਹਾ ਕਿ ਸਰਕਾਰ ਦੇ ਹਜ਼ਾਰਾਂ ਬੇਰੁਜ਼ਗਾਰ ਨੌਜਵਾਨਾਂ ਨੂੰ ਨੌਕਰੀ ਦੇਣ ਦੇ ਦਾਅਵਿਆਂ ਵਿਚ ਕੋਈ ਵੀ ਸਚਾਈ ਨਹੀਂ ਹੈ, ਸਗੋਂ ਮਾਨ ਸਰਕਾਰ ਕਈ ਸਾਲਾਂ ਤੋਂ ਨੌਕਰੀ ਕਰਕੇ ਆਪਣਾ ਅਤੇ ਪਰਿਵਾਰ ਦਾ ਗੁਜ਼ਾਰਾ ਕਰ ਰਹੇ ਨੌਜਵਾਨਾਂ ਨੂੰ ਨੌਕਰੀ ਤੋਂ ਕੱਢ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਬਿਨਾਂ ਸ਼ਰਤ ਨੌਕਰੀ ਤੋਂ ਬਰਖ਼ਾਸਤ ਕੀਤੇ 253 ਅਧਿਆਪਕ ਅਤੇ 29 ਹੈੱਡਮਾਸਟਰਾਂ ਨੂੰ ਤੁਰੰਤ ਬਹਾਲ ਕਰੇ। ਉਨ੍ਹਾਂ ਕਿਹਾ ਕਿ ਜਨਗਣਨਾ ਕਰ ਰਹੇ ਅਧਿਆਪਕਾਂ ਨੂੰ ਸਰਕਾਰ ਜਾਂ ਕੋਈ ਵੀ ਪ੍ਰਸ਼ਾਸਨਿਕ ਅਧਿਕਾਰੀ ਤੰਗ ਪ੍ਰੇਸ਼ਾਨ ਨਾ ਕਰੇ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਜਨਗਣਨਾ ਕਰਨ ਲਈ 1 ਮਹੀਨੇ ਦਾ ਵਾਧੂ ਸਮਾਂ ਦਿੱਤਾ ਜਾਵੇ, ਕਿਉਂਕਿ ਪਹਿਲਾਂ ਦਿੱਤੇ ਸਮੇਂ ਵਿਚ ਜਨਗਣਨਾ ਦਾ ਕੰਮ ਪੂਰਾ ਕਰਨਾ ਅਸੰਭਵ ਹੈ। ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਪੁਰਾਣੀ ਪੈਨਸ਼ਨ ਬਹਾਲ ਨਾ ਕੀਤੀ ਤਾਂ 29 ਦੀ ਮੁਲਤਵੀ ਹੋਈ ਰੈਲੀ ਅੱਗੇ ਵੀ ਕੀਤੀ ਜਾ ਸਕਦੀ ਹੈ। ਇਸ ਮੌਕੇ ’ਤੇ ਆਏ ਹੋਏ ਸਾਰੇ ਅਧਿਆਪਕ ਸਾਥੀਆਂ ਨੇ ਆਪਣੇ ਆਪਣੇ ਵਿਚਾਰ ਰੱਖੇ। ਇਸ ਮੌਕੇ ’ਤੇ ਬ੍ਰਿਜ ਮੋਹਨ, ਰਿਸ਼ਵ ਦੇਵ, ਸੁਰਿੰਦਰ ਸਿੰਘ, ਗੁਰਪਾਲ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਮਸ਼ੀਨਰੀ ਤੇ ਬੱਸਾਂ ਲਗਾਉਣ ਦੇ ਬਾਵਜੂਦ ‘ਆਪ’ ਦੀ ਮੋਗਾ ਰੈਲੀ ਫਲਾਪ ਸ਼ੋਅ ਸਾਬਤ ਹੋਈ -ਨਾਨੋਵਾਲ ਅਗਲੀ ਖ਼ਬਰ 2027 ਵਿਧਾਨ ਸਭਾ ਚੋਣਾਂ ’ਚ ਭਾਜਪਾ ਦੀ ਜਿੱਤ ਯਕੀਨੀ-ਸੁਰੇਸ਼ ਚੰਦੇਲ, ਸੰਜੀਵ ਮਿਨਹਾਸ
Ad Position 24