28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਸਰਕਾਰੀ ਮਸ਼ੀਨਰੀ ਤੇ ਬੱਸਾਂ ਲਗਾਉਣ ਦੇ ਬਾਵਜੂਦ ‘ਆਪ’ ਦੀ ਮੋਗਾ ਰੈਲੀ ਫਲਾਪ ਸ਼ੋਅ ਸਾਬਤ ਹੋਈ -ਨਾਨੋਵਾਲ

ਕਾਠਗੜ੍ਹ, 28 ਨਵੰਬਰ (ਹਰਸਿਮਰਨ ਜੋਤ ਸਿੰਘ ਕਲੇਰ)-ਭਾਜਪਾ ਦੇ ਸੀਨੀਅਰ ਆਗੂ ਅਸ਼ੋਕ ਨਾਨੋਵਾਲ ਨੇ ਆਮ ਆਦਮੀ ਪਾਰਟੀ ਦੀ ਬੀਤੇ ਦਿਨੀਂ ਮੋਗਾ ਵਿਖੇ ਹੋਈ ਰੈਲੀ ਨੂੰ ਫਲਾਪ ਸ਼ੋਅ ਕਰਾਰ ਦਿੰਦਿਆਂ ਕਿਹਾ ਕਿ ਇਹ ਰੈਲੀ ਇਸ ਗੱਲ ਦਾ ਸਬੂਤ ਹੈ ਕਿ ਪੰਜਾਬ ਦੀ ਜਨਤਾ ਦਾ ਭਰੋਸਾ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਪੂਰੀ ਤਰ੍ਹਾਂ ਉੱਠ ਚੁੱਕਾ ਹੈ। ਅਸ਼ੋਕ ਨਾਨੋਵਾਲ ਨੇ ਦੋਸ਼ ਲਗਾਇਆ ਕਿ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਕਰਦਿਆਂ ਸਰਕਾਰੀ ਬੱਸਾਂ ਰਾਹੀਂ ਲੋਕਾਂ ਨੂੰ ਰੈਲੀ ਵਿੱਚ ਲਿਜਾਇਆ ਗਿਆ ਅਤੇ ਸਰਕਾਰੀ ਖਜ਼ਾਨੇ ਤੇ ਭਾਰੀ ਬੋਝ ਪਾਉਣ ਦੇ ਬਾਵਜੂਦ ਆਮ ਆਦਮੀ ਪਾਰਟੀ ਅਜਿਹਾ ਇਕੱਠ ਕਰਨ ਵਿੱਚ ਸਫਲ ਨਹੀਂ ਹੋ ਸਕੀ, ਜਿਸ ਦਾ ਕੋਈ ਸਿਆਸੀ ਪ੍ਰਭਾਵ ਦਿਖਾਈ ਦੇਵੇ।

Ad Position 21
No active advertisement
ਅਜੀਤ ਡੈਸਕ 29-11-2026
ਕਾਠਗੜ੍ਹ, 28 ਨਵੰਬਰ (ਹਰਸਿਮਰਨ ਜੋਤ ਸਿੰਘ ਕਲੇਰ)-ਭਾਜਪਾ ਦੇ ਸੀਨੀਅਰ ਆਗੂ ਅਸ਼ੋਕ ਨਾਨੋਵਾਲ ਨੇ ਆਮ ਆਦਮੀ ਪਾਰਟੀ ਦੀ ਬੀਤੇ ਦਿਨੀਂ ਮੋਗਾ ਵਿਖੇ ਹੋਈ ਰੈਲੀ ਨੂੰ ਫਲਾਪ ਸ਼ੋਅ ਕਰਾਰ ਦਿੰਦਿਆਂ ਕਿਹਾ ਕਿ ਇਹ ਰੈਲੀ ਇਸ ਗੱਲ ਦਾ ਸਬੂਤ ਹੈ ਕਿ ਪੰਜਾਬ ਦੀ ਜਨਤਾ ਦਾ ਭਰੋਸਾ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਪੂਰੀ ਤਰ੍ਹਾਂ ਉੱਠ ਚੁੱਕਾ ਹੈ। ਅਸ਼ੋਕ ਨਾਨੋਵਾਲ ਨੇ ਦੋਸ਼ ਲਗਾਇਆ ਕਿ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਕਰਦਿਆਂ ਸਰਕਾਰੀ ਬੱਸਾਂ ਰਾਹੀਂ ਲੋਕਾਂ ਨੂੰ ਰੈਲੀ ਵਿੱਚ ਲਿਜਾਇਆ ਗਿਆ ਅਤੇ ਸਰਕਾਰੀ ਖਜ਼ਾਨੇ ਤੇ ਭਾਰੀ ਬੋਝ ਪਾਉਣ ਦੇ ਬਾਵਜੂਦ ਆਮ ਆਦਮੀ ਪਾਰਟੀ ਅਜਿਹਾ ਇਕੱਠ ਕਰਨ ਵਿੱਚ ਸਫਲ ਨਹੀਂ ਹੋ ਸਕੀ, ਜਿਸ ਦਾ ਕੋਈ ਸਿਆਸੀ ਪ੍ਰਭਾਵ ਦਿਖਾਈ ਦੇਵੇ। ਨਾਨੋਵਾਲ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਣ ਜਾ ਰਹੀ ਅਕਾਲੀ-ਭਾਜਪਾ ਗਠਜੋੜ ਦੀ ਰੈਲੀ ਆਮ ਆਦਮੀ ਪਾਰਟੀ ਦੀ ਮੋਗਾ ਰੈਲੀ ਦੇ ਮੁਕਾਬਲੇ ਪੰਜਾਬ ਦੀ ਜਨਤਾ ਦੇ ਅਸਲ ਸਮਰਥਨ ਨੂੰ ਸਾਹਮਣੇ ਲਿਆਵੇਗੀ। ਉਨ੍ਹਾਂ ਦੱਸਿਆ ਕਿ ਬਲਾਚੌਰ ਤੋਂ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਅਤੇ ਸਮਰਥਕ ਇਸ ਰੈਲੀ ਵਿੱਚ ਸ਼ਾਮਲ ਹੋਣਗੇ ਅਤੇ ਪੂਰੇ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਦੇ ਹੱਕ ਵਿੱਚ ਮਾਹੌਲ ਦਿਖਾਈ ਦੇਵੇਗਾ।
Ad Position 22
No active advertisement
ਪਿਛਲੀ ਖ਼ਬਰ ਡਬਲ ਇੰਜਣ ਦੀ ਸਰਕਾਰ ਬਣਨ ਨਾਲ ਹੀ ਪੰਜਾਬ ਦੀ ਤਰੱਕੀ ਹੋਵੇਗੀ : ਗੁਰਪ੍ਰੀਤ ਗੁੱਜਰ ਰੈਲਮਾਜਰਾ ਅਗਲੀ ਖ਼ਬਰ ਗੌਰਮਿੰਟ ਟੀਚਰਜ਼ ਯੂਨੀਅਨ ਦੀ ਮਹੀਨਾਵਾਰ ਮੀਟਿੰਗ
Ad Position 24