28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਡਬਲ ਇੰਜਣ ਦੀ ਸਰਕਾਰ ਬਣਨ ਨਾਲ ਹੀ ਪੰਜਾਬ ਦੀ ਤਰੱਕੀ ਹੋਵੇਗੀ : ਗੁਰਪ੍ਰੀਤ ਗੁੱਜਰ ਰੈਲਮਾਜਰਾ

ਕਾਠਗੜ੍ਹ, 28 ਨਵੰਬਰ (ਹਰਸਿਮਰਨ ਜੋਤ ਸਿੰਘ ਕਲੇਰ) - ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਗੁਰਪ੍ਰੀਤ ਗੁੱਜਰ ਰੈਲਮਾਜਰਾ ਨੇ ਕਿਹਾ ਕਿ ਪੰਜਾਬ ਨੂੰ ਮੁੜ ਤਰੱਕੀ ਦੇ ਰਾਹ ’ਤੇ ਲਿਆਉਣ ਲਈ ਅਕਾਲੀ-ਭਾਜਪਾ ਗਠਜੋੜ ਦੀ ਡਬਲ ਇੰਜਣ ਦੀ ਸਰਕਾਰ ਬਣਨੀ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਗਠਜੋੜ ਦੇ ਐਲਾਨ ਤੋਂ ਬਾਅਦ ਪੂਰੇ ਪੰਜਾਬ ਵਿੱਚ ਲੋਕਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਹੈ ਅਤੇ ਲੋਕ ਹੁਣ ਖੁਦ 2027 ਦੀਆਂ ਚੋਣਾਂ ਦੀ ਉਡੀਕ ਕਰ ਰਹੇ ਹਨ।

Ad Position 21
No active advertisement
ਅਜੀਤ ਡੈਸਕ 29-11-2026
ਕਾਠਗੜ੍ਹ, 28 ਨਵੰਬਰ (ਹਰਸਿਮਰਨ ਜੋਤ ਸਿੰਘ ਕਲੇਰ) - ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਗੁਰਪ੍ਰੀਤ ਗੁੱਜਰ ਰੈਲਮਾਜਰਾ ਨੇ ਕਿਹਾ ਕਿ ਪੰਜਾਬ ਨੂੰ ਮੁੜ ਤਰੱਕੀ ਦੇ ਰਾਹ ’ਤੇ ਲਿਆਉਣ ਲਈ ਅਕਾਲੀ-ਭਾਜਪਾ ਗਠਜੋੜ ਦੀ ਡਬਲ ਇੰਜਣ ਦੀ ਸਰਕਾਰ ਬਣਨੀ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਗਠਜੋੜ ਦੇ ਐਲਾਨ ਤੋਂ ਬਾਅਦ ਪੂਰੇ ਪੰਜਾਬ ਵਿੱਚ ਲੋਕਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਹੈ ਅਤੇ ਲੋਕ ਹੁਣ ਖੁਦ 2027 ਦੀਆਂ ਚੋਣਾਂ ਦੀ ਉਡੀਕ ਕਰ ਰਹੇ ਹਨ। ਗੁੱਜਰ ਰੈਲਮਾਜਰਾ ਨੇ ਕਿਹਾ ਕਿ ਜਦੋਂ-ਜਦੋਂ ਵੀ ਪੰਜਾਬ ਵਿੱਚ ਅਕਾਲੀ-ਭਾਜਪਾ ਦੀ ਸਰਕਾਰ ਬਣੀ ਹੈ, ਤਦੋਂ-ਤਦੋਂ ਪੰਜਾਬ ਨੇ ਹਰ ਖੇਤਰ ਵਿੱਚ ਤਰੱਕੀ ਕੀਤੀ ਹੈ। ਸੜਕਾਂ, ਪੁਲਾਂ, ਮੰਡੀਆਂ, ਸਕੂਲਾਂ, ਹਸਪਤਾਲਾਂ ਅਤੇ ਪਿੰਡਾਂ ਦੇ ਵਿਕਾਸ ਲਈ ਜੋ ਕੰਮ ਉਸ ਸਮੇਂ ਹੋਏ, ਉਨ੍ਹਾਂ ਦੀ ਮਿਸਾਲ ਅੱਜ ਵੀ ਦਿੱਤੀ ਜਾਂਦੀ ਹੈ। ਮੌਜੂਦਾ ਸਰਕਾਰ ਦੇ ਰਾਜ ਵਿੱਚ ਵਿਕਾਸ ਠੱਪ ਹੋ ਗਿਆ ਹੈ, ਪਰ ਗਠਜੋੜ ਦੀ ਸਰਕਾਰ ਆਉਣ ਨਾਲ ਫਿਰ ਤੋਂ ਵਿਕਾਸ ਦੀ ਰਫ਼ਤਾਰ ਤੇਜ਼ ਹੋਵੇਗੀ। ਉਨ੍ਹਾਂ ਕੇਂਦਰ ਸਰਕਾਰ ਵੱਲੋਂ ਨੰਗਲ ਸਥਿਤ ਐਨ.ਐਫ.ਐਲ. ਦੇ ਬੰਦ ਪਏ ਪਲਾਂਟ ਨੂੰ ਮੁੜ ਚਲਵਾਉਣ ਦੇ ਫੈਸਲੇ ਦਾ ਵਿਸ਼ੇਸ਼ ਜ਼ਿਕਰ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਈ ਹਜ਼ਾਰ ਕਰੋੜ ਰੁਪਏ ਦੇ ਇਸ ਪਲਾਂਟ ਨੂੰ ਚਲਵਾ ਕੇ ਬਹੁਤ ਵੱਡੀ ਗੱਲ ਕੀਤੀ ਹੈ। ਇਸ ਨਾਲ ਹਜ਼ਾਰਾਂ ਨੌਜਵਾਨਾਂ ਨੂੰ ਰੁਜ਼ਗਾਰ ਮਿਲੇਗਾ ਅਤੇ ਇਲਾਕੇ ਦੀ ਆਰਥਿਕਤਾ ਨੂੰ ਵੱਡਾ ਹੁਲਾਰਾ ਮਿਲੇਗਾ। ਸੀਨੀਅਰ ਅਕਾਲੀ ਆਗੂ ਨੇ ਕਿਹਾ ਕਿ ਲੋਕ ਹੁਣ ਝੂਠੇ ਵਾਅਦਿਆਂ ਅਤੇ ਗਾਰੰਟੀਆਂ ਤੋਂ ਅੱਕ ਚੁੱਕੇ ਹਨ। ਲੋਕਾਂ ਨੂੰ ਹੁਣ ਅਜਿਹੀ ਸਰਕਾਰ ਚਾਹੀਦੀ ਹੈ ਜੋ ਕਹੇ ਘੱਟ ਅਤੇ ਕਰੇ ਵੱਧ। ਅਕਾਲੀ-ਭਾਜਪਾ ਗਠਜੋੜ ਨੇ ਹਮੇਸ਼ਾ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀ ਗੱਲ ਕੀਤੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ, ਵਪਾਰੀਆਂ ਅਤੇ ਹਰ ਵਰਗ ਦਾ ਭਲਾ ਹੀ ਪਹਿਲ ਹੋਵੇਗੀ।
Ad Position 22
No active advertisement
ਪਿਛਲੀ ਖ਼ਬਰ ਅਕਾਲੀ - ਭਾਜਪਾ ਦੇ ਉਮੀਦਵਾਰਾਂ ਦਾ ਕਰਾਂਗੇ ਸਮਰਥਨ : ਡਾ. ਪਰਿਹਾਰ ਅਗਲੀ ਖ਼ਬਰ ਸਰਕਾਰੀ ਮਸ਼ੀਨਰੀ ਤੇ ਬੱਸਾਂ ਲਗਾਉਣ ਦੇ ਬਾਵਜੂਦ ‘ਆਪ’ ਦੀ ਮੋਗਾ ਰੈਲੀ ਫਲਾਪ ਸ਼ੋਅ ਸਾਬਤ ਹੋਈ -ਨਾਨੋਵਾਲ
Ad Position 24