ਪਿੰਡ ਜੰਡੀ ਟੰਡੋਹ ਦੇ ਮਾਨ ਫਾਰਮ ਵਿਖੇ ਕਿਸਾਨਾਂ ਨੇ ਲਿਫਟ ਇਰੀਗੇਸ਼ਨ ਸਕੀਮ ਸੰਬੰਧੀ ਦਿੱਤੀ ਜਾਣਕਾਰੀ
ਰੱਤੇਵਾਲ, 28 ਨਵੰਬਰ (ਅਸ਼ੋਕ ਕੁਮਾਰ ਲੀਲ) - ਪਿੰਡ ਜੰਡੀ ਟੰਡੋਹ ਵਿਖੇ ਮਾਨ ਫਾਰਮ ’ਚ ਕਿਸਾਨਾਂ ਦਾ ਭਾਰੀ ਇਕੱਠ ਹੋਇਆ, ਜਿੱਥੇ ਲਿਫਟ ਇਰੀਗੇਸ਼ਨ ਸਕੀਮ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਭੁਪਿੰਦਰ ਸਿੰਘ ਮਾਨ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਸਾਬਕਾ ਮੈਂਬਰ ਪਾਰਲੀਮੈਂਟ, ਐਡਵੋਕੇਟ ਸ. ਗੁਰਪ੍ਰਤਾਪ ਸਿੰਘ ਮਾਨ ਸਾਬਕਾ ਮੈਂਬਰ ਪੀ.
ਰੱਤੇਵਾਲ, 28 ਨਵੰਬਰ (ਅਸ਼ੋਕ ਕੁਮਾਰ ਲੀਲ) - ਪਿੰਡ ਜੰਡੀ ਟੰਡੋਹ ਵਿਖੇ ਮਾਨ ਫਾਰਮ ’ਚ ਕਿਸਾਨਾਂ ਦਾ ਭਾਰੀ ਇਕੱਠ ਹੋਇਆ, ਜਿੱਥੇ ਲਿਫਟ ਇਰੀਗੇਸ਼ਨ ਸਕੀਮ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਭੁਪਿੰਦਰ ਸਿੰਘ ਮਾਨ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਸਾਬਕਾ ਮੈਂਬਰ ਪਾਰਲੀਮੈਂਟ, ਐਡਵੋਕੇਟ ਸ. ਗੁਰਪ੍ਰਤਾਪ ਸਿੰਘ ਮਾਨ ਸਾਬਕਾ ਮੈਂਬਰ ਪੀ. ਪੀ. ਐਸ. ਸੀ ਪੰਜਾਬ ਨੇ ਦੱਸਿਆ ਕਿ ਇਹ ਸਕੀਮ ਪੰਜਾਬ ਦੇ ਲੋਕਾਂ ਲਈ ਵਰਦਾਨ ਸਿੱਧ ਹੋਈ ਹੈ। ਜਿਸ ਨਾਲ ਕਿਸਾਨਾਂ ਨੂੰ ਹੋਏ ਫਾਇਦਿਆਂ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਉੱਘੇ ਸਮਾਜ ਸੇਵੀ ਦੁਰਗੇਸ਼ ਜੰਡੀ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਲਿਫਟ ਇਰੀਗੇਸ਼ਨ ਨਾਲ ਇਲਾਕੇ ਦੇ ਕਿਸਾਨਾਂ ਨੂੰ ਬਹੁਤ ਫਾਇਦਾ ਹੋਇਆ ਹੈ। ਸਮੇਂ ਸਿਰ ਪਾਣੀ ਮਿਲਣ ਨਾਲ ਫਸਲਾਂ ਦੀ ਪੈਦਾਵਾਰ ਵਧੀ ਹੈ, ਖਰਚਾ ਘਟਿਆ ਹੈ ਤੇ ਉੱਚੇ-ਨੀਵੇਂ ਦੂਰ ਖੇਤਾਂ ਵਿੱਚ ਵੀ ਸਿੰਚਾਈ ਸੌਖੀ ਹੋ ਗਈ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਇਹ ਜੋ ਨਹਿਰੀ ਪਾਣੀ ਹੈ ਇਹ ਜ਼ਿਮੀਂਦਾਰਾਂ ਦੀ ਫਸਲ ਨੂੰ ਖਾਦ ਦੇ ਬਰਾਬਰ ਵਰਦਾਨ ਸਾਬਤ ਹੋ ਰਿਹਾ ਹੈ। ਇਸ ਇਲਾਕੇ ਵਿੱਚ ਮਾਨ ਫਾਰਮ ਦਾ 75 ਕਿੱਲਿਆਂ ਦਾ ਪ੍ਰਸਿੱਧ ਖੇਤੀਬਾੜੀ ਫਾਰਮ ਹੈ ਇਸ ਫਾਰਮ ਦੇ ਆਸ ਪਾਸ ਦੇ ਕਿਸਾਨਾਂ ਨੂੰ ਲਿਫਟ ਇਰੀਗੇਸ਼ਨ ਦਾ ਸਿੱਧਾ ਲਾਭ ਮਿਲ ਰਿਹਾ ਹੈ। ਬੰਜਰ ਪਈ ਜ਼ਮੀਨ ਵੀ ਖੇਤੀ ਯੋਗ ਹੋ ਗਈ ਹੈ ਤੇ ਛੋਟੇ ਕਿਸਾਨਾਂ ਨੂੰ ਵੀ ਪੂਰਾ-ਪੂਰਾ ਫਾਇਦਾ ਪਹੁੰਚ ਰਿਹਾ ਹੈ। ਕਿਸਾਨ ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਲਿਫਟ ਇਰੀਗੇਸ਼ਨ ਸਕੀਮ ਨੂੰ ਹੋਰ ਪਿੰਡਾਂ ਵਿੱਚ ਵੀ ਵਧਾਇਆ ਜਾਵੇ ਤੇ ਸਮੇਂ ਸਿਰ ਮੁਰੰਮਤ ਦਾ ਪੁਖ਼ਤਾ ਪ੍ਰਬੰਧ ਕੀਤਾ ਜਾਵੇ। ਇਸ ਮੌਕੇ ਭੁਪਿੰਦਰ ਸਿੰਘ ਮਾਨ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਸਾਬਕਾ ਮੈਂਬਰ ਪਾਰਲੀਮੈਂਟ, ਐਡਵੋਕੇਟ ਗੁਰਪ੍ਰਤਾਪ ਸਿੰਘ ਮਾਨ ਸਾਬਕਾ ਮੈਂਬਰ ਪੀ. ਪੀ. ਐਸ. ਸੀ ਪੰਜਾਬ, ਸਮਾਜ ਸੇਵੀ ਦੁਰਗੇਸ਼ ਜੰਡੀ, ਰਾਮ ਲਾਲ ਜੰਡੀ, ਭਗਤ ਰਾਮ ਲਾਲ ਬਿੱਲੂ, ਗੁਰਦਿਆਲ ਸਿੰਘ ਪੰਨੂੰ, ਪ੍ਰੀਤਮ ਸਿੰਘ, ਲੱਕੀ ਸੈਂਭੀ ਆਦਿ ਨੇ ਪੰਜਾਬ ਸਰਕਾਰ ਦੇ ਇਸ ਸ਼ਲਾਘਾਯੋਗ ਕੰਮ ਦੀ ਤਾਰੀਫ਼ ਕੀਤੀ ਅਤੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦਾ ਧੰਨਵਾਦ ਵੀ ਕੀਤਾ।