28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਜਥੇ: ਗੁਰਬਖਸ਼ ਸਿੰਘ ਖ਼ਾਲਸਾ ਨੂੰ ਕੀਤਾ ਵਿਸ਼ੇਸ਼ ਤੌਰ ’ਤੇ ਸਨਮਾਨਿਤ

ਬੰਗਾ, 28 ਨਵੰਬਰ (ਸੁਰਿੰਦਰ ਸਿੰਘ ਕਰਮ ਲਧਾਣਾ)-ਐਡਵੋਕੇਟ ਹਰਜਿੰਦਰ ਸਿੰਘ ਧਾਮੀ ਲਗਾਤਾਰ ਛੇਵੀਂ ਵਾਰੀ ਐਸ. ਜੀ.

Ad Position 21
No active advertisement
ਅਜੀਤ ਡੈਸਕ 29-11-2026
ਬੰਗਾ, 28 ਨਵੰਬਰ (ਸੁਰਿੰਦਰ ਸਿੰਘ ਕਰਮ ਲਧਾਣਾ)-ਐਡਵੋਕੇਟ ਹਰਜਿੰਦਰ ਸਿੰਘ ਧਾਮੀ ਲਗਾਤਾਰ ਛੇਵੀਂ ਵਾਰੀ ਐਸ. ਜੀ. ਪੀ. ਸੀ ਦੇ ਪ੍ਰਧਾਨ ਬਣਨ ਅਤੇ ਦੋਆਬੇ ਦੀ ਸ਼ਾਨ ਕਹਾਉਂਦੇ ਜਥੇ: ਗੁਰਬਖਸ਼ ਸਿੰਘ ਖਾਲਸਾ ਦੇ ਤੀਜੀ ਵਾਰੀ ਐਸ. ਜੀ. ਪੀ. ਸੀ ਦੇ ਮੀਤ ਪ੍ਰਧਾਨ ਬਣਨ ’ਤੇ ਮੁਬਾਰਕਬਾਦ ਦੇਣ ਲਈ ਉਨ੍ਹਾਂ ਦੇ ਗ੍ਰਹਿ ਵਿਖੇ ਪੁੱਜ ਕੇ ਡਾ. ਗੁਰਨਾਮ ਸਿੰਘ ਰਸੂਲਪੁਰ ਅਤੇ ਪ੍ਰਿੰਸੀਪਲ ਰਵਿੰਦਰ ਸਿੰਘ ਮਦਾਰਾ ਐਡਵੋਕੇਟ ਹੁਸ਼ਿਆਰਪੁਰ ਆਦਿ ਨਾਮੀ ਸ਼ਖ਼ਸੀਅਤਾਂ ਨੇ ਸਿਰੋਪਾਓ, ਲੋਈ ਅਤੇ ਗੁਲਦਸਤਾ ਭੇਟ ਕਰਕੇ ਸਨਮਾਨਿਤ ਕੀਤਾ। ਉਨ੍ਹਾਂ ਦੇ ਨਾਲ ਉਹਨਾਂ ਦੀ ਧਰਮ ਪਤਨੀ ਮੈਡਮ ਕੌਂਸਲਰ ਨੂੰ ਵੀ ਇਹ ਸਨਮਾਨ ਦਿੱਤਾ ਗਿਆ। ਉਹਨਾਂ ਐਡਵੋਕੇਟ ਧਾਮੀ ਅਤੇ ਜਥੇ: ਖਾਲਸਾ ਨੂੰ ਮੁਬਾਰਕਬਾਦ ਦਿੰਦਿਆਂ ਨਾਲ ਹੀ ਸ. ਸੁਖਬੀਰ ਸਿੰਘ ਬਾਦਲ ਅਤੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਧੰਨਵਾਦ ਕੀਤਾ। ਉਹਨਾਂ ਨੇ ਸਾਡੇ ਇਲਾਕੇ ਦੇ ਜੁਝਾਰੂ ਅਤੇ ਨਿਧੜਕ ਆਗੂ ਸਰਦਾਰ ਗੁਰਬਖਸ਼ ਸਿੰਘ ਖਾਲਸਾ ਨੂੰ ਤੀਜੀ ਵਾਰੀ ਜੂਨੀਅਰ ਮੀਤ ਪ੍ਰਧਾਨ ਐਸ.ਜੀ.ਪੀ.ਸੀ ਬਣਾਇਆ ਹੈ।
Ad Position 22
No active advertisement
ਪਿਛਲੀ ਖ਼ਬਰ ਨਿਰਮਲ ਕੁਟੀਆ ਨੌਰਾ ਵਿਖੇ ਸਾਲਾਨਾ ਜੋੜ ਮੇਲਾ 30 ਨੂੰ ਅਗਲੀ ਖ਼ਬਰ ਮੁਲਾਜ਼ਮ ਅਤੇ ਪੈਨਸ਼ਨਰ 3 ਦਸੰਬਰ ਨੂੰ ਸੰਤੋਸ਼ ਕਟਾਰੀਆ ਅਤੇ 4 ਦਸੰਬਰ ਨੂੰ ਡਾ. ਸੁੱਖੀ ਦਾ ਪੁਤਲਾ ਫੂਕਣਗੇ
Ad Position 24