ਨਿਰਮਲ ਕੁਟੀਆ ਨੌਰਾ ਵਿਖੇ ਸਾਲਾਨਾ ਜੋੜ ਮੇਲਾ 30 ਨੂੰ
ਪੱਲੀ ਝਿੱਕੀ, 28 ਨਵੰਬਰ (ਕੁਲਦੀਪ ਸਿੰਘ ਪਾਬਲਾ) - ਸੰਤ ਬਾਬਾ ਤਾਰਾ ਸਿੰਘ ਅਤੇ ਸੰਤ ਬਾਬਾ ਬਲਵੰਤ ਸਿੰਘ ਮਹਾਂਪੁਰਸ਼ਾਂ ਦੀ ਯਾਦ ਨੂੰ ਸਮਰਪਿਤ ਜੋੜ ਮੇਲਾ ਮੱੁਖ ਸੇਵਾਦਾਰ ਬਾਬਾ ਗੁਰਮੀਤ ਸਿੰਘ, ਸਮੂਹ ਨਗਰ ਨਿਵਾਸੀ, ਸਮੂਹ ਸਾਧ ਸੰਗਤਾਂ ਅਤੇ ਐਨ. ਆਰ.
ਮ
ਮੁੱਖ ਸੇਵਾਦਾਰ ਬਾਬਾ ਗੁਰਮੀਤ ਸਿੰਘ ਅਤੇ ਸੈਕਟਰੀ ਸਤਵਿੰਦਰ ਸਿੰਘ।
29-11-2026
ਪੱਲੀ ਝਿੱਕੀ, 28 ਨਵੰਬਰ (ਕੁਲਦੀਪ ਸਿੰਘ ਪਾਬਲਾ) - ਸੰਤ ਬਾਬਾ ਤਾਰਾ ਸਿੰਘ ਅਤੇ ਸੰਤ ਬਾਬਾ ਬਲਵੰਤ ਸਿੰਘ ਮਹਾਂਪੁਰਸ਼ਾਂ ਦੀ ਯਾਦ ਨੂੰ ਸਮਰਪਿਤ ਜੋੜ ਮੇਲਾ ਮੱੁਖ ਸੇਵਾਦਾਰ ਬਾਬਾ ਗੁਰਮੀਤ ਸਿੰਘ, ਸਮੂਹ ਨਗਰ ਨਿਵਾਸੀ, ਸਮੂਹ ਸਾਧ ਸੰਗਤਾਂ ਅਤੇ ਐਨ. ਆਰ. ਆਈ ਵੀਰਾਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਪੂਰਵਕ ਨਿਰਮਲ ਕੁਟੀਆ ਨੌਰਾ ਵਿਖੇ 30 ਨਵੰਬਰ ਦਿਨ ਸੋਮਵਾਰ ਨੂੰ ਬੜੀ ਸ਼ਰਧਾ ਪੂਰਵਕ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮੁੱਖ ਸੇਵਾਦਾਰ ਬਾਬਾ ਗੁਰਮੀਤ ਸਿੰਘ ਅਤੇ ਸਤਵਿੰਦਰ ਸਿੰਘ ਸੈਕਟਰੀ ਨੇ ਦੱਸਿਆ ਕਿ 28 ਨਵੰਬਰ ਦਿਨ ਸ਼ਨੀਵਾਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ। ਜਿਨ੍ਹਾਂ ਦੇ ਭੋਗ 30 ਨਵੰਬਰ ਨੂੰ ਪਾਏ ਜਾਣਗੇ। ਉਪਰੰਤ ਸਜਾਏ ਸਮਾਗਮਾਂ ਦੌਰਾਨ ਸੰਤ ਮਹਾਂਪੁਰਸ਼ ਅਤੇ ਰਾਗੀ ਜਥਾ ਹਰੀ ਦਰਬਾਰ ਸੰਗੀਤ ਵਿਦਿਆਲਿਆ ਦੇ ਵਿਦਿਆਰਥੀ ਅਟਾਰੀ ਵਾਲੇ, ਕਥਾ ਵਾਚਕ ਭਾਈ ਗੁਰਪ੍ਰੀਤ ਸਿੰਘ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਾਲੇ, ਢਾਡੀ ਜਥਾ ਭਾਈ ਇਕਬਾਲ ਸਿੰਘ ਖਾਲਸਾ ਆਪਣੇ ਪ੍ਰਵਚਨਾਂ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ ।