28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਹਜ਼ੂਰ ਸਾਹਿਬ ਗਏ ਜਥੇ ਵਲੋਂ ਕੀਤੇ ਗਏ ਸਥਾਨਕ ਗੁਰਦੁਆਰਿਆਂ ਦੇ ਦਰਸ਼ਨ ਦੀਦਾਰੇ

ਨਾਂਦੇੜ, (ਹਜੂਰ ਸਾਹਿਬ), 28 ਨਵੰਬਰ (ਸੁਰਿੰਦਰ ਸਿੰਘ ਕਰਮ ਲਧਾਣਾ)-ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਨਵਾਂਸ਼ਹਿਰ ਵਲੋਂ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੇ ਗੁਰਦੁਆਰਿਆਂ ਦੇ ਦਰਸ਼ਨ ਕਰਨ ਲਈ ਸਚਖੰਡ ਐਕਸਪ੍ਰੈਸ ਰਾਹੀਂ ਗਏ ਜਥੇ ਵਲੋਂ ਇੱਥੇ ਸਥਾਨਕ ਗੁਰਦੁਆਰਿਆਂ ਦੇ ਦਰਸ਼ਨ ਦੀਦਾਰੇ ਕੀਤੇ ਗਏ। ਅਕਾਲ ਪੁਰਖ ਦੀ ਕਿਰਪਾ ਸਦਕਾ ਅਤੇ ਗੁ: ਲੰਗਰ ਸਾਹਿਬ ਦੇ ਮੁੱਖ ਪ੍ਰਬੰਧਕ ਬਾਬਾ ਬਲਵਿੰਦਰ ਸਿੰਘ ਵਲੋਂ ਸੰਗਤਾਂ ਦੇ ਰਹਿਣ ਲਈ ਸ੍ਰੀ ਗੁਰੂ ਅਮਰਦਾਸ ਜੀ ਯਾਤਰੀ ਨਿਵਾਸ ਵਿਖੇ ਸੁਚੱਜੇ ਪ੍ਰਬੰਧ ਕਰਵਾਏ ਗਏ ਹਨ।

Ad Position 21
No active advertisement
ਅਜੀਤ ਡੈਸਕ 29-11-2026
ਨਾਂਦੇੜ, (ਹਜੂਰ ਸਾਹਿਬ), 28 ਨਵੰਬਰ (ਸੁਰਿੰਦਰ ਸਿੰਘ ਕਰਮ ਲਧਾਣਾ)-ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਨਵਾਂਸ਼ਹਿਰ ਵਲੋਂ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੇ ਗੁਰਦੁਆਰਿਆਂ ਦੇ ਦਰਸ਼ਨ ਕਰਨ ਲਈ ਸਚਖੰਡ ਐਕਸਪ੍ਰੈਸ ਰਾਹੀਂ ਗਏ ਜਥੇ ਵਲੋਂ ਇੱਥੇ ਸਥਾਨਕ ਗੁਰਦੁਆਰਿਆਂ ਦੇ ਦਰਸ਼ਨ ਦੀਦਾਰੇ ਕੀਤੇ ਗਏ। ਅਕਾਲ ਪੁਰਖ ਦੀ ਕਿਰਪਾ ਸਦਕਾ ਅਤੇ ਗੁ: ਲੰਗਰ ਸਾਹਿਬ ਦੇ ਮੁੱਖ ਪ੍ਰਬੰਧਕ ਬਾਬਾ ਬਲਵਿੰਦਰ ਸਿੰਘ ਵਲੋਂ ਸੰਗਤਾਂ ਦੇ ਰਹਿਣ ਲਈ ਸ੍ਰੀ ਗੁਰੂ ਅਮਰਦਾਸ ਜੀ ਯਾਤਰੀ ਨਿਵਾਸ ਵਿਖੇ ਸੁਚੱਜੇ ਪ੍ਰਬੰਧ ਕਰਵਾਏ ਗਏ ਹਨ। ਸੱਚਖੰਡ ਸ੍ਰੀ ਹਜ਼ੂਰ ਸਾਹਿਬ ਅਤੇ ਗੁ: ਲੰਗਰ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਸੰਗਤਾਂ ਵਲੋਂ ਗੁ: ਲੰਗਰ ਸਾਹਿਬ ਤੋਂ ਉਪਲਬੱਧ ਕਰਵਾਈਆਂ ਗਈਆਂ ਬੱਸਾਂ ਰਾਹੀਂ ਲੋਕਲ ਗੁਰਦੁਆਰਿਆਂ ਦੇ ਦਰਸ਼ਨ ਕੀਤੇ ਗਏ। ਇਨ੍ਹਾਂ ਗੁਰਦੁਆਰਿਆਂ ’ਚ ਯਾਦਗਾਰ ਬਾਬਾ ਦੀਪ ਸਿੰਘ ਸ਼ਹੀਦ ਕੌਂਠਾ, ਗੁਰਦੁਆਰਾ ਸ਼ਹੀਦ ਭਾਈ ਮਨੀ ਸਿੰਘ ਯਾਦਗਾਰ, ਗੁਰਦੁਆਰਾ ਦਸ਼ਮੇਸ਼ ਦਰਬਾਰ, ਗੁਰਦੁਆਰਾ ਰਤਨਗੜ੍ਹ, ਗੁਰਦੁਆਰਾ ਨਾਨਕਸਰ, ਗੁਰਦੁਆਰਾ ਸ਼ਿਕਾਰ ਘਾਟ, ਗੁਰਦੁਆਰਾ ਮਾਤਾ ਸਾਹਿਬ ਦੇਵਾਂ ਜੀ, ਗੁ: ਹੀਰਾ ਘਾਟ ਅਤੇ ਗੁਰਦੁਆਰਾ ਮਾਲ ਟੇਕੜੀ ਸਾਹਿਬ ਵੀ ਸ਼ਾਮਿਲ ਸਨ। ਸੰਗਤਾਂ ਬਹੁਤ ਚੜ੍ਹਦੀ ਕਲਾ ਵਿਚ ਸੇਵਾ ਸਿਮਰਨ ਕਰਕੇ ਯਾਤਰਾ ਦਾ ਭਰਪੂਰ ਅਨੰਦ ਮਾਣ ਰਹੀਆਂ ਹਨ। ਸੁਸਾਇਟੀ ਦੇ ਮੁੱਖ ਸੇਵਾਦਾਰ ਸੁਰਜੀਤ ਸਿੰਘ ਨੇ ਦੱਸਿਆ ਕਿ ਚਾਰ ਦਿਨ ਦੇ ਪ੍ਰਵਾਸ ਦੌਰਾਨ ਗੁਰਦੁਆਰਾ ਨਾਨਕ ਝੀਰਾ ਬਿਦਰ, ਗੁਰਦੁਆਰਾ ਨਰਸੀ ਨਾਮਦੇਵ ਜੀ ਅਤੇ ਹੋਰ ਗੁਰਧਾਮਾਂ ਦੇ ਦਰਸ਼ਨ ਕਰਨਗੀਆਂ।
Ad Position 22
No active advertisement
ਪਿਛਲੀ ਖ਼ਬਰ ‘ ਚਿੜੀਆਂ ਦਾ ਚੰਬਾ’ ਨਾਟਕ ਰਾਹੀਂ ਮਹਿਲਾ ਵਰਗ ’ਤੇ ਹੁੰਦੀ ਹਿੰਸਾ ਪ੍ਰਤੀ ਸਮਾਜ ਨੂੰ ਝੰਜੋੜਿਆ ਅਗਲੀ ਖ਼ਬਰ ਨਿਰਮਲ ਕੁਟੀਆ ਨੌਰਾ ਵਿਖੇ ਸਾਲਾਨਾ ਜੋੜ ਮੇਲਾ 30 ਨੂੰ
Ad Position 24