ਸੰਤ ਗੁਰਮੇਲ ਸਿੰਘ ਜੀ ਮੈਮੋਰੀਅਲ ਹਸਪਤਾਲ ਵਿਖੇ ਲਗਾਇਆ ਖ਼ੂਨਦਾਨ ਕੈਂਪ
ਬਲਾਚੌਰ, 28 ਨਵੰਬਰ (ਨਰੇਸ਼ ਧੌਲ)–ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਅਤੇ ਸੰਤ ਗੁਰਮੇਲ ਸਿੰਘ ਦੀ 12ਵੀਂ ਸਾਲਾਨਾ ਬਰਸੀ ਨੂੰ ਸਮਰਪਿਤ ਸੰਤ ਗੁਰਮੇਲ ਸਿੰਘ ਜੀ ਮੈਮੋਰੀਅਲ ਹਸਪਤਾਲ ਗੜ੍ਹੀ ਕਾਨੂੰਗੋ ਵਿਖੇ ਡਾ. ਪਰਮਜੀਤ ਸਿੰਘ ਅਤੇ ਡਾ.
ਬਲਾਚੌਰ, 28 ਨਵੰਬਰ (ਨਰੇਸ਼ ਧੌਲ)–ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਅਤੇ ਸੰਤ ਗੁਰਮੇਲ ਸਿੰਘ ਦੀ 12ਵੀਂ ਸਾਲਾਨਾ ਬਰਸੀ ਨੂੰ ਸਮਰਪਿਤ ਸੰਤ ਗੁਰਮੇਲ ਸਿੰਘ ਜੀ ਮੈਮੋਰੀਅਲ ਹਸਪਤਾਲ ਗੜ੍ਹੀ ਕਾਨੂੰਗੋ ਵਿਖੇ ਡਾ. ਪਰਮਜੀਤ ਸਿੰਘ ਅਤੇ ਡਾ. ਸ਼ਵੇਤਾ ਦੀ ਅਗਵਾਈ ਹੇਠ ਵਿਸ਼ਾਲ ਖੂਨਦਾਨ ਕੈਂਪ ਲਗਾਇਆ ਗਿਆ। ਇਸ ਮੌਕੇ ਪ੍ਰਸਿੱਧ ਪੰਜਾਬੀ ਅਦਾਕਾਰ ਅਤੇ ਕਾਮੇਡੀਅਨ ਗੁਰਪ੍ਰੀਤ ਘੁੱਗੀ ਨੇ ਮੁੱਖ ਮਹਿਮਾਨ ਵਜੋਂ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਇਸ ਖੂਨਦਾਨ ਕੈਂਪ ਦੌਰਾਨ ਖੂਨਦਾਨੀਆਂ ਵੱਲੋਂ ਉਤਸ਼ਾਹ ਨਾਲ ਹਿੱਸਾ ਲਿਆ ਗਿਆ ਅਤੇ ਕੁੱਲ 60 ਯੂਨਿਟ ਖੂਨ ਇਕੱਤਰ ਕੀਤਾ ਗਿਆ। ਗੁਰਪ੍ਰੀਤ ਸਿੰਘ ਘੁੱਗੀ ਨੇ ਕਿਹਾ ਕਿ ਇਹ ਉਪਰਾਲਾ ਲੋੜਵੰਦ ਮਰੀਜ਼ਾਂ ਦੀਆਂ ਕੀਮਤੀ ਜ਼ਿੰਦਗੀਆਂ ਬਚਾਉਣ ਵਿੱਚ ਸਹਾਈ ਸਿੱਧ ਹੋਵੇਗਾ। ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਦਰਸਾਏ ਗਏ ਮਨੁੱਖਤਾ ਦੀ ਸੇਵਾ ਅਤੇ ਸਰਬੱਤ ਦੇ ਭਲੇ ਦੇ ਮਾਰਗ ਤੇ ਚੱਲਦਿਆਂ ਲਗਾਇਆ ਗਿਆ ਇਹ ਖੂਨਦਾਨ ਕੈਂਪ ਸਮਾਜ ਲਈ ਇੱਕ ਪ੍ਰੇਰਨਾਦਾਇਕ ਉਪਰਾਲਾ ਸਾਬਤ ਹੋ ਰਿਹਾ ਹੈ। ਸੰਤ ਗੁਰਮੇਲ ਸਿੰਘ ਜੀ ਦੀ ਯਾਦ ਵਿੱਚ ਅਜਿਹੇ ਲੋਕ ਭਲਾਈ ਕਾਰਜ ਕਰਨਾ ਉਨ੍ਹਾਂ ਨੂੰ ਸੱਚੀ ਸ਼ਰਧਾਂਜਲੀ ਭੇਟ ਕਰਨ ਦੇ ਬਰਾਬਰ ਹੈ। ਖੂਨਦਾਨ ਮਹਾਂਦਾਨ ਹੈ ਅਤੇ ਅਜਿਹੇ ਕੈਂਪ ਸਮਾਜ ਅੰਦਰ ਆਪਸੀ ਭਾਈਚਾਰਕ ਸਾਂਝ, ਸੇਵਾ ਭਾਵਨਾ ਅਤੇ ਮਨੁੱਖਤਾ ਪ੍ਰਤੀ ਜ਼ਿੰਮੇਵਾਰੀ ਨੂੰ ਹੋਰ ਮਜ਼ਬੂਤ ਕਰਦੇ ਹਨ। ਇਸ ਮੌਕੇ ਸਮੂਹ ਸਟਾਫ ਮੈਂਬਰ ਅਤੇ ਹੋਰ ਵੱਖ-ਵੱਖ ਹਸਤੀਆਂ ਹਾਜ਼ਰ ਸਨ।