28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਸਿਲਵਰ ਓਕ ਇੰਟਰਨੈਸ਼ਨਲ ਸਕੂਲ ਦਾ ਸਾਲਾਨਾ ਸਮਾਗਮ ਧੂਮ-ਧਾਮ ਨਾਲ ਮਨਾਇਆ

ਟਾਂਡਾ ਉੜਮੁੜ, 28 ਨਵੰਬਰ (ਭਗਵਾਨ ਸਿੰਘ ਸੈਣੀ)-ਸਿਲਵਰ ਓਕ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਵਲੋਂ ਆਪਣਾ ਸਾਲਾਨਾ ਇਨਾਮ ਵੰਡ ਸਮਾਗਮ ‘ਓਰੇਲੀਆ-2026’ 28 ਨਵੰਬਰ ਨੂੰ ਬੜੇ ਉਤਸ਼ਾਹ ਅਤੇ ਸ਼ਾਨੋ-ਸ਼ੌਕਤ ਨਾਲ ਕਰਵਾਇਆ ਗਿਆ। ਸਕੂਲ ਦੇ ਚੇਅਰਮੈਨ ਤਰਲੋਚਨ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਪ੍ਰਿੰਸੀਪਲ ਮਨੀਸ਼ਾ ਸੰਗਰ ਦੀ ਅਗਵਾਈ ’ਚ ਹੋਏ ਸਮਾਗਮ ਦੌਰਾਨ ਵਿਦਿਆਰਥੀਆਂ ਦੇ ਮਾਪਿਆਂ ਅਤੇ ਹੋਰ ਮਹਿਮਾਨਾਂ ਨੇ ਸ਼ਮੂਲੀਅਤ ਕੀਤੀ।

Ad Position 21
No active advertisement
ਅਜੀਤ ਡੈਸਕ 29-11-2026
ਟਾਂਡਾ ਉੜਮੁੜ, 28 ਨਵੰਬਰ (ਭਗਵਾਨ ਸਿੰਘ ਸੈਣੀ)-ਸਿਲਵਰ ਓਕ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਵਲੋਂ ਆਪਣਾ ਸਾਲਾਨਾ ਇਨਾਮ ਵੰਡ ਸਮਾਗਮ ‘ਓਰੇਲੀਆ-2026’ 28 ਨਵੰਬਰ ਨੂੰ ਬੜੇ ਉਤਸ਼ਾਹ ਅਤੇ ਸ਼ਾਨੋ-ਸ਼ੌਕਤ ਨਾਲ ਕਰਵਾਇਆ ਗਿਆ। ਸਕੂਲ ਦੇ ਚੇਅਰਮੈਨ ਤਰਲੋਚਨ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਪ੍ਰਿੰਸੀਪਲ ਮਨੀਸ਼ਾ ਸੰਗਰ ਦੀ ਅਗਵਾਈ ’ਚ ਹੋਏ ਸਮਾਗਮ ਦੌਰਾਨ ਵਿਦਿਆਰਥੀਆਂ ਦੇ ਮਾਪਿਆਂ ਅਤੇ ਹੋਰ ਮਹਿਮਾਨਾਂ ਨੇ ਸ਼ਮੂਲੀਅਤ ਕੀਤੀ। ਸਮਾਗਮ ਵਿਚ ਪੰਜਾਬ ਪੁਲਿਸ ਦੇ ਐਡੀਸ਼ਨਲ ਡਾਇਰੈਕਟਰ ਜਨਰਲ ਆਫ਼ ਪੁਲਸ ਅਰੁਣਪਾਲ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ । ਚੇਅਰਮੈਨ ਤਰਲੋਚਨ ਸਿੰਘ ਅਤੇ ਪ੍ਰਿੰਸੀਪਲ ਮਨੀਸ਼ਾ ਅਤੇ ਸਮੂਹ ਸਟਾਫ਼ ਨੇ ਮੁੱਖ ਮਹਿਮਾਨ ਦਾ ਸਵਾਗਤ ਕੀਤਾ। ਸਮਾਗਮ ਦਾ ਆਗਾਜ਼ ਸ਼ਬਦ ਗਾਇਨ ਨਾਲ ਹੋਇਆ ਜਿਸ ਤੋਂ ਬਾਅਦ ਵਿਦਿਆਰਥੀਆਂ ਨੇ ਪੰਜਾਬੀ ਸਭਿਆਚਾਰ ਦੀਆਂ ਵੱਖ ਵੱਖ ਵੰਨਗੀਆਂ ਵਾਲਾ ਸ਼ਾਨਦਾਰ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ। ਜਿਸ ਵਿਚ ਗਿੱਧਾ ਭੰਗੜਾ ਦੇ ਨਾਲ ਨਾਲ ਸਮਾਜਿਕ ਅਲਾਮਤਾਂ ਦੇ ਖ਼ਿਲਾਫ਼ ਸੰਦੇਸ਼ ਦੇਣ ਵਾਲੀ ਸਕਿੱਟ ਵੀ ਸ਼ਾਨਦਾਰ ਰਹੀ। ਪ੍ਰਿੰਸੀਪਲ ਸੰਗਰ ਨੇ ਸਕੂਲ ਦੀਆਂ ਸਿੱਖਿਆ ਅਤੇ ਖੇਡਾਂ ਵਿਚ ਕੌਮੀ ਪੱਧਰ ਤੇ ਪ੍ਰਾਪਤੀਆਂ ਵਾਲੀ ਸਲਾਨਾ ਰਿਪੋਰਟ ਪੇਸ਼ ਕੀਤੀ ਅਤੇ ਬੱਚਿਆਂ ਦੇ ਬਹੁਪੱਖੀ ਵਿਕਾਸ ਲਈ ਭਵਿੱਖ ਦੀਆਂ ਯੋਜਨਾਵਾਂ ਸਾਂਝੀਆਂ ਕੀਤੀਆਂ। ਮੁੱਖ ਮਹਿਮਾਨ ਐਡੀਸ਼ਨਲ ਡਾਇਰੈਕਟਰ ਜਨਰਲ ਆਫ਼ ਪੁਲਸ ਅਰੁਣਪਾਲ ਸਿੰਘ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ ਕਰਦੇ ਹੋਏ ਸਕੂਲ ਦੇ ਸਮੂਹ ਵਿਦਿਆਰਥੀਆਂ ਨੂੰ ਸੇਧ ਭਰੀਆਂ ਗੱਲਾਂ ਨਾਲ ਨਿਵਾਜਿਆ ਅਤੇ ਜ਼ਿੰਦਗੀ ਵਿਚ ਉੱਚੇ ਮੁਕਾਮ ਹਾਸਲ ਕਰਨ ਲਈ ਸਖ਼ਤ ਮਿਹਨਤ ਕਰਨ ਦੀ ਪ੍ਰੇਰਨਾ ਦਿੱਤੀ, ਉਨ੍ਹਾਂ ਇਸ ਪੇਂਡੂ ਇਲਾਕੇ ਵਿਚ ਮਹਾਨਗਰਾਂ ਦੇ ਪੱਧਰ ਦੀਆਂ ਸਿੱਖਿਆ ਅਤੇ ਖੇਡ ਸਹੂਲਤਾਂ ਦੇਣ ਲਈ ਚੇਅਰਮੈਨ ਤਰਲੋਚਨ ਸਿੰਘ ਅਤੇ ਸਮੂਹ ਸਟਾਫ਼ ਦੀ ਸ਼ਲਾਘਾ ਕੀਤੀ। ਇਸ ਮੌਕੇ ਡੀ.ਐੱਸ.ਪੀ. ਜੋਗਾ ਸਿੰਘ, ਐਕਸੀਅਨ ਜਸਵੰਤ ਸਿੰਘ ਪਾਬਲਾ, ਵਾਈਸ ਚੇਅਰਪਰਸਨ ਕਮਲੇਸ਼ ਕੌਰ, ਐਡਵੋਕੇਟ ਗੁਰਪ੍ਰੀਤ ਸਿੰਘ, ਹਰਮੀਤ ਸਿੰਘ ਔਲਖ, ਡਾ. ਲਵਪ੍ਰੀਤ ਸਿੰਘ ਪਾਬਲਾ, ਡਾ. ਕੇਵਲ ਸਿੰਘ ਕਾਜਲ, ਡਾ. ਲਵਪ੍ਰੀਤ ਸਿੰਘ ਪਾਬਲਾ, ਜੈਰਾਮ ਸਿੰਘ, ਰਜਿੰਦਰ ਸਿੰਘ ਦੀਪ, ਮਣੀ ਸਹਿਬਾਜ਼ਪੁਰ, ਲੱਖੀ ਸਹਿਬਾਜ਼ਪੁਰ, ਡਾ. ਕਰਨ ਸੈਣੀ, ਏ.ਐੱਸ. ਆਈ. ਮਨਿੰਦਰ ਕੌਰ, ਵਿੱਕੀ ਸੰਗਰ, ਕ੍ਰਿਤੀਸ਼ ਲਾਟਾਵਾ, ਬਿਕਰਮਜੀਤ ਸਿੰਘ, ਗਜਿੰਦਰ ਸਿੰਘ, ਤਰੁਣ ਸੈਣੀ ਅਤੇ ਸਮੂਹ ਸਟਾਫ਼ ਮੈਂਬਰ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਸਿੱਖ ਨੈਸ਼ਨਲ ਕਾਲਜ ਬੰਗਾ ਦੀਆਂ ਅਥਲੀਟਾਂ ਨੇ ਯੂਨੀਵਰਸਿਟੀ ਪੱਧਰ ’ਤੇ ਮਾਰੀਆਂ ਮੱਲਾਂ ਅਗਲੀ ਖ਼ਬਰ ਪੰਜਾਬ ’ਚ ਅਕਾਲੀ ਦਲ ਤੇ ਭਾਜਪਾ ਦੇ ਗੱਠਜੋੜ ਦੀ ਸਰਕਾਰ ਬਣੇਗੀ-ਪ੍ਰੇਮ ਸਿੰਘ ਕਲਸੀ
Ad Position 24