28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਸਰਕਾਰੀ ਕੰਨਿਆ ਸਕੂਲ ਹੇੜੀਆਂ ਵਿਖੇ ਸੰਵਿਧਾਨ ਦਿਵਸ ਮਨਾਇਆ

ਔੜ/ਝਿੰਗੜਾਂ, 28 ਨਵੰਬਰ (ਕੁਲਦੀਪ ਸਿੰਘ ਝਿੰਗੜ)-ਇੰਦਰਪੁਰੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਹੇੜੀਆਂ ਵਿਖੇ ਸੰਵਿਧਾਨ ਦਿਵਸ ਪ੍ਰਿੰਸੀਪਲ ਜਸਵਿੰਦਰ ਕੌਰ ਦੀ ਅਗਵਾਈ ਹੇਠ ਮਨਾਇਆ ਗਿਆ। ਉਨ੍ਹਾਂ ਵਿਦਿਆਰਥਣਾਂ ਨੂੰ ਭਾਰਤੀ ਸੰਵਿਧਾਨ ਦੀ ਮਹੱਤਤਾ ਇਸ ਦੇ ਨਿਰਮਾਣ ਅਤੇ ਨਾਗਰਿਕਾਂ ਦੇ ਅਧਿਕਾਰਾਂ ਤੇ ਫਰਜਾਂ ਬਾਰੇ ਵਿਸਥਾਰ ਪੂਰਵਿਕ ਜਾਣਕਾਰੀ ਦਿੰਦਿਆਂ ਕਿਹਾ ਕਿ ਭਾਰਤੀ ਸੰਵਿਧਾਨ ਸਾਡੇ ਦੇਸ਼ ਦਾ ਸਰਵਉਚ ਕਾਨੂੰਨ ਹੈ ਜੋ ਸਾਨੂੰ ਸਮਾਨਤਾ, ਅਜ਼ਾਦੀ, ਨਿਆਂ ਅਤੇ ਭਾਈਚਾਰੇ ਦਾ ਸੰਦੇਸ਼ ਦਿੰਦਾ ਹੈ।

Ad Position 21
No active advertisement
ਅਜੀਤ ਡੈਸਕ 29-11-2026
ਔੜ/ਝਿੰਗੜਾਂ, 28 ਨਵੰਬਰ (ਕੁਲਦੀਪ ਸਿੰਘ ਝਿੰਗੜ)-ਇੰਦਰਪੁਰੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਹੇੜੀਆਂ ਵਿਖੇ ਸੰਵਿਧਾਨ ਦਿਵਸ ਪ੍ਰਿੰਸੀਪਲ ਜਸਵਿੰਦਰ ਕੌਰ ਦੀ ਅਗਵਾਈ ਹੇਠ ਮਨਾਇਆ ਗਿਆ। ਉਨ੍ਹਾਂ ਵਿਦਿਆਰਥਣਾਂ ਨੂੰ ਭਾਰਤੀ ਸੰਵਿਧਾਨ ਦੀ ਮਹੱਤਤਾ ਇਸ ਦੇ ਨਿਰਮਾਣ ਅਤੇ ਨਾਗਰਿਕਾਂ ਦੇ ਅਧਿਕਾਰਾਂ ਤੇ ਫਰਜਾਂ ਬਾਰੇ ਵਿਸਥਾਰ ਪੂਰਵਿਕ ਜਾਣਕਾਰੀ ਦਿੰਦਿਆਂ ਕਿਹਾ ਕਿ ਭਾਰਤੀ ਸੰਵਿਧਾਨ ਸਾਡੇ ਦੇਸ਼ ਦਾ ਸਰਵਉਚ ਕਾਨੂੰਨ ਹੈ ਜੋ ਸਾਨੂੰ ਸਮਾਨਤਾ, ਅਜ਼ਾਦੀ, ਨਿਆਂ ਅਤੇ ਭਾਈਚਾਰੇ ਦਾ ਸੰਦੇਸ਼ ਦਿੰਦਾ ਹੈ। ਉਨ੍ਹਾਂ ਬੱਚਿਆਂ ਨੂੰ ਸੰਵਿਧਾਨ ਵਿੱਚ ਦਰਜ ਮੌਲਿਕ ਅਧਿਕਾਰਾਂ ਦੇ ਨਾਲ-ਨਾਲ ਆਪਣੇ ਮੌਲਿਕ ਫਰਜ਼ਾਂ ਦੀ ਪਾਲਣਾ ਕਰਨ ਲਈ ਪ੍ਰੇਰਿਤ ਕੀਤਾ। ਲੈਕਚਰਾਰ ਮੱਖਣ ਬਖਲੌਰ ਨੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਵੱਲੋਂ ਕੀਤੀ ਗਈ ਮਿਹਨਤ ਅਤੇ ਵੱਖ-ਵੱਖ ਦੇਸ਼ਾਂ ਵਿੱਚੋਂ ਲੈ ਗਏ, ਮੂਲ ਤੱਤਾਂ ਬਾਰੇ ਵਿਸਥਾਰ ਪੂਰਵਿਕ ਜਾਣਕਾਰੀ ਦਿੱਤੀ। ਉਹਨਾਂ ਕਿਹਾ ਕਿ ਸਾਨੂੰ ਸੰਵਿਧਾਨ ਦੇ ਫਰਜ਼ਾਂ ਦੀ ਪਾਲਣਾ ਪੂਰੀ ਮਿਹਨਤ ਨਾਲ ਕਰਨੀ ਚਾਹੀਦੀ ਹੈ। ਇਸ ਮੌਕੇ ਅਧਿਆਪਕਾਂ ਮਨਦੀਪ ਕੌਰ, ਸੀਮਾ ਰਾਣੀ, ਅਨੀਤਾ ਰਾਣੀ, ਨਵਜੋਤ ਕੌਰ, ਸੀਮਾ ਕਲਸੀ, ਮਾ. ਨਰਿੰਦਰ ਸਿੰਘ, ਪਰਮਜੀਤ ਸਿੰਘ, ਪੂਜਾ ਰਾਣੀ, ਪਰਮਜੀਤ ਕੌਰ, ਇੰਦਰਜੋਤ ਆਦਿ ਨੇ ਵੀ ਆਪਣੇ ਵਡਮੁੱਲੇ ਵਿਚਾਰ ਸਾਂਝੇ ਕੀਤੇ। ਇਸ ਮੌਕੇ ਵਿਦਿਆਰਥੀਆਂ ਨੂੰ ਸੰਵਿਧਾਨ ਪ੍ਰਤੀ ਵਿਸ਼ਵਾਸ ਰੱਖਣ ਏਕਤਾ ਦੇ ਅਖੰਡਤਾ ਬਣਾਈ ਰੱਖਣ ਦੀ ਕਸਮ ਚੁਕਾਈ ਗਈ। ਇਸ ਮੌਕੇ ਵੱਖ-ਵੱਖ ਵਿਦਿਆਰਥਣਾਂ ਵੱਲੋਂ ਸੰਵਿਧਾਨ ਨਾਲ ਸੰਬੰਧਿਤ ਪੋਸਟਰ ਮੇਕਿੰਗ ਅਤੇ ਚਾਰਟ ਮੁਕਾਬਲੇ ਵੀ ਕਰਵਾਏ ਗਏ। ਇਹਨਾਂ ਮੁਕਾਬਲਿਆਂ ਵਿੱਚ ਪਹਿਲੇ, ਦੂਜੇ ਅਤੇ ਤੀਜੇ ਸਥਾਨ ਤੇ ਰਹਿਣ ਵਾਲੇ ਵਿਦਿਆਰਥੀਆਂ ਨੂੰ ਪ੍ਰਿੰਸੀਪਲ ਜਸਵਿੰਦਰ ਕੌਰ ਤੇ ਸਟਾਫ ਵਲੋਂ ਸਨਮਾਨਿਤ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕਾ ਸੰਤੋਸ਼ ਕਟਾਰੀਆ ਦੀ ਅਗਵਾਈ ਹੇਠ ਦਰਜਨਾਂ ਪਰਿਵਾਰਾਂ ਨੇ ਫੜਿਆ ‘ਆਪ’ ਦਾ ਪੱਲਾ ਅਗਲੀ ਖ਼ਬਰ ਸਿੱਖ ਨੈਸ਼ਨਲ ਕਾਲਜ ਬੰਗਾ ਦੀਆਂ ਅਥਲੀਟਾਂ ਨੇ ਯੂਨੀਵਰਸਿਟੀ ਪੱਧਰ ’ਤੇ ਮਾਰੀਆਂ ਮੱਲਾਂ
Ad Position 24