ਜਾਡਲੀ ਵਿਖੇ ਪ੍ਰਕਾਸ਼ ਪੁਰਬ ਮਨਾਇਆ
ਮਜਾਰੀ/ਸਾਹਿਬਾ, 28 ਨਵੰਬਰ (ਨਿਰਮਲਜੀਤ ਸਿੰਘ ਚਾਹਲ)-ਪਿੰਡ ਜਾਡਲੀ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਗਿਆ। ਅਖੰਡ ਪਾਠ ਦੇ ਭੋਗ ਉਪਰੰਤ ਭਾਈ ਬਲਜੀਤ ਸਿੰਘ ਮਕਸੂਸਪੁਰ ਵਾਲਿਆਂ ਦੇ ਕੀਰਤਨੀ ਜਥੇ ਨੇ ਗੁਰੂ ਜਸ ਗਾਇਨ ਕਰਕੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ।
ਮਜਾਰੀ/ਸਾਹਿਬਾ, 28 ਨਵੰਬਰ (ਨਿਰਮਲਜੀਤ ਸਿੰਘ ਚਾਹਲ)-ਪਿੰਡ ਜਾਡਲੀ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਗਿਆ। ਅਖੰਡ ਪਾਠ ਦੇ ਭੋਗ ਉਪਰੰਤ ਭਾਈ ਬਲਜੀਤ ਸਿੰਘ ਮਕਸੂਸਪੁਰ ਵਾਲਿਆਂ ਦੇ ਕੀਰਤਨੀ ਜਥੇ ਨੇ ਗੁਰੂ ਜਸ ਗਾਇਨ ਕਰਕੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ। ਇਸ ਮੌਕੇ ਗੁਰਦੁਆਰਾ ਸਿੰਘ ਸਭਾ ਜਾਡਲੀ ਦੇ ਪ੍ਰਧਾਨ ਜਸਪਾਲ ਸਿੰਘ ਜਾਡਲੀ ਨੇ ਸਮਾਗਮ ਵਿੱਚ ਪਹੁੰਚੀਆਂ ਸਮੂਹ ਸੰਗਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਅੱਜ ਵੀ ਸਮੁੱਚੀ ਮਨੁੱਖਤਾ ਲਈ ਚਾਨਣ ਮੁਨਾਰਾ ਹਨ । ਸਾਨੂੰ ਗੁਰੂ ਸਾਹਿਬ ਵਲੋਂ ਦਰਸਾਏ ਸੱਚ, ਨਾਮ ਸਿਮਰਨ, ਕਿਰਤ ਕਰਨ ਅਤੇ ਵੰਡ ਛਕਣ ਦੇ ਸਿਧਾਂਤਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣਾ ਚਾਹੀਦਾ ਹੈ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਅਨੁਸਾਰ ਆਪਣਾ ਜੀਵਨ ਬਤੀਤ ਕਰਨਾ ਚਾਹੀਦਾ ਹੈ। ਇਸ ਮੌਕੇ ਜਸਪਾਲ ਸਿੰਘ ਜਾਡਲੀ ਅਤੇ ਸਮੁੱਚੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੇਵਾ ਨਿਭਾਉਣ ਵਾਲੀਆਂ ਸ਼ਖ਼ਸੀਅਤਾਂ ਅਤੇ ਪਾਠੀ ਸਿੰਘਾ ਨੂੰ ਅਤੇ ਕਰਨੈਲ ਸਿੰਘ ਸ਼ਾਹਪੁਰ ਪੱਟੀ ਡੀ.ਐਸ.ਪੀ ਬਣਨ ਅਤੇ ਬਲਵਿੰਦਰ ਸਿੰਘ ਜਾਡਲੀ ਬੈਂਕ ਦੇ ਚੀਫ ਮੈਨੇਜਰ ਰਿਟਾਇਰ ਹੋਣ ਉਪਰੰਤ ਸਿਰਪਿੳ ਦੇ ਕੇ ਸਨਮਾਨਿਤ ਕੀਤਾ ਗਿਆ।