29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਕਾਠਗੜ੍ਹ ਵਿਖੇ ਨਸ਼ਿਆਂ ਖ਼ਿਲਾਫ਼ ਹੋਈ ਪਬਲਿਕ ਮੀਟਿੰਗ

ਰੱਤੇਵਾਲ, 29 ਨਵੰਬਰ (ਅਸ਼ੋਕ ਕੁਮਾਰ ਲੀਲ) - ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਪਿੰਡਾਂ ਦੀਆਂ ਸੱਥਾਂ ਵਿੱਚ ਜਾ ਕੇ ਆਮ ਲੋਕਾਂ ਨਾਲ ਮੀਟਿੰਗਾਂ ਕਰਨ ਦਾ ਸਿਲਸਿਲਾ ਜਾਰੀ ਹੈ। ਪੁਲਿਸ ਥਾਣਾ ਕਾਠਗੜ੍ਹ ਦੇ ਏ.

Ad Position 21
No active advertisement
ਅਜੀਤ ਡੈਸਕ 30-11-2026
ਰੱਤੇਵਾਲ, 29 ਨਵੰਬਰ (ਅਸ਼ੋਕ ਕੁਮਾਰ ਲੀਲ) - ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਪਿੰਡਾਂ ਦੀਆਂ ਸੱਥਾਂ ਵਿੱਚ ਜਾ ਕੇ ਆਮ ਲੋਕਾਂ ਨਾਲ ਮੀਟਿੰਗਾਂ ਕਰਨ ਦਾ ਸਿਲਸਿਲਾ ਜਾਰੀ ਹੈ। ਪੁਲਿਸ ਥਾਣਾ ਕਾਠਗੜ੍ਹ ਦੇ ਏ. ਐਸ. ਆਈ ਕੁਲਵਿੰਦਰ ਸਿੰਘ ਤੇ ਲੇਡੀ ਹੈੱਡ-ਕਾਂਸਟੇਬਲ ਹਰਦੀਪ ਕੌਰ ਨੇ ਸਾਂਝੇ ਤੌਰ ’ਤੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਈ. ਪੀ. ਐਸ. ਮੈਡਮ ਵਤਸਲਾ ਗੁਪਤਾ ਨਵਾਂਸ਼ਹਿਰ, ਡੀ. ਐਸ. ਪੀ. ਸਵਿੰਦਰ ਪਾਲ ਸਿੰਘ ਬਲਾਚੌਰ ਅਤੇ ਕਮਲ ਤਨੇਜਾ ਥਾਣਾ ਮੁਖੀ ਕਾਠਗੜ੍ਹ ਦੇ ਹੁਕਮਾਂ ਅਨੁਸਾਰ ਕਾਠਗੜ੍ਹ ਦੀ ਮਾਰਕੀਟ ਦੇ ਦੁਕਾਨਦਾਰਾਂ ਨਾਲ ਨਸ਼ਿਆਂ ਖ਼ਿਲਾਫ਼ ਵਿਸ਼ੇਸ਼ ਮੀਟਿੰਗ ਕੀਤੀ। ਮੀਟਿੰਗ ਵਿੱਚ ਇਕੱਠੇ ਹੋਏ ਬੁਧੀਜੀਵੀਆਂ ਨੂੰ ਵਿਸਥਾਰ ਪੂਰਵਕ ਦੱਸਿਆ ਗਿਆ ਕਿ ਜੇਕਰ ਕੋਈ ਵਿਅਕਤੀ ਨਸ਼ਾ ਤਸਕਰ ਜਾਂ ਸਮਾਜ ਵਿਰੋਧੀ ਅਨਸਰ ਦੀ ਜਾਣਕਾਰੀ ਹੋਵੇ ਤਾਂ ਪੁਲਿਸ ਨੂੰ ਸੂਚਿਤ ਕੀਤਾ ਜਾਵੇ ਸੂਚਨਾ ਦੇਣ ਵਾਲੇ ਵਿਅਕਤੀ ਦਾ ਨਾਂ ਗੁਪਤ ਰੱਖਿਆ ਜਾਵੇਗਾ। ਇਸ ਮੌਕੇ ਰਾਮ ਸ਼ਾਹ ਚੇਚੀ ਸੂਰਾਪੁਰ ਵਾਇਸ ਚੇਅਰਮੈਨ ਪੀ.ਏ.ਡੀ.ਬੀ. ਬਲਾਚੌਰ, ਸੁਭਾਸ਼ ਕਾਲਾ, ਖਰੈਤੀ ਲਾਲ, ਮਹਿੰਦਰ ਪਾਲ ਬਾਲੇਵਾਲ, ਸੋਨੂੰ ਟਰੈਕਟਰ ਮਕੈਨਿਕ, ਗੱਗੀ ਸੂਰਾਪੁਰ,ਪਾਲੀ ਫੌਜੀ, ਸੁਦੇਸ਼ ਮੱਘੋ ਤੇ ਹੋਰ ਪਿੰਡ ਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਏ. ਐਸ. ਆਈ ਗਗਨਦੀਪ ਸਿੰਘ ਚੌਂਕੀ ਇੰਚਾਰਜ ਸੜੋਆ ਵਲੋਂ ਕਾਬੂ ਕੀਤਾ ਕਥਿਤ ਦੋਸ਼ੀ ਨਾਲ ਪੁਲਿਸ ਪਾਰਟੀ। ਨਸ਼ੀਲੀਆਂ ਗੋਲੀਆਂ ਸਮ... ਅਗਲੀ ਖ਼ਬਰ ਮਾਤਾ ਗੁਜਰ ਕੌਰ ਜੀ ਤੇ ਸਾਹਿਬਜ਼ਾਦਿਆਂ ਜੀ ਦੀ ਯਾਦ ਨੂੰ ਸਮਰਪਿਤ ਕੀਰਤਨ ਦਰਬਾਰ ਕਰਵਾਇਆ
Ad Position 24