29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਪੀ. ਐਮ. ਸ੍ਰੀ ਸ. ਸ. ਸ. ਰੱਤੇਵਾਲ ਦੇ ਵਿਦਿਆਰਥੀਆਂ ਦਾ ਵਿੱਦਿਅਕ ਟੂਰ ਰਵਾਨਾ

ਰੱਤੇਵਾਲ, 29 ਨਵੰਬਰ (ਅਸ਼ੋਕ ਕੁਮਾਰ ਲੀਲ)- ਪੀ. ਐਮ.

Ad Position 21
No active advertisement
ਅਜੀਤ ਡੈਸਕ 30-11-2026
ਰੱਤੇਵਾਲ, 29 ਨਵੰਬਰ (ਅਸ਼ੋਕ ਕੁਮਾਰ ਲੀਲ)- ਪੀ. ਐਮ. ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਰੱਤੇਵਾਲ ਦੇ ਵਿਦਿਆਰਥੀਆਂ ਨੂੰ ਵਿਹਾਰਕ, ਇਤਿਹਾਸਕ ਅਤੇ ਵਿੱਦਿਅਕ ਜਾਣਕਾਰੀ ਪ੍ਰਦਾਨ ਕਰਨ ਦੇ ਮੰਤਵ ਨਾਲ ਇੱਕ ਵਿੱਦਿਅਕ ਟੂਰ ਰਵਾਨਾ ਕੀਤਾ ਗਿਆ ਹੈ। ਇਹ ਟੂਰ 28 ਨਵੰਬਰ ਤੋਂ 4 ਦਸੰਬਰ 2026 ਤੱਕ ਚੱਲੇਗਾ, ਜਿਸ ਦੌਰਾਨ ਵਿਦਿਆਰਥੀ ਜਿਮ ਕਾਰਬੇਟ, ਨੈਨੀਤਾਲ, ਦੇਹਰਾਦੂਨ ਅਤੇ ਵਾਪਸੀ ਸਮੇਂ ਇਤਿਹਾਸਕ ਅਸਥਾਨ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਦੇ ਦਰਸ਼ਨ ਕਰਨਗੇ। ਇਸ ਵਿੱਦਿਅਕ ਯਾਤਰਾ ਵਿੱਚ ਸਕੂਲ ਦੇ 50 ਵਿਦਿਆਰਥੀ ਸ਼ਾਮਲ ਹਨ, ਜਿਨ੍ਹਾਂ ਦੇ ਨਾਲ ਅਧਿਆਪਕ ਨੀਲ ਕਮਲ ਭਾਟੀਆ, ਅਜੇ ਕੁਮਾਰ, ਸੁਰਿੰਦਰ ਪਾਲ, ਨੀਤੂ ਬਾਲਾ ਅਤੇ ਸੰਦੀਪ ਕੌਸ਼ਲ ਸੇਵਾਵਾਂ ਨਿਭਾਅ ਰਹੇ ਹਨ। ਇਹ ਸਮੁੱਚਾ ਪ੍ਰੋਗਰਾਮ ਸਕੂਲ ਦੇ ਪ੍ਰਿੰਸੀਪਲ ਜਸਜੀਤ ਸਿੰਘ ਦੀ ਅਗਵਾਈ ਅਤੇ ਦੇਖ ਰੇਖ ਹੇਠ ਨੇਪਰੇ ਚਾੜ੍ਹਿਆ ਜਾ ਰਿਹਾ ਹੈ। ਟੂਰ ਦੌਰਾਨ ਵਿਦਿਆਰਥੀਆਂ ਨੂੰ ਕੁਦਰਤੀ ਵਾਤਾਵਰਣ, ਪਹਾੜੀ ਭੂਗੋਲ, ਜੰਗਲੀ ਜੀਵਾਂ ਅਤੇ ਧਾਰਮਿਕ ਤੇ ਇਤਿਹਾਸਕ ਮਹੱਤਤਾ ਵਾਲੀਆਂ ਥਾਵਾਂ ਬਾਰੇ ਨੇੜਿਓਂ ਜਾਣਕਾਰੀ ਮਿਲੇਗੀ। ਸਕੂਲ ਪ੍ਰਬੰਧਨ ਅਤੇ ਅਧਿਆਪਕਾਂ ਨੇ ਕਿਹਾ ਕਿ ਅਜਿਹੇ ਵਿੱਦਿਅਕ ਟੂਰ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ, ਆਤਮ-ਵਿਸ਼ਵਾਸ ਅਤੇ ਅਨੁਸ਼ਾਸਨ ਨੂੰ ਹੋਰ ਮਜ਼ਬੂਤ ਕਰਦੇ ਹਨ। ਵਿਦਿਆਰਥੀਆਂ ਦੀ ਸੁਰੱਖਿਆ ਅਤੇ ਸਹੂਲਤ ਲਈ ਸਾਰੇ ਲੋੜੀਂਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ, ਅਤੇ ਸਕੂਲ ਦੇ ਪ੍ਰਿੰਸੀਪਲ ਜਸਜੀਤ ਸਿੰਘ ਤੇ ਸਮੂਹ ਸਟਾਫ ਵੱਲੋਂ ਵਿਦਿਆਰਥੀਆਂ ਅਤੇ ਨਾਲ ਜਾ ਰਹੇ ਅਧਿਆਪਕਾਂ ਨੂੰ ਸਫ਼ਲ, ਸੁਰੱਖਿਅਤ ਅਤੇ ਯਾਦਗਾਰੀ ਯਾਤਰਾ ਲਈ ਹਾਰਦਿਕ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ ਹਨ।
Ad Position 22
No active advertisement
ਪਿਛਲੀ ਖ਼ਬਰ ਸਾਬਕਾ ਚੇਅਰਮੈਨ ਹਰਬੰਤ ਸਿੰਘ ਮਕਸੂਦਪੁਰ ਨਾਲ ਦੁੱਖ ਪ੍ਰਗਟ ਅਗਲੀ ਖ਼ਬਰ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਸੇਵਾ ਸੁਸਾਇਟੀ ਦੇ ਅਹੁਦੇਦਾਰਾਂ ਦਾ ਸਨਮਾਨ
Ad Position 24