10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-01-2026

ਸੁਖਵਿੰਦਰ ਕੌਰ ਸੁੱਖੀ ਨੇ ਭਾਜਪਾ ਛੱਡ ਸ਼੍ਰੋਮਣੀ ਅਕਾਲੀ ਦਲ 'ਚ ਕੀਤੀ ਸ਼ਮੂਲੀਅਤ

Ad Position 21
No active advertisement
ਅਜੀਤ ਡੈਸਕ 01-01-2026
ਮੰਡੀ ਗੋਬਿੰਦਗੜ੍ਹ, 31 ਦਸੰਬਰ (ਰਾਜੇਸ਼ ਸ਼ਰਮਾ, ਇਕਬਾਲਦੀਪ ਸੰਧੂ)-ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਉਸ ਸਮੇਂ ਵੱਡਾ ਬਲ ਮਿਲਿਆ ਜੋ ਮਿਹਨਤੀ ਆਗੂ ਬੀਬੀ ਸੁਖਵਿੰਦਰ ਕੌਰ ਸੁੱਖੀ ਨੇ ਭਾਜਪਾ ਪਾਰਟੀ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਦੀ ਅਗਵਾਈ 'ਚ ਘਰ ਵਾਪਸੀ ਕੀਤੀ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਜੂ ਖੰਨਾ ਨੇ ਕਿਹਾ ਕਿ ਅੱਜ ਸ਼੍ਰੋਮਣੀ ਅਕਾਲੀ ਦਲ ਕਦਮ ਦਰ ਕਦਮ ਮਜ਼ਬੂਤੀ ਵੱਲ ਵਧ ਰਿਹਾ ਹੈ, ਕਿਉਂਕਿ ਜੋ ਪੰਜਾਬ ਦਾ ਵਿਕਾਸ ਤੇ ਲੋਕ ਭਲਾਈ ਸਕੀਮਾਂ ਸ਼੍ਰੋਮਣੀ ਅਕਾਲੀ ਦਲ ਨੇ ਆਪਣੀ ਸਰਕਾਰ ਸਮੇਂ ਪੰਜਾਬੀਆਂ ਨੂੰ ਦਿੱਤੀਆਂ ਸਨ, ਉਹ ਨਾ ਤਾਂ ਕਾਂਗਰਸ ਸਰਕਾਰ ਦੇ ਸਕੀ ਅਤੇ ਨਾ ਹੀ ਮੌਜੂਦਾ ਝੂਠੀ 'ਆਪ' ਸਰਕਾਰ | ਜਿਸ ਲਈ ਸ਼੍ਰੋਮਣੀ ਅਕਾਲੀ ਦਲ ਵਲੋਂ ਕੀਤੇ ਕੰਮਾਂ ਨੂੰ ਦੇਖਦੇ ਹੋਏ ਰੋਜ਼ਾਨਾਂ ਹੀ ਵੱਡੀ ਗਿਣਤੀ ਲੋਕ ਪਰਿਵਾਰਾਂ ਤੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋ ਰਹੇ ਹਨ | ਇਸੇ ਕੜੀ ਤਹਿਤ ਅੱਜ ਸ਼੍ਰੋਮਣੀ ਅਕਾਲੀ ਦਲ ਖੇਤਰੀ ਪਾਰਟੀ ਨੂੰ ਮਜ਼ਬੂਤ ਕਰਨ ਤੇ ਕੀਤੇ ਕਾਰਜਾਂ ਨੂੰ ਦੇਖਦੇ ਹੋਏ ਭਾਜਪਾ ਮੰਡੀ ਗੋਬਿੰਦਗੜ੍ਹ ਦੀ ਮੰਡਲ ਮੀਤ ਪ੍ਰਧਾਨ ਬੀਬੀ ਸੁਖਵਿੰਦਰ ਕੌਰ ਸੁੱਖੀ ਨੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਮੂਲੀਅਤ ਕੀਤੀ ਹੈ | ਜਿਨ੍ਹਾਂ ਦਾ ਜਿੱਥੇ ਹਲਕਾ ਅਮਲੋਹ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਵਲੋਂ ਭਰਵਾਂ ਸਵਾਗਤ ਕੀਤਾ ਗਿਆ ਹੈ, ਉੱਥੇ ਸੁਖਵਿੰਦਰ ਕੌਰ ਸੁੱਖੀ ਵਲੋਂ ਕੀਤੀ ਜਾ ਰਹੀ ਸਖ਼ਤ ਮਿਹਨਤ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਜਲਦ ਪਾਰਟੀ ਅੰਦਰ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ | ਬੀਬੀ ਸੁੱਖੀ ਨੇ ਗੱਲਬਾਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ ਹੜ੍ਹਾਂ ਸਮੇਂ ਲੋਕਾਂ ਦੀ ਕੀਤੀ ਬੇ ਅਥਾਹ ਸੇਵਾ ਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ 'ਆਪ' ਸਰਕਾਰ ਦੁਆਰਾ ਕੀਤੀ ਜਾ ਰਹੀ ਧੱਕੇਸ਼ਾਹੀ ਖ਼ਿਲਾਫ਼ ਡੱਟ ਕੇ ਮੁਕਾਬਲਾ ਕਰਨ ਦੇ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਮੁੜ ਅੱਜ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਦੀ ਅਗਵਾਈ 'ਚ ਪਾਰਟੀ ਵਿਚ ਸ਼ਾਮੂਲੀਅਤ ਕੀਤੀ ਹੈ | ਇਸ ਸ਼ਮੂਲੀਅਤ ਸਮੇਂ ਸਰਕਲ ਪ੍ਰਧਾਨ ਨਾਜ਼ਰ ਸਿੰਘ ਸੰਤ ਨਗਰ, ਸਾਬਕਾ ਕੌਂਸਲਰ ਬਿਕਰਮ ਸਿੰਘ ਬਿੱਕਾ, ਫੋਰਮੈਨ ਬਲਵੀਰ ਸਿੰਘ ਸਿੱਧੂ, ਚਰਨਜੀਤ ਚੰਨਾ, ਪਵਨ ਕੁਮਾਰ ਅਤੇ ਹਰਜੀਤ ਸਿੰਘ ਸੋਨੂੰ ਆਦਿ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਵਰਨਾ ਕਾਰ ਸਵਾਰ ਪੰਸਾਰੀ ਦੀ ਦੁਕਾਨ 'ਚੋਂ ਬਦਾਮਾਂ ਦੀ ਬੋਰੀ ਅਤੇ ਨਕਦੀ ਲੈ ਕੇ ਫ਼ਰਾਰ ਅਗਲੀ ਖ਼ਬਰ ਸੀਨੀਅਰ ਸਿਟੀਜ਼ਨਾਂ ਨੇ ਰੇਲਵੇ ਸਟੇਸ਼ਨ ਖਮਾਣੋਂ ਵਿਖੇ ਯਾਤਰੂ ਗੱਡੀਆਂ ਰੋਕੇ ਜਾਣ ਦੀ ਕੀਤੀ ਮੰਗ <br/>
Ad Position 24