10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-01-2026

'ਜੀ ਰਾਮ ਜੀ' ਸਕੀਮ ਬਾਰੇ ਵਿਰੋਧੀ ਪਾਰਟੀਆਂ ਲੋਕਾਂ ਨੂੰ ਕਰ ਰਹੀਆਂ ਗੁਮਰਾਹ - ਭੱਟੀ, ਚੀਮਾ, ਬੱਲ

Ad Position 21
No active advertisement
ਅਜੀਤ ਡੈਸਕ 01-01-2026
ਫ਼ਤਹਿਗੜ੍ਹ ਸਾਹਿਬ, 31 ਦਸੰਬਰ (ਬਲਜਿੰਦਰ ਸਿੰਘ)-ਭਾਜਪਾ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਇਕ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਦੀਦਾਰ ਸਿੰਘ ਭੱਟੀ ਦੀ ਪ੍ਰਧਾਨਗੀ ਹੇਠ ਭੱਟੀ ਫਾਰਮ ਸਰਹਿੰਦ ਵਿਖੇ ਹੋਈ | ਜਿਸ ਵਿਚ ਵੀ.ਬੀ ਜੀ.ਰਾਮ.ਜੀ ਸਕੀਮ ਸਬੰਧੀ ਚਰਚਾ ਕੀਤੀ ਗਈ | ਮੀਟਿੰਗ ਉਪਰੰਤ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰਧਾਨ ਦੀਦਾਰ ਸਿੰਘ ਭੱਟੀ ਨੇ ਦੱਸਿਆ ਕਿ ਕੇਂਦਰ ਦੀ ਭਾਜਪਾ ਸਰਕਾਰ ਵਲੋਂ ਜੀ.ਰਾਮ.ਜੀ ਐਕਟ ਵਿਚ ਪੇਂਡੂ ਜੀਵਨ ਵਿਚ ਖ਼ੁਸ਼ਹਾਲੀ ਅਤੇ ਰੁਜ਼ਗਾਰ ਯਕੀਨੀ ਬਣਾਉਣ ਲਈ ਕਈ ਮਹੱਤਵਪੂਰਨ ਪ੍ਰਬੰਧ ਕੀਤੇ ਗਏ ਹਨ | ਉਨ੍ਹਾਂ ਕਿਹਾ ਕਿ ਪਹਿਲਾਂ ਮਨਰੇਗਾ ਵਿਚ 100 ਦਿਨਾਂ ਦਾ ਕੰਮ ਮਿਲਦਾ ਸੀ, ਹੁਣ ਨਵੇਂ ਐਕਟ ਅਨੁਸਾਰ 125 ਦਿਨਾਂ ਦਾ ਰੁਜ਼ਗਾਰ ਗਰੰਟੀ ਨਾਲ ਮਿਲੇਗਾ ਅਤੇ ਤੈਅ ਸਮੇਂ ਵਿਚ ਕੰਮ ਨਾ ਮਿਲਣ ਦੀ ਸੂਰਤ ਵਿਚ ਬੇਰੁਜ਼ਗਾਰੀ ਭੱਤੇ ਦਾ ਵੀ ਪ੍ਰਬੰਧ ਕੀਤਾ ਗਿਆ ਹੈ | ਸ. ਭੱਟੀ ਨੇ ਕਿਹਾ ਕਿ ਜੇਕਰ ਮਜ਼ਦੂਰੀ ਦੇਰੀ ਨਾਲ ਮਿਲਦੀ ਹੈ ਤਾਂ ਉਸ ਦੇ ਵਿਚ ਵਾਧੂ ਰਾਸ਼ੀ ਦੇਣ ਦਾ ਵੀ ਪ੍ਰਬੰਧ ਕੀਤਾ ਗਿਆ ਹੈ | ਇਸ ਐਕਟ ਵਿਚ ਪਿੰਡ ਦੇ ਵਿਕਾਸ ਦਾ ਪਲਾਨ ਗ੍ਰਾਮ ਪੰਚਾਇਤ ਹੀ ਤਿਆਰ ਕਰੇਗੀ ਅਤੇ ਗ੍ਰਾਮ ਪੰਚਾਇਤ ਦੀ ਤੈਅ ਕਰੇਗੀ ਕਿ ਪਿੰਡ ਵਿਚ ਕਿਹੜੇ-ਕਿਹੜੇ ਕੰਮ ਕਰਨੇ ਚਾਹੀਦੇ ਹਨ | ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂ ਜਗਦੀਪ ਸਿੰਘ ਚੀਮਾ ਅਤੇ ਸੰਦੀਪ ਸਿੰਘ ਬੱਲ ਨੇ ਕਿਹਾ ਕਿ ਕਾਂਗਰਸ ਅਤੇ ਹੋਰ ਵਿਰੋਧੀ ਪਾਰਟੀਆਂ ਵਲੋਂ ਇਸ ਇਤਿਹਾਸਿਕ ਨਵੇਂ ਐਕਟ ਨੂੰ ਲੈ ਕੇ ਪੇਂਡੂ ਖੇਤਰਾਂ ਵਿਚ ਭਰਮ ਫੈਲਾਉਣ ਦਾ ਯਤਨ ਕੀਤਾ ਜਾ ਰਿਹਾ ਹੈ, ਜਿਨ੍ਹਾਂ ਦਾ ਮਕਸਦ ਕੇਵਲ ਸਿਆਸੀ ਰੋਟੀ ਸੇਕਣ ਲਈ ਲੋਕਾਂ ਨੂੰ ਗੁੰਮਰਾਹ ਕਰਨਾ ਹੀ ਹੈ | ਜਿਸ ਕਰਕੇ ਭਾਜਪਾ ਦੇ ਆਗੂ ਤੇ ਵਰਕਰ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਇਸ ਐਕਟ ਦੇ ਲਾਭ ਬਾਰੇ ਜਾਣੂ ਕਰਵਾਉਣਗੇ | ਆਗੂਆਂ ਨੇ ਦੱਸਿਆ ਕਿ ਇਸ ਮੀਟਿੰਗ ਦੌਰਾਨ ਜੀ.ਰਾਮ.ਜੀ ਸਕੀਮ ਦੀ ਜੋ ਨਵੀਂ ਰੂਪ ਰੇਖਾ ਤਿਆਰ ਕੀਤੀ ਗਈ ਹੈ, ਉਸ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਇਸ ਐਕਟ ਦੀਆਂ ਖ਼ੂਬੀਆਂ ਨੂੰ ਆਮ ਮਜ਼ਦੂਰ, ਕਿਸਾਨਾਂ ਅਤੇ ਪੇਂਡੂ ਪਰਿਵਾਰਾਂ ਤੱਕ ਸਹੀ ਤੱਥਾਂ ਨਾਲ ਪਹੁੰਚਾਉਣ ਲਈ ਵਰਕਰਾਂ ਨੂੰ ਤਿਆਰ ਕੀਤਾ ਜਾ ਰਿਹਾ ਹੈ | ਇਸ ਮੀਟਿੰਗ ਵਿਚ ਭਾਜਪਾ ਜ਼ਿਲ੍ਹਾ ਪ੍ਰਧਾਨ ਦੀਦਾਰ ਸਿੰਘ ਭੱਟੀ, ਸੀਨੀਅਰ ਆਗੂ ਜਗਦੀਪ ਸਿੰਘ ਚੀਮਾ, ਸੰਦੀਪ ਸਿੰਘ ਬੱਲ, ਅਜਾਇਬ ਸਿੰਘ ਜਖਵਾਲੀ, ਹਰੀਸ਼ ਅਗਰਵਾਲ, ਗੁਰਮੁੱਖ ਸਿੰਘ ਸਰਹਿੰਦ ਤੇ ਹੋਰ ਆਗੂ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਨਸ਼ਾ ਕਰਕੇ ਡਰਾਈਵਿੰਗ ਕਰਨ ਵਾਲਿਆਂ ਦੀ ਹੁਣ ਖ਼ੈਰ ਨਹੀਂ-ਜ਼ਿਲ੍ਹਾ ਪੁਲਿਸ ਮੁਖੀ ਅਗਲੀ ਖ਼ਬਰ ਭਾਈ ਰਿਆ ਨੇ ਸ਼ਹੀਦੀ ਸਭਾ 'ਚ ਪੁੱਜੀਆਂ ਸੰਗਤਾਂ ਤੇ ਸਹਿਯੋਗੀ ਸੰਸਥਾਵਾਂ ਦਾ ਕੀਤਾ ਧੰਨਵਾਦ
Ad Position 24