10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-01-2026

ਸਾਈਬਰ ਕੈਫ਼ੇ ਦੀ ਅਣ-ਅਧਿਕਾਰਤ ਵਰਤੋਂ ਨੂੰ ਰੋਕਣ ਸੰਬੰਧੀ ਦਿਸ਼ਾ ਨਿਰਦੇਸ਼ ਜਾਰੀ

Ad Position 21
No active advertisement
ਅਜੀਤ ਡੈਸਕ 01-01-2026
ਫ਼ਤਹਿਗੜ੍ਹ ਸਾਹਿਬ, 31 ਦਸੰਬਰ (ਬਲਜਿੰਦਰ ਸਿੰਘ)-ਜ਼ਿਲ੍ਹਾ ਮੈਜਿਸਟਰੇਟ ਡਾ. ਸੋਨਾ ਥਿੰਦ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ-163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਹਦੂਦ ਅੰਦਰ ਸਾਈਬਰ ਕੈਫ਼ੇ ਦੇ ਮਾਲਕਾਂ ਲਈ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ | ਹੁਕਮਾਂ ਵਿਚ ਕਿਹਾ ਗਿਆ ਹੈ ਕਿ ਸਾਈਬਰ ਕੈਫ਼ੇ 'ਤੇ ਪ੍ਰਾਪਤ ਸਹੂਲਤਾਂ ਦੀ ਵਰਤੋਂ ਕਰਨ ਵਾਲੇ ਵਿਅਕਤੀ ਦੀ ਪਹਿਚਾਣ ਦੇ ਰਿਕਾਰਡ ਲਈ ਰਜਿਸਟਰ ਲਗਾਇਆ ਜਾਵੇ | ਸਾਈਬਰ ਕੈਫ਼ੇ 'ਤੇ ਆਉਣ ਵਾਲੇ, ਵਰਤੋਂ ਕਰਨ ਵਾਲੇ ਵਿਅਕਤੀ ਦੀ ਸ਼ਨਾਖ਼ਤ ਉਸ ਦੇ ਪਹਿਚਾਣ ਪੱਤਰ, ਵੋਟਰ ਕਾਰਡ, ਰਾਸ਼ਨ ਕਾਰਡ, ਡਰਾਈਵਿੰਗ ਲਾਇਸੰਸ, ਪਾਸਪੋਰਟ, ਕਰੈਡਿਟ ਕਾਰਡ ਆਦਿ ਵੇਖ ਕੇ ਕੀਤੀ ਜਾਵੇ | ਸਾਈਬਰ ਕੈਫ਼ੇ ਵਿਚ ਸਥਿਤ ਵਿਅਕਤੀ ਆਪਣੇ ਹੱਥ ਨਾਲ ਆਪਣਾ ਨਾਮ, ਘਰ ਦਾ ਪਤਾ, ਟੈਲੀਫ਼ੋਨ ਨੰਬਰ ਅਤੇ ਪਹਿਚਾਣ ਸਬੰਧੀ ਸਬੂਤ ਇੰਦਰਾਜ ਕਰੇਗਾ ਅਤੇ ਰਜਿਸਟਰ ਵਿਚ ਹਸਤਾਖ਼ਰ ਕਰੇਗਾ | ਹੁਕਮਾਂ 'ਚ ਇਹ ਵੀ ਕਿਹਾ ਗਿਆ ਹੈ ਕਿ ਜੇਕਰ ਸਾਈਬਰ ਕੈਫ਼ੇ ਵਿਚ ਆਉਣ ਵਾਲੇ ਕਿਸੇ ਵੀ ਵਿਅਕਤੀ ਦੀ ਗਤੀਵਿਧੀ ਸਾਈਬਰ ਕੈਫ਼ੇ ਦੇ ਮਾਲਕ ਨੂੰ ਸ਼ੱਕੀ ਲੱਗਦੀ ਹੈ ਤਾਂ ਉਹ ਸਬੰਧਿਤ ਥਾਣੇ ਨੂੰ ਸੂਚਿਤ ਕਰੇਗਾ | ਇਹ ਹੁਕਮ 28 ਫਰਵਰੀ 2026 ਤੱਕ ਲਾਗੂ ਰਹਿਣਗੇ |
Ad Position 22
No active advertisement
ਪਿਛਲੀ ਖ਼ਬਰ ਭਾਖੜਾ ਨਹਿਰ ਦੀ ਪਟੜੀ 'ਤੇ ਵਾਹਨ ਚਲਾਉਣ ਤੇ ਤੈਰਨ 'ਤੇ ਪਾਬੰਦੀ ਅਗਲੀ ਖ਼ਬਰ ਖ਼ੁਰਾਕ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵਲੋਂ ਪੋਸ਼ਣ ਅਤੇ ਭਲਾਈ ਸਕੀਮਾਂ ਦੀ ਸਮੀਖਿਆ
Ad Position 24