ਫ਼ਤਹਿਗੜ੍ਹ ਸਾਹਿਬ, 31 ਦਸੰਬਰ (ਰਾਜਿੰਦਰ ਸਿੰਘ)-ਜ਼ਿਲ੍ਹਾ ਮੈਜਿਸਟਰੇਟ ਡਾ. ਸੋਨਾ ਥਿੰਦ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ-163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਹੁਕਮ ਜਾਰੀ ਕੀਤੇ ਹਨ ਕਿ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਹਦੂਦ ਅੰਦਰ ਪੈਂਦੀ ਭਾਖੜਾ ਮੇਨ ਲਾਈਨ ਦੀ ਪਟੜੀ 'ਤੇ ਕੋਈ ਵੀ ਅਣ-ਅਧਿਕਾਰਤ ਵਾਹਨ ਨਾ ਚਲਾਇਆ ਜਾਵੇ ਅਤੇ ਨਾ ਹੀ ਕਿਸੇ ਵਿਅਕਤੀ ਵਲੋਂ ਇਸ ਨਹਿਰ ਵਿਚ ਤੈਰਾਕੀ ਕੀਤੀ ਜਾਵੇ | ਅਜਿਹੀਆਂ ਦੁਰਘਟਨਾਵਾਂ ਨੂੰ ਰੋਕਣ ਲਈ ਜਾਰੀ ਕੀਤੇ ਇਹ ਮਨਾਹੀ ਦੇ ਹੁਕਮ ਜ਼ਿਲ੍ਹੇ ਅੰਦਰ 28 ਫਰਵਰੀ 2026 ਤੱਕ ਲਾਗੂ ਰਹਿਣਗੇ |